ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਇਆ ਲੋਕ ਮਿਲਣੀ ਪ੍ਰੋਗਰਾਮ
ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਲੋਕ ਸਭਾ ਇੰਚਾਰਜ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਸਨੌਰ ਦੇ ਪਿੰਡ ਨੇੜੇ ਗੁਰਦੁਆਰਾ ਨਾਨਕਸਰ, ਸਰਵਾਰਾ ਫਾਰਮ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨ ਨੂੰ ਤਰਜੀਹ ਦਿੱਤੀ ਗਈ।
ਪਟਿਆਲਾ, 3 ਸਤੰਬਰ (ਮਨਦੀਪ ਸਿੰਘ ਖਰੌੜ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਲੋਕ ਸਭਾ ਇੰਚਾਰਜ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਹਲਕਾ ਸਨੌਰ ਦੇ ਪਿੰਡ ਨੇੜੇ ਗੁਰਦੁਆਰਾ ਨਾਨਕਸਰ, ਸਰਵਾਰਾ ਫਾਰਮ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨ ਨੂੰ ਤਰਜੀਹ ਦਿੱਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਅਤੇ ਇਲਾਕਾ ਨਿਵਾਸੀ ਮੌਜੂਦ ਰਹੇ। ਆਗੂ ਨੇ ਕਿਹਾ ਕਿ ਲੋਕਾਂ ਨਾਲ ਲਗਾਤਾਰ ਸੰਪਰਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਪਾਰਟੀ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੱਤੀ ਕਿ ਉਹ ਜਲਦੀ ਹੀ ਹਲਕਾ ਸਨੌਰ ਦੇ ਫਨਵਰਲਡ ਵਿਖੇ ਵੀ ਉਹ ਪੱਕੇ ਤੌਰ ’ਤੇ ਪਾਰਟੀ ਦਫ਼ਤਰ ਖੋਲ ਰਹੇ ਹਨ, ਜਿੱਥੇ ਇਲਾਕਾਂ ਵਾਸੀਆਂ ਦੀਆਂ ਸਮਸਿਆਵਾਂ ਸੁਣ ਕੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਲਖਬੀਰ ਸਿੰਘ ਸਰਵਾਰਾ, ਮਨਪਿੰਦਰ ਸਿੰਘ, ਚਰੰਜੀਵ ਸਿੰਘ ਸਰਵਾਰਾ, ਹਰਕੀਰਤ ਸਿੰਘ ਸਰਵਾਰਾ ਅਤੇ ਜਗਬੀਰ ਅੰਟਾਲ ਵਲੋਂ ਮਿਹਨਤ ਕੀਤੀ ਗਈ।