04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਰਬਨ ਅਸਟੇਟ ਫੇਜ਼-2 ਵਿਖੇ ਅੱਜ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਪਟਿਆਲਾ, 3 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਸ੍ਰੀ ਰਾਧੇ ਸ਼ਿਆਮ ਮੰਦਰ, ਅਰਬਨ ਅਸਟੇਟ ਫੇਜ਼-2 ਵਿਖੇ ਕੱਲ੍ਹ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਵੇਗਾ। ਮੰਦਰ ਕਮੇਟੀ ਦੇ ਪ੍ਰਧਾਨ ਜੀ.

ਅਜੀਤ ਡੈਸਕ 04-09-2026
ਪਟਿਆਲਾ, 3 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਸ੍ਰੀ ਰਾਧੇ ਸ਼ਿਆਮ ਮੰਦਰ, ਅਰਬਨ ਅਸਟੇਟ ਫੇਜ਼-2 ਵਿਖੇ ਕੱਲ੍ਹ 4 ਸਤੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾਵੇਗਾ। ਮੰਦਰ ਕਮੇਟੀ ਦੇ ਪ੍ਰਧਾਨ ਜੀ.ਕੇ. ਬੰਸਲ ਦੀ ਅਗਵਾਈ ਹੇਠ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸ ਪਵਿੱਤਰ ਧਾਰਮਿਕ ਮਹਾਂਉਤਸਵ ਵਿਚ ਪੰਜਾਬ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਮੋਹਿਤ ਮੋਹਿੰਦਰਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਲੀਲ੍ਹਾਵਾਂ ਨੂੰ ਦਰਸਾਉਂਦੀਆਂ ਤਿੰਨ ਵਿਸ਼ਾਲ ਤੇ ਮਨਮੋਹਕ ਝਾਕੀਆਂ ਸੰਗਤ ਲਈ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਹੋਣਗੀਆਂ। ਸਮਾਗਮ ਦੌਰਾਨ ਰਾਤ 9 ਵਜੇ ਮਹਾਰਾਜ ਸੰਜੀਵ ਗੁਰੂ ਵਲੋਂ ਭਗਵਾਨ ਸ੍ਰੀ ਰਾਧਾ ਬਿਹਾਰੀ ਜੀ ਦੀਆਂ ਅਲੌਕਿਕ ਲੀਲਾਵਾਂ ਅਤੇ ਰਾਧਾ-ਕ੍ਰਿਸ਼ਨ ਦੇ ਪ੍ਰੇਮ ਤੇ ਭਗਤੀ ਰਸ ‘ਤੇ ਆਧਾਰਿਤ ਵਿਸ਼ੇਸ਼ ਪੇਸ਼ਕਾਰੀ ਦਿੱਤੀ ਜਾਵੇਗੀ। ਮੰਦਰ ਕਮੇਟੀ ਦੇ ਪ੍ਰਧਾਨ ਸ੍ਰੀ ਜੀ . ਕੇ. ਬੰਸਲ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ ਤੇ ਸੁਚਾਰੂ ਪ੍ਰਬੰਧਾਂ ਨੂੰ ਧਿਆਨ ਵਿਚ ਰੱਖਦੇ ਹੋਏ ਕਮੇਟੀ ਵਲੋਂ ਪੁਖ਼ਤਾ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਾਮਲੇ ’ਚ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ- ਚਾਹਲ ਅਗਲੀ ਖ਼ਬਰ ਨੌਜਵਾਨਾਂ ਨੂੰ ਉਸਾਰੂ ਸੇਧ ਦੇਣ ’ਚ ਅਸਫ਼ਲ ਰਹੀ ਸਰਕਾਰ- ਅਬਲੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।