ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮਾਮਲੇ ’ਚ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ- ਚਾਹਲ
ਪਟਿਆਲਾ, 3 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਵਲੋਂ ਪੰਜਾਬ ਦੇ ਮੁਲਾਜਮਾਂ ਦੇ ਮਸਲੇ ਬਾਰੇ ਦਿੱਤੇ ਬਿਆਨ ਨੂੰ ਤੱਥਹੀਣ, ਗੁਮਰਾਹਕੁਨ ਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧੋਖਾ ਕਰਾਰ ਦਿੱਤਾ ਹੈ। ਮੁਲਾਜ਼ਮਾਂ ਦੀਆਂ ਅੱਧੀ ਦਰਜ਼ਨ ਜਥੇਬੰਦੀਆਂ ਜਿਨ੍ਹਾਂ ਵਿਚ ਇੰਪਲਾਈਜ਼ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ,ਕਰਮਚਾਰੀ ਦਲ ਪੰਜਾਬ,ਪੀ.
ਪਟਿਆਲਾ, 3 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਵਲੋਂ ਪੰਜਾਬ ਦੇ ਮੁਲਾਜਮਾਂ ਦੇ ਮਸਲੇ ਬਾਰੇ ਦਿੱਤੇ ਬਿਆਨ ਨੂੰ ਤੱਥਹੀਣ, ਗੁਮਰਾਹਕੁਨ ਤੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਧੋਖਾ ਕਰਾਰ ਦਿੱਤਾ ਹੈ। ਮੁਲਾਜ਼ਮਾਂ ਦੀਆਂ ਅੱਧੀ ਦਰਜ਼ਨ ਜਥੇਬੰਦੀਆਂ ਜਿਨ੍ਹਾਂ ਵਿਚ ਇੰਪਲਾਈਜ਼ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ,ਕਰਮਚਾਰੀ ਦਲ ਪੰਜਾਬ,ਪੀ.ਆਰ.ਟੀ.ਸੀ. ਕਰਮਚਾਰੀ ਦਲ,ਨਰਸਿੰਘ ਐਸੋਸੀਏਸ਼ਨ, ਵੈਟਨਰੀ ਫਰਮਾਸਿਸਟ ਐਸੋਸੀਏਸਨ,ਰਿਟਾਰਿਡ ਕਰਮਚਾਰੀ ਸੰਘ ਦੇ ਆਗੂ ਮਨਜੀਤ ਸਿੰਘ ਚਾਹਲ, ਗੁਰਵੇਲ ਸਿੰਘ ਬੱਲਪੁਰੀਆ, ਜਗਤਾਰ ਸਿੰਘ ਟਿਵਾਣਾ, ਗੁਰਚਰਨ ਸਿੰਘ ਕੋਲੀ, ਐਡਵੋਕੇਟ ਦਰਸ਼ਨ ਸਿੰਘ ਵਿਰਕ, ਮਨਜੀਤ ਕੌਰ ਅਤੇ ਪੂਰਨ ਸਿੰਘ ਖਾਈ ਨੇ ਕਿਹਾ ਇਨ੍ਹਾਂ ਮੰਤਰੀਆ ਨੂੰ ਆਪਣੀ ਆਮ ਆਦਮੀ ਪਾਰਟੀ ਦਾ 2022 ਦਾ ਚੋਣ ਮਨੋਰਥ ਪੱਤਰ ਪੜ੍ਹ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆ ਸਰਕਾਰਾਂ ਦੀਆਂ ਮੁਲਾਜ਼ਮ ਵਿਰੋਧੀ ਕਾਰਵਾਈਆ ਕਰਕੇ ਲੋਕਾਂ ਤੇ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਜਿਤਾਈ ਸੀ, ਸਰਕਾਰ ਬਨਣ ਤੋਂ ਬਾਅਦ ਪਿਛਲੀਆਂ ਸਰਕਾਰਾਂ ਤੇ ਦੋਸ਼ ਲਾਗਉਣੇ ਸਿਆਸੀ ਪੈਂਤੜੇਬਾਜੀ ਤੋਂ ਇਲਾਵਾ ਕੁਝ ਵੀ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੁਪਰੀਮ ਕੋਰਟ ਪੁੱਜ ਕੇ ਆਪਣਾ ਮੁਲਾਜਮ ਅਤੇ ਪੈਨਸ਼ਨਰ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ।