ਕੋਠੀ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਤੇ ਸੰਤ ਬਾਬਾ ਕ੍ਰਿਸ਼ਨ ਸਿੰਘ ਦੀ ਬਰਸੀ ਮਨਾਈ
ਨਾਭਾ,3 ਸਤੰਬਰ (ਜਗਨਾਰ ਸਿੰਘ ਦੁਲੱਦੀ)- ਵਿਸ਼ਵ ਪ੍ਰਸਿੱਧ ਗੁਰਦੁਆਰਾ ਸਿੱਧਸਰ ਈਸਰਪੁਰਾ ਅਲੌਹਰਾਂ ਸਾਹਿਬ ਵਿਖੇ ਸੱਚਖੰਡ ਵਾਸੀ ਤੇ ਮਹਾਨ ਤਪੱਸਵੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਦੇ ਚਰਨ ਸੇਵਕ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਟਰੱਸਟ ਅਲੌਹਰਾਂ ਸਾਹਿਬ ਦੇ ਉਪ ਚੇਅਰਮੈਨ ਸੰਤ ਬਾਬਾ ਨਰਿੰਦਰ ਸਿੰਘ ਜੋ ਇੰਨੀ ਦਿਨੀਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਮਰੀਕਾ-ਕਨੇਡਾ ਦੇ ਦੌਰੇ ‘ਤੇ ਹਨ, ਦੀ ਅਗਵਾਈ ਹੇਠ ਕੋਠੀ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਮਹਾਰਾਜ ਦੀ 51ਵੀਂ ਤੇ ਸੰਤ ਬਾਬਾ ਕਿਸ਼ਨ ਸਿੰਘ ਮਹਾਰਾਜ ਰਾੜਾ ਸਾਹਿਬ ਵਾਲਿਆਂ ਦੀ 36ਵੀਂ ਬਰਸੀ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ। ਇਸ ਮੌਕੇ ਪੰਡਾਲ਼ ਸਜਾਇਆ ਗਿਆ ਜਿਸ ਦੌਰਾਨ ਉੱਚ ਕੋਟੀ ਦੇ ਵਿਦਵਾਨ ਅਤੇ ਰਾਗੀ-ਢਾਡੀ, ਕਵੀਸ਼ਰ, ਕਥਾ ਵਾਚਕ ਤੇ ਸੰਤਾਂ ਮਹਾਪੁਰਸ਼ਾਂ ਵੱਲੋਂ ਗੁਰਬਾਣੀ ਰਾਹੀਂ ਜੁੜੀ ਸੰਗਤ ਨੂੰ ਸਿੱਖੀ ਨਾਲ ਜੋੜਨ ਲਈ ਪ੍ਰੇਰਿਆ ਗਿਆ।
ਕ
ਕੋਠੀ ਸਾਹਿਬ ਅਲਹੋਰਾਂ ਵਿਖੇ ਬਾਬਾ ਜਗਤਾਰ ਸਿੰਘ ਪਲਾਸੌਰ ਵਾਲੇ ਕਥਾ ਕੀਰਤਨ ਰਾਹੀਂ ਵਿਚਾਰਾਂ ਕਰਦੇ ਹੋਏ। ਤਸਵੀਰ ਜਗਨਾਰ ਸਿੰਘ ਦੁਲੱਦੀ
04-09-2026
ਨਾਭਾ,3 ਸਤੰਬਰ (ਜਗਨਾਰ ਸਿੰਘ ਦੁਲੱਦੀ)- ਵਿਸ਼ਵ ਪ੍ਰਸਿੱਧ ਗੁਰਦੁਆਰਾ ਸਿੱਧਸਰ ਈਸਰਪੁਰਾ ਅਲੌਹਰਾਂ ਸਾਹਿਬ ਵਿਖੇ ਸੱਚਖੰਡ ਵਾਸੀ ਤੇ ਮਹਾਨ ਤਪੱਸਵੀ ਸ੍ਰੀਮਾਨ ਸੰਤ ਬਾਬਾ ਸੁਖਦੇਵ ਸਿੰਘ ਦੇ ਚਰਨ ਸੇਵਕ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਟਰੱਸਟ ਅਲੌਹਰਾਂ ਸਾਹਿਬ ਦੇ ਉਪ ਚੇਅਰਮੈਨ ਸੰਤ ਬਾਬਾ ਨਰਿੰਦਰ ਸਿੰਘ ਜੋ ਇੰਨੀ ਦਿਨੀਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਅਮਰੀਕਾ-ਕਨੇਡਾ ਦੇ ਦੌਰੇ ‘ਤੇ ਹਨ, ਦੀ ਅਗਵਾਈ ਹੇਠ ਕੋਠੀ ਸਾਹਿਬ ਵਿਖੇ ਸੱਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਮਹਾਰਾਜ ਦੀ 51ਵੀਂ ਤੇ ਸੰਤ ਬਾਬਾ ਕਿਸ਼ਨ ਸਿੰਘ ਮਹਾਰਾਜ ਰਾੜਾ ਸਾਹਿਬ ਵਾਲਿਆਂ ਦੀ 36ਵੀਂ ਬਰਸੀ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਈ ਗਈ।ਇਸ ਮੌਕੇ ਪੰਡਾਲ਼ ਸਜਾਇਆ ਗਿਆ ਜਿਸ ਦੌਰਾਨ ਉੱਚ ਕੋਟੀ ਦੇ ਵਿਦਵਾਨ ਅਤੇ ਰਾਗੀ-ਢਾਡੀ, ਕਵੀਸ਼ਰ, ਕਥਾ ਵਾਚਕ ਤੇ ਸੰਤਾਂ ਮਹਾਪੁਰਸ਼ਾਂ ਵੱਲੋਂ ਗੁਰਬਾਣੀ ਰਾਹੀਂ ਜੁੜੀ ਸੰਗਤ ਨੂੰ ਸਿੱਖੀ ਨਾਲ ਜੋੜਨ ਲਈ ਪ੍ਰੇਰਿਆ ਗਿਆ। ਸੰਗਤਾਂ ਦੇ ਵੱਡੇ ਇਕੱਠ ਨੂੰ ਕਥਾ-ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਦੀਆਂ ਸੰਤ ਬਾਬਾ ਜਗਤਾਰ ਸਿੰਘ ਪਲਾਸੌਰ ਮੁੱਖ ਸੇਵਾਦਾਰ ਗੁਰੂ ਨਾਨਕ ਸਰੋਵਰ ਸਾਹਿਬ ਪਿੰਡ ਕਾਦਰਾਬਾਦ ਤੇ ਸੰਤ ਬਾਬਾ ਸੁਖਵਿੰਦਰ ਸਿੰਘ ਸੰਕਰਪੁਰ ਵਾਲਿਆਂ ਨੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਅਤੇ ਸੰਤ ਬਾਬਾ ਕਿਸ਼ਨ ਸਿੰਘ ਮਹਾਰਾਜ ਰਾੜਾ ਸਾਹਿਬ ਵਾਲਿਆਂ ਦੇ ਜੀਵਨ ਬਾਰੇ ਸੰਗਤਾਂ ਨੂੰ ਵੀਚਾਰਾਂ ਸੁਣਾਂ ਕੇ ਨਿਹਾਲ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਹਾਜ਼ਰ ਨਾਜ਼ਰ 11ਵੇਂ ਗੁਰੂ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ੍ਹ ਲੱਗ ਕੇ ਆਪਣੇ ਜੀਵਨ ਨੂੰ ਸਫਲ ਕਰਨਾ ਚਾਹੀਦਾ ਹੈ ਅਤੇ ਸੰਤ ਮਹਾਂਪੁਰਖਾਂ ਦੇ ਜੀਵਨ ਤੋਂ ਜ਼ਿੰਦਗੀ ਜਿਊਣ ਦੀ ਜਾਚ ਸਿਖਣੀ ਚਾਹੀਦੀ ਹੈ। ਅਖੀਰ ‘ਚ ਭਾਈ ਕੁਲਦੀਪ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਤੋਂ ਜੁੜੀ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਤ ਮਹਾਂਪੁਰਸ਼ਾਂ ਨੇ ਵੱਡੀ ਗਿਣਤੀ ‘ਚ ਹਾਜ਼ਰੀ ਲਵਾਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਸਲਾਨਾ ਬਰਸੀ ਸਮਾਗਮ ਮੌਕੇ ਮੌਕੇ ਵਿਸ਼ਵ ਪ੍ਰਸਿੱਧ ਪ੍ਰੀਤ ਕੰਬਾਈਨ ਤੇ ਟਰੈਕਟਰ ਨਿਰਮਾਤਾ ਕੰਪਨੀ ਦੇ ਡਾਇਰੈਕਟਰ ਪ੍ਰੇਮ ਸਿੰਘ ਪ੍ਰੀਤ, ਭਾਕਿਯੂ ਕਾਦੀਆਂ ਦੇ ਜਿਲਾ ਪ੍ਰਧਾਨ ਤੇ ਉੱਘੇ ਸਿੱਖ ਚਿੰਤਕ ਅਬਜਿੰਦਰ ਸਿੰਘ ਜੋਗੀ ਗਰੇਵਾਲ ਨਾਨੋਕੀ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਤੇਜਿੰਦਰ ਸਿੰਘ ਤੇਜੀ ਰੋਹਟਾ ਸਾਹਿਬ, ਡਾਕਟਰ ਪਵਨ ਕੁਮਾਰ ਪੱਪੀ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲਗਵਾਈ।