05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸਮਾਣਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 11 ਨੂੰ 124 ਵਕੀਲਾਂ ਵਾਲੀ ਵੋਟਰ ਸੂਚੀ ਨੂੰ ਐਡਹਾਕ ਚੋਣ ਕਮੇਟੀ ਨੇ ਦਿੱਤੀ ਮਨਜ਼ੂਰੀ

ਸਮਾਣਾ, 4 ਸਤੰਬਰ (ਸਾਹਿਬ ਸਿੰਘ)—ਬਾਰ ਐਸੋਸੀਏਸ਼ਨ ਸਮਾਣਾ ਦੀਆਂ ਸਾਲ 2026-27 ਲਈ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀ ਐਡਹਾਕ ਚੋਣ ਕਮੇਟੀ ਵਲੋਂ ਮਨਜ਼ੂਰੀ ਮਿਲ ਗਈ ਹੈ। ਕਮੇਟੀ ਵਲੋਂ 4 ਸਤੰਬਰ ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਸਮਾਣਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 11 ਸਤੰਬਰ 2026 ਨੂੰ ਕਰਵਾਈਆਂ ਜਾਣਗੀਆਂ।

ਅਜੀਤ ਡੈਸਕ 05-09-2026
ਸਮਾਣਾ, 4 ਸਤੰਬਰ (ਸਾਹਿਬ ਸਿੰਘ)—ਬਾਰ ਐਸੋਸੀਏਸ਼ਨ ਸਮਾਣਾ ਦੀਆਂ ਸਾਲ 2026-27 ਲਈ ਚੋਣਾਂ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀ ਐਡਹਾਕ ਚੋਣ ਕਮੇਟੀ ਵਲੋਂ ਮਨਜ਼ੂਰੀ ਮਿਲ ਗਈ ਹੈ। ਕਮੇਟੀ ਵਲੋਂ 4 ਸਤੰਬਰ ਨੂੰ ਜਾਰੀ ਕੀਤੇ ਹੁਕਮਾਂ ਅਨੁਸਾਰ ਸਮਾਣਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ 11 ਸਤੰਬਰ 2026 ਨੂੰ ਕਰਵਾਈਆਂ ਜਾਣਗੀਆਂ। ਐਡਹਾਕ ਚੋਣ ਕਮੇਟੀ ਦੇ ਸਾਹਮਣੇ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਨਵਦੀਪ ਸਿੰਘ ਢਿੱਲੋਂ ਸਮੇਤ ਕਮੇਟੀ ਮੈਂਬਰ ਪੇਸ਼ ਹੋਏ। ਸੁਣਵਾਈ ਦੌਰਾਨ ਦੋਵਾਂ ਧਿਰਾਂ ਵਲੋਂ ਇਹ ਗੱਲ ਮੰਨੀ ਗਈ ਕਿ ਬਾਰ ਐਸੋਸੀਏਸ਼ਨ ਸਮਾਣਾ ਦਾ ਸੰਵਿਧਾਨ ਤੇ ਨਿਯਮ ਜਨਰਲ ਹਾਊਸ ਵਲੋਂ ਤਿਆਰ ਕਰਕੇ ਪਾਸ ਕੀਤੇ ਜਾ ਚੁੱਕੇ ਹਨ ਤੇ ਬਾਰ ਕੌਂਸਲ ਕੋਲ ਜਮ੍ਹਾਂ ਹਨ। ਇਨ੍ਹਾਂ ਨਿਯਮਾਂ ਅਨੁਸਾਰ ਬਾਰ ਐਸੋਸੀਏਸ਼ਨ ਦੇ ਪੰਜ ਸੀਨੀਅਰ ਵਕੀਲਾਂ ’ਤੇ ਆਧਾਰਿਤ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ। ਐਡਹਾਕ ਚੋਣ ਕਮੇਟੀ ਵਲੋਂ ਕਸ਼ਮੀਰ ਸਿੰਘ ਵਿਰਕ, ਕੁਲਵਿੰਦਰ ਸਿੰਘ ਗਲੋਲੀ, ਬਲਬੀਰ ਸਿੰਘ ਧਨੋਆ, ਕੁਲਵੰਤ ਸਿੰਘ ਢਿੱਲੋਂ ਤੇ ਜਸਪਾਲ ਸਿੰਘ ਸੰਧੂ ਨੂੰ ਚੋਣ ਕਮੇਟੀ ਦੇ ਮੈਂਬਰ ਵਜੋਂ ਜਾਰੀ ਰੱਖਣ ਦੀ ਪੁਸ਼ਟੀ ਕੀਤੀ ਗਈ ਹੈ। ਇਹ ਕਮੇਟੀ 11 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹੇਗੀ। ਹੁਕਮਾਂ ਵਿਚ ਬਾਰ ਐਸੋਸੀਏਸ਼ਨ ਸਮਾਣਾ ਦੀਆਂ ਆਗਾਮੀ ਚੋਣਾਂ ਲਈ 124 ਵਕੀਲਾਂ ਵਾਲੀ ਵੋਟਰ ਸੂਚੀ ਨੂੰ ਸਹੀ ਕਰਾਰ ਦਿੱਤਾ ਗਿਆ ਹੈ। ਸੂਚੀ ਵਿਚ ਅਜੇ ਗੁਪਤਾ ਤੋਂ ਲੈ ਕੇ ਯਾਦਵਿੰਦਰ ਸਿੰਘ ਸਿੱਧੂ ਤੱਕ ਦੇ ਵਕੀਲਾਂ ਦੇ ਨਾਂਅ ਸ਼ਾਮਲ ਹਨ। ਇਸ ਦੌਰਾਨ ਰਾਜੀਵ ਕੁਮਾਰ ਗਰਗ, ਅੰਕਿਤ ਸਿੰਗਲਾ ਤੇ ਅੰਕਿਤ ਕੁਮਾਰ ਵਲੋਂ ਵੀ ਵੋਟਰ ਸੂਚੀ ਵਿਚ ਆਂਅ ਸ਼ਾਮਲ ਕਰਨ ਦੀ ਮੰਗ ਕੀਤੀ ਗਈ। ਐਡਹਾਕ ਕਮੇਟੀ ਨੇ ਉਨ੍ਹਾਂ ਨੂੰ ਆਪਣੀ ਪ੍ਰਤੀਨਿਧਤਾ ਚੋਣ ਕਮੇਟੀ ਦੇ ਚੇਅਰਮੈਨ ਕਸ਼ਮੀਰ ਸਿੰਘ ਵਿਰਕ ਕੋਲ ਪੇਸ਼ ਕਰਨ ਲਈ ਕਿਹਾ ਹੈ। ਚੋਣ ਕਮੇਟੀ ਵਲੋਂ ਯੋਗਤਾ ਦੀ ਜਾਂਚ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਵਕੀਲਾਂ ਦੇ ਨਾਂਅ ਵੋਟਰ ਸੂਚੀ ਵਿਚ ਸ਼ਾਮਲ ਕੀਤੇ ਜਾ ਸਕਦੇ ਹਨ। ਇਸ ਹੁਕਮ ਨਾਲ ਸਮਾਣਾ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਬਣੀ ਸਥਿਤੀ ਸਪੱਸ਼ਟ ਹੋ ਗਈ ਹੈ ਅਤੇ ਹੁਣ 11 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਵੱਲ ਬਾਰ ਦੇ ਮੈਂਬਰਾਂ ਦੀਆਂ ਨਜ਼ਰਾਂ ਟਿਕ ਗਈਆਂ ਹਨ।
ਪਿਛਲੀ ਖ਼ਬਰ ਪੰਜਾਬ ਦੇ ਮੁੱਖ ਸਕੱਤਰ ਕੰਟਰੈਕਟ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਜਲਦ ਪੂਰੀਆਂ ਕਰਵਾਉਣਗੇ- ਡਾ. ਤੇਜਿੰਦਰ ਪਾਲ ਸਿੰਘ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।