‘ ਮਿਸ਼ਨ ਕਲੀਨ ਪੰਜਾਬ’ ਤਹਿਤ ਸੂਲਰ ਚੌਂਕ ਤੋਂ ਨਗਰ ਨਿਗਮ ਦਫ਼ਤਰ ਤੱਕ ਚੱਲਿਆ ਵਿਸ਼ੇਸ਼ ਸਫ਼ਾਈ ਅਭਿਆਨ
ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਆਰੰਭੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਨਿਗਮ ਪਟਿਆਲਾ ਵਲੋਂ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ਹਿਰ ਦੇ ਸੂਲਰ ਚੌਂਕ ਤੋਂ ਲੈ ਕੇ ਨਗਰ ਨਿਗਮ ਦਫ਼ਤਰ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ।
ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਆਰੰਭੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਨਗਰ ਨਿਗਮ ਪਟਿਆਲਾ ਵਲੋਂ ਲਗਾਤਾਰ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸ਼ਹਿਰ ਦੇ ਸੂਲਰ ਚੌਂਕ ਤੋਂ ਲੈ ਕੇ ਨਗਰ ਨਿਗਮ ਦਫ਼ਤਰ ਤੱਕ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਨੇਤਾ ਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ ਐਨ. ਆਈ. ਐਸ. ਦੇ ਡਿਪਟੀ ਡਾਇਰੈਕਟਰ ਜਨਰਲ ਵਿਨੀਤ ਕੁਮਾਰ ਅਤੇ ਉਨ੍ਹਾਂ ਦੀ ਸਮੁੱਚੀ ਸਾਈਕਲਿੰਗ ਟੀਮ ਸ਼ਾਮਲ ਹੋਈ। ਇਸ ਤੋਂ ਇਲਾਵਾ ਸਮਾਜ ਸੇਵੀ ਸੰਸਥਾ ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਦੇ ਸਾਰੇ ਅਹੁਦੇਦਾਰਾਂ ਤੇ ਮੈਂਬਰਾਂ, ਨਗਰ ਨਿਗਮ ਦੀ ਬਾਗ਼ਬਾਨੀ ਸ਼ਾਖਾ, ਸਫ਼ਾਈ ਕਰਮਚਾਰੀਆਂ ਅਤੇ ਸਥਾਨਕ ਇਲਾਕਾ ਨਿਵਾਸੀਆਂ ਨੇ ਹੱਥਾਂ ਵਿਚ ਝਾੜੂ ਫੜ ਕੇ ਸਫ਼ਾਈ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ। ਸੜਕ ਕਿਨਾਰਿਆਂ, ਡਿਵਾਈਡਰਾਂ ਤੇ ਗ੍ਰੀਨ ਬੈਲਟਾਂ ਤੋਂ ਸੁੱਕੇ ਪੱਤੇ, ਮਲਬਾ ਅਤੇ ਕੂੜਾ-ਕਰਕਟ ਚੁੱਕ ਕੇ ਪੂਰੇ ਰੂਟ ਨੂੰ ਸਾਫ਼-ਸੁਥਰਾ ਬਣਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਨੂੰ ਸਵੱਛ ਅਤੇ ਹਰਾ-ਭਰਾ ਬਣਾਉਣਾ ਸਾਡੀ ਸਭ ਦੀ ਸਾਂਝੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਐੱਨ. ਆਈ. ਐੱਸ. ਵਰਗੇ ਵੱਕਾਰੀ ਰਾਸ਼ਟਰੀ ਖੇਡ ਅਦਾਰੇ ਦੇ ਉੱਚ ਅਧਿਕਾਰੀ, ਖਿਡਾਰੀ ਅਤੇ ਸਾਈਕਲਿਸਟ ਸ਼ਹਿਰ ਦੀ ਸਫ਼ਾਈ ਲਈ ਸੜਕਾਂ ’ਤੇ ਉੱਤਰਦੇ ਹਨ ਤਾਂ ਇਹ ਸਮਾਜ ਲਈ ਇਕ ਵੱਡੀ ਪ੍ਰੇਰਨਾ ਬਣ ਜਾਂਦਾ ਹੈ। ਖੇਡਾਂ ਅਤੇ ਤੰਦਰੁਸਤੀ ਦਾ ਸਾਫ਼-ਸਫ਼ਾਈ ਨਾਲ ਸਿੱਧਾ ਸੰਬੰਧ ਹੈ ਅਤੇ ਅਜਿਹੇ ਉਪਰਾਲਿਆਂ ਨਾਲ ਆਮ ਨਾਗਰਿਕਾਂ ਵਿਚ ਵੀ ਜਾਗਰੂਕਤਾ ਆਉਂਦੀ ਹੈ। ਮੇਅਰ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਜਾਂ ਜਨਤਕ ਥਾਵਾਂ ’ਤੇ ਕੂੜਾ ਸੁੱਟਣ ਦੀ ਬਜਾਏ ਨਗਰ ਨਿਗਮ ਦੀਆਂ ਗੱਡੀਆਂ ਵਿਚ ਹੀ ਕੂੜਾ ਪਾਉਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਰੱਖਣ ਦਾ ਨੇਮ ਬਣਾਉਣ। ਉਨ੍ਹਾਂ ਇਸ ਮੁਹਿੰਮ ਵਿਚ ਪੂਰੇ ਜੋਸ਼ ਨਾਲ ਸਾਥ ਦੇਣ ਵਾਲੀ ਐੱਨ. ਆਈ. ਐੱਸ. ਟੀਮ, ‘ਮੇਰਾ ਪਟਿਆਲਾ ਮੈਂ ਹੀ ਸਵਾਰਾਂ’ ਸੰਸਥਾ ਤੇ ਇਲਾਕਾ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ।