07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਹਲਕਾ ਸਮਾਣਾ ਦੇ ਪਿੰਡ ਤਲਵੰਡੀ ਮਲਿਕ ਵਿਖੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਸਮਾਣਾ, 6 ਸਤੰਬਰ (ਪ੍ਰੀਤਮ ਸਿੰਘ ਨਾਗੀ)-ਜਗਮੀਤ ਸਿੰਘ ਹਰਿਆਉ ਹਲਕਾ ਇੰਚਾਰਜ ਸਮਾਣਾ, ਗੁਰਭੇਜ ਸਿੰਘ ਲਾਡੀ (ਜਨਰਲ ਸਕੱਤਰ ਪੰਜਾਬ) ਅਤੇ ਬਿਕਰਮਜੀਤ ਸਿੰਘ( ਸਰਕਲ ਪ੍ਰਧਾਨ) ਤਲਵੰਡੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਤਲਵੰਡੀ ਮਲਿਕ ’ਚ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਗੁਰਸੇਵਕ ਸਿੰਘ, ਹਰਵਿੰਦਰ ਸਿੰਘ, ਬਲਿਹਾਰ ਸਿੰਘ, ਨਿਸ਼ਾਨ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ, ਬਲਵਿੰਦਰ, ਅੰਗਰੇਜ ਸਿੰਘ ਅਤੇ ਤਕਰੀਬਨ 15 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 07-09-2026
ਸਮਾਣਾ, 6 ਸਤੰਬਰ (ਪ੍ਰੀਤਮ ਸਿੰਘ ਨਾਗੀ)-ਜਗਮੀਤ ਸਿੰਘ ਹਰਿਆਉ ਹਲਕਾ ਇੰਚਾਰਜ ਸਮਾਣਾ, ਗੁਰਭੇਜ ਸਿੰਘ ਲਾਡੀ (ਜਨਰਲ ਸਕੱਤਰ ਪੰਜਾਬ) ਅਤੇ ਬਿਕਰਮਜੀਤ ਸਿੰਘ( ਸਰਕਲ ਪ੍ਰਧਾਨ) ਤਲਵੰਡੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਤਲਵੰਡੀ ਮਲਿਕ ’ਚ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਗੁਰਸੇਵਕ ਸਿੰਘ, ਹਰਵਿੰਦਰ ਸਿੰਘ, ਬਲਿਹਾਰ ਸਿੰਘ, ਨਿਸ਼ਾਨ ਸਿੰਘ, ਜਸਵਿੰਦਰ ਸਿੰਘ, ਸਤਨਾਮ ਸਿੰਘ, ਜਸਵੰਤ ਸਿੰਘ, ਬਲਵਿੰਦਰ, ਅੰਗਰੇਜ ਸਿੰਘ ਅਤੇ ਤਕਰੀਬਨ 15 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਸਵਾਗਤ ਕੀਤਾ ਗਿਆ। ਗੁਰਭੇਜ ਸਿੰਘ ਅਤੇ ਬਿਕਰਮ ਸਿੰਘ ਨੇ ਕਿਹਾ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਿੰਡ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਇਸ ਸ਼ਮੂਲੀਅਤ ਨਾਲ ਪਿੰਡ ਤਲਵੰਡੀ ਮਲਿਕ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਹੋਰ ਮਜ਼ਬੂਤ ਹੋਣ ਦਾ ਦਾਅਵਾ ਕੀਤਾ ਗਿਆ ਹੈ।
ਪਿਛਲੀ ਖ਼ਬਰ ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪਿੰਡ ਦੁਲੱਦੀ ਵਿਖੇ ਮਨਾਇਆ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ ਦਾ ਜਨਮ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।