09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਾਬਾ ਫ਼ਰੀਦ ਸਕੂਲ ਤੁਰਖੇੜੀ ਦਾ ਰੱਸਾਕਸੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਭਾਦਸੋਂ, 8 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੀ ਅੰਡਰ -14 ਅਤੇ ਅੰਡਰ-17 ਲੜਕੀਆਂ ਦੀ ਰੱਸਾਕਸੀ ਟੀਮ ਨੇ ਭਾਦਸੋਂ ਵਿਚ ਚੱਲ ਰਹੇ 70ਵੇਂ ਜ਼ੋਨਲ ਖੇਡ ਮੁਕਾਬਲਿਆਂ ਵਿਚ ਡੀ. ਪੀ.

ਅਜੀਤ ਡੈਸਕ 09-09-2026
ਭਾਦਸੋਂ, 8 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ ਦੀ ਅੰਡਰ -14 ਅਤੇ ਅੰਡਰ-17 ਲੜਕੀਆਂ ਦੀ ਰੱਸਾਕਸੀ ਟੀਮ ਨੇ ਭਾਦਸੋਂ ਵਿਚ ਚੱਲ ਰਹੇ 70ਵੇਂ ਜ਼ੋਨਲ ਖੇਡ ਮੁਕਾਬਲਿਆਂ ਵਿਚ ਡੀ. ਪੀ. ਵਤਨਦੀਪ ਅਤੇ ਜਸਵੀਰ ਕੌਰ ਦੀ ਅਗਵਾਈ ਵਿਚ ਭਾਗ ਲਿਆ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੋਹਾਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਅੰਡਰ -19 ਰੱਸਾਕਸੀ ਲੜਕੀਆਂ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਦਿਲਵਰ ਖਾਂ, ਚੇਅਰਪਰਸਨ ਰਾਜਦਾ ਪ੍ਰਵੀਨ ਨੇ ਜੇਤੂ ਲੜਕੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ ਅਤੇ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੂੰ ਖੇਡਾਂ ਵਿਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਸੁਖਵਿੰਦਰ ਕੌਰ, ਵਾਈਸ ਪ੍ਰਿੰਸੀਪਲ ਕੁਲਦੀਪ ਸਿੰਘ, ਨਰਿੰਦਰ ਕੌਰ, ਮਨਪ੍ਰੀਤ ਕੌਰ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਜੇਤੂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ।
ਪਿਛਲੀ ਖ਼ਬਰ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਖਨੌੜਾ ਅਗਲੀ ਖ਼ਬਰ ਡਾ. ਵਿਜੇ ਸ਼ਾਰਦਾ ਵਲੋਂ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਨਾਭਾ ਦੇ ਸਮੂਹ ਮੈਂਬਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।