11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਉਸਾਰੀ ਅਧੀਨ ਇਮਾਰਤ ’ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 10 ਸਤੰਬਰ (ਜੀ. ਪੀ.

ਅਜੀਤ ਡੈਸਕ 11-09-2026
ਰਾਜਪੁਰਾ, 10 ਸਤੰਬਰ (ਜੀ. ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਉਸਾਰੀ ਅਧੀਨ ਘਰ ’ਚੋਂ ਪਾਈਆਂ ਗਈਆਂ ਬਿਜਲੀ ਦੀਆਂ ਤਾਰਾਂ ਨੂੰ ਚੋਰੀ ਕਰਨ ਵਾਲੇ ਖਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਹੇਸ਼ ਕੁਮਾਰ ਵਾਸੀ ਪਿੰਡ ਪਹਿਰ ਕਲਾਂ ਨੇ ਬਿਆਨ ਦਰਜ ਕਰਵਾਏ ਹਨ ਕਿ ਉਸ ਦਾ ਇਕ ਮਕਾਨ ਸਥਾਨਕ ਗਗਨ ਵਿਹਾਰ ਵਿਖੇ ਉਸਾਰੀ ਅਧੀਨ ਹੈ ਤੇ ਲੰਘੀ 6-7 ਦੀ ਦਰਮਿਆਨੀ ਰਾਤ ਨੂੰ ਗੁਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੁਹੱਲਾ ਚੱਕਰੀ ਬਸੀ ਪਠਾਣਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੇ ਮਕਾਨ ਵਿਚ ਪਾਈਆਂ ਨਵੀਆਂ ਤਾਰਾਂ ਚੋਰੀ ਕਰ ਲਈਆਂ, ਜਿਸ ’ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਗੁਰਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਓਮੈਕਸ ਸਿਟੀ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਵੈਲਫੇਅਰ ਐਸੋਸੀਏਸ਼ਨ ਦੀ ਸੀ. ਏ. ਪੀ. ਡੀ. ਏ. ਨਾਲ ਮੀਟਿੰਗ ਅਗਲੀ ਖ਼ਬਰ ਸਕਾਲਰਜ਼ ਸਕੂਲ ਨੇ ਜ਼ਿਲ੍ਹਾ ਪੱਧਰ ’ਤੇ ਬਾਸਕਟਬਾਲ ’ਚ ਪਹਿਲਾ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।