11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਾਂਗਰਸੀ ਆਗੂ ਜਸਵਿੰਦਰ ਸਿੰਘ ਨੇ ਰਾਣਾ ਗੁਰਜੀਤ ਸਿੰਘ ਨਾਲ ਕੀਤੀ ਮੁਲਾਕਾਤ

ਸਨੌਰ, 10 ਸਤੰਬਰ (ਸੋਖਲ)- ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਜਵੈਲਰ ਵਲੋਂ ਪੰਜਾਬ ਦੀ ਸਿਆਸਤ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਰਾਣਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਹਲਕਾ ਸਨੌਰ ’ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ।

ਜਸਵਿੰਦਰ ਸਿੰਘ ਕਾਕਾ ਜਵੈਲਰ , ਸੀਨੀਅਰ ਆਗੂ ਰਾਣਾ ਗੁਰਜੀਤ ਨੂੰ ਫੁੱਲਾ ਦਾ ਬੁਕੇ ਦਿੰਦੇ ਹੋਏ। ਅਜੀਤ ਤਸਵੀਰ 11-09-2026
ਸਨੌਰ, 10 ਸਤੰਬਰ (ਸੋਖਲ)- ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਜਸਵਿੰਦਰ ਸਿੰਘ ਕਾਕਾ ਜਵੈਲਰ ਵਲੋਂ ਪੰਜਾਬ ਦੀ ਸਿਆਸਤ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੀਤ ਸਿੰਘ ਰਾਣਾ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਹਲਕਾ ਸਨੌਰ ’ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਜਸਵਿੰਦਰ ਸਿੰਘ ਕਾਕਾ ਜਵੈਲਰ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਹਾਲਾਤਾਂ ਤੋਂ ਚਿੰਤਤ ਹਨ ਅਤੇ ਸੂਬੇ ਦੇ ਵਿਕਾਸ, ਨੌਜਵਾਨਾਂ ਦੇ ਰੁਜ਼ਗਾਰ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਮਜ਼ਬੂਤ ਅਤੇ ਲੋਕ ਪੱਖੀ ਸਿਆਸੀ ਨੀਤੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਕੇ ਵਰਕਰਾਂ ਨੂੰ ਨਾਲ ਲੈ ਕੇ ਲੋਕਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕੀਤਾ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ ਰਾਣਾ ਨੇ ਵੀ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ’ਤੇ ਜ਼ੋਰ ਦਿੱਤਾ। ਜਸਵਿੰਦਰ ਸਿੰਘ ਕਾਕਾ ਨੇ ਪੰਜਾਬ ਦੇ ਹਿੱਤਾਂ ਨੂੰ ਪਹਿਲ ਦੇਣ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਮਿਲ ਕੇ ਯਤਨ ਕਰਨ ਦੀ ਗੱਲ ਕਹੀ।
ਪਿਛਲੀ ਖ਼ਬਰ ਹਰਦੀਪ ਸਿੰਘ ਸਰਬਸੰਮਤੀ ਨਾਲ ਮੰਜਾਲ ਖੁਰਦ ਕੋਆਪ੍ਰੇਟਿਵ ਸੁਸਾਇਟੀ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਓਮੈਕਸ ਸਿਟੀ ਦੀਆਂ ਲੰਬਿਤ ਮੰਗਾਂ ਨੂੰ ਲੈ ਕੇ ਵੈਲਫੇਅਰ ਐਸੋਸੀਏਸ਼ਨ ਦੀ ਸੀ. ਏ. ਪੀ. ਡੀ. ਏ. ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।