ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਪਟਿਆਲਾ ਦਾ ਕੀਤਾ ਘਿਰਾਓ
ਪਟਿਆਲਾ, 11 ਸਤੰਬਰ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਲਾਏ ਪੱਕੇ ਮੋਰਚੇ ਦੇ ਦਸਵੇਂ ਦਿਨ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਅੱਗੇ ਕਿਸਾਨਾਂ ਦਾ ਭਰਵਾਂ ਇਕੱਠ ਹੋਇਆ, ਜਿਸ ਵਿਚ ਕਿਸਾਨ ਬੀਬੀਆਂ ਨੇ ਵੀ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਮੰਗਾਂ ਪ੍ਰਤੀ ਹੁੰਗਾਰਾ ਨਾ ਭਰਨ ਦੇ ਰੋਸ ਵਜੋਂ ਕਿਸਾਨਾਂ ਨੇ ਡੀ.
ਭ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਡਿਪਟੀ ਕਮਿਸ਼ਨਰ ਪਟਿਆਲਾ ਦੇ ਧਰਨਾ ਦਿੰਦੇ ਹੋਏ। ਅਜੀਤ ਤਸਵੀਰ
12-09-2026
ਪਟਿਆਲਾ, 11 ਸਤੰਬਰ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਲਾਏ ਪੱਕੇ ਮੋਰਚੇ ਦੇ ਦਸਵੇਂ ਦਿਨ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਅੱਗੇ ਕਿਸਾਨਾਂ ਦਾ ਭਰਵਾਂ ਇਕੱਠ ਹੋਇਆ, ਜਿਸ ਵਿਚ ਕਿਸਾਨ ਬੀਬੀਆਂ ਨੇ ਵੀ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਨਕ ਮੰਗਾਂ ਪ੍ਰਤੀ ਹੁੰਗਾਰਾ ਨਾ ਭਰਨ ਦੇ ਰੋਸ ਵਜੋਂ ਕਿਸਾਨਾਂ ਨੇ ਡੀ.ਸੀ. ਦਫ਼ਤਰ ਦੇ ਤਿੰਨੋਂ ਗੇਟ ਬੰਦ ਕਰਕੇ ਗੇਟ ਰੈਲੀਆਂ ਕੀਤੀਆਂ ਅਤੇ ਐੱਸ. ਐੱਸ. ਪੀ. ਦਫ਼ਤਰ ਦਾ ਵੀ ਸੰਕੇਤਕ ਗੇਟ ਜਾਮ ਕੀਤਾ। ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ, ਬਿਜਲੀ ਮੰਗਾਂ ਤੇ ਦਰਿਆਈ ਪਾਣੀਆਂ ਦੇ ਮੁੱਦੇ ’ਤੇ ਜਥੇਬੰਦੀ ਦੀ ਪੁਜ਼ੀਸ਼ਨ ਸਪੱਸ਼ਟ ਕਰਦਿਆਂ ਮਿਹਨਤਕਸ਼ ਲੋਕਾਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਮੋਰਚੇ ਵਿੱਚ ਸ਼ਮੂਲੀਅਤ ਕਰਕੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ। ਇਸ ਇਕੱਠ ਦੀ ਅਗਵਾਈ ਸਾਂਝੇ ਮੋਰਚੇ ਦੇ ਆਗੂ ਹਰੀ ਸਿੰਘ ਟੋਹੜਾ, ਸੁਖਵਿੰਦਰ ਸਿੰਘ ਸੈਣੀ, ਬਚਿੱਤਰ ਸਿੰਘ, ਜਸਵਿੰਦਰ ਸਿੰਘ ਸੌਜਾ, ਗੁਰਮੇਲ ਸਿੰਘ ਵਿਰਕ, ਜਸਵੀਰ ਸਿੰਘ ਖੋਖਰ, ਧਰਮਪਾਲ ਲੋਟ, ਗੁਰਪ੍ਰੀਤ ਸਿੰਘ ਆਦਿ ਨੇ ਕੀਤੀ। ਸ਼ਾਮ ਕਰੀਬ 4 ਵਜੇ ਐੱਸ.ਡੀ.ਐੱਮ. ਪਟਿਆਲਾ ਨੇ ਸਟੇਜ ’ਤੇ ਆ ਕੇ ਡਿਪਟੀ ਕਮਿਸ਼ਨਰ ਵਲੋਂ 11 ਸਤੰਬਰ ਨੂੰ ਬਾਅਦ ਦੁਪਹਿਰ 3 ਵਜੇ ਜਥੇਬੰਦੀ ਨਾਲ ਮੀਟਿੰਗ ਕਰਨ ਦਾ ਐਲਾਨ ਕੀਤਾ, ਜਿਸ ਤੋਂ ਬਾਅਦ ਡੀ.ਸੀ. ਦਫ਼ਤਰ ਦੇ ਤਿੰਨੋਂ ਗੇਟ ਖੋਲ੍ਹ ਦਿੱਤੇ ਗਏ। ਧਰਨੇ ਵਿੱਚ ਬਲਾਕ ਪ੍ਰਧਾਨ ਤੇ ਸਕੱਤਰ ਅਮਰੀਕ ਸਿੰਘ ਘੱਗਾ, ਭਰਪੂਰ ਸਿੰਘ ਰਾਜੇਵਾਸ, ਜਸਵਿੰਦਰ ਸਿੰਘ ਸਾਲੂਵਾਲ, ਹਰਦੀਪ ਸਿੰਘ ਡਰੌਲੀ, ਅਵਤਾਰ ਸਿੰਘ ਫੱਗਣਮਾਜਰਾ, ਦੇਵਿੰਦਰ ਸਿੰਘ ਸੀਲ ਤੇ ਗੁਰਦੀਪ ਸਿੰਘ ਸਨੌਰ ਤੋਂ ਇਲਾਵਾ ਜ਼ਿਲ੍ਹਾ ਆਗੂ ਜਗਦੀਪ ਸਿੰਘ ਛੰਨਾ, ਸੁਖਮੰਦਰ ਸਿੰਘ ਬਾਰਨ, ਹਰਦੇਵ ਸਿੰਘ ਘੱਗਾ, ਜਗਮੇਲ ਸਿੰਘ ਗਾਜੇਵਾਸ ਤੇ ਬਲਰਾਜ ਜੋਸ਼ੀ ਆਦਿ ਹਾਜ਼ਰ ਸਨ।