14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਬਰਸੀ ’ਤੇ ਨਾਇਬ ਸਿੰਘ ਸੈਣੀ ਸਮੇਤ ਵੱਖ-ਵੱਖ ਪਾਰਟੀ ਦੇ ਆਗੂਆਂ ਨੇ ਭੇਟ ਕੀਤੇ ਸ਼ਰਧਾ ਦੇ ਫੁੱਲ

ਸਨੌਰ, 13 ਸਤੰਬਰ (ਸੋਖਲ)-ਪਿੰਡ ਹਡਾਣਾ ਵਿਖੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ 26ਵੀਂ ਸਲਾਨਾ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਹੀਦ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ 26ਵੀਂ ਬਰਸੀ ’ਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਪਣੇ ਸਾਥੀਆਂ ਸਮੇਤ ਸ਼ਰਧਾ ਦੇ ਫੁੱਲ ਭੇਂਟ ਕਰਨ ਤੋਂ ਬਾਅਦ। ਅਜੀਤ ਤਸਵੀਰ 14-09-2026
ਸਨੌਰ, 13 ਸਤੰਬਰ (ਸੋਖਲ)-ਪਿੰਡ ਹਡਾਣਾ ਵਿਖੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ 26ਵੀਂ ਸਲਾਨਾ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਹੀਦ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਪਾਰਟੀ ਦੇ ਨਹੀਂ, ਸਗੋਂ ਸਮੁੱਚੇ ਦੇਸ਼ ਅਤੇ ਕੌਮ ਦਾ ਸਾਂਝਾ ਸਰਮਾਇਆ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਬਰਸੀਆਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਮਿਲਜੁਲ ਕੇ ਮਨਾਉਣੀਆਂ ਚਾਹੀਦੀਆਂ ਹਨ। ਨਾਇਕ ਮਲਕੀਤ ਸਿੰਘ ਹਡਾਣਾ ਵਲੋਂ ਦੇਸ਼ ਦੀ ਰੱਖਿਆ ਲਈ ਕਾਰਗਿਲ ਯੁੱਧ ਦੌਰਾਨ ਦਿੱਤੀ ਮਹਾਨ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਹਰਿਆਣਾ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਇਸ ਮੌਕੇ ਹਰਿਆਣਾ ਸਰਕਾਰ ਵਲੋਂ ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੇ ਪਰਿਵਾਰ ਨੂੰ 11 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਸਮਾਗਮ ਦੀ ਵਾਗਡੋਰ ਅਮਰਜੀਤ ਸਿੰਘ ‘ਜਾਗਦੇ ਰਹੋ’, ਲਖਮੀਰ ਸਿੰਘ ਸਲੋਟ ਅਤੇ ਸ਼ਹੀਦ ਦੇ ਭਰਾ ਗੁਰਮੀਤ ਸਿੰਘ ਹਡਾਣਾ ਨੇ ਕੀਤੀ। ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਨੁਮਾਇੰਦੇ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਜੁੜੀਆਂ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚੀ। ਇਸ ਮੌਕੇ ਸ਼ਹੀਦ ਦੇ ਭਰਾ ਗੁਰਮੀਤ ਸਿੰਘ ਹਡਾਣਾ, ਪਤਨੀ ਕਰਮਜੀਤ ਕੌਰ ਅਤੇ ਪੁੱਤਰ ਮਨਿੰਦਰ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਦਿਵਿਆ ਜੋਤੀ ਜਾਗ੍ਰਤੀ ਸੰਸਥਾਨ ਨੂਰਮਹਿਲ ਦੇ ਜਥੇ ਵਲੋਂ ਸ਼ਹੀਦ ਦੀਆਂ ਵਾਰਾਂ ਅਤੇ ਦੇਸ਼ਭਗਤੀ ਨਾਲ ਸੰਬੰਧਿਤ ਰਚਨਾਵਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਸ਼ਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਬਰਸੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਮਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਜ਼ਿਲ੍ਹਾ ਪ੍ਰਧਾਨ ਭਾਜਪਾ ਜਸਪਾਲ ਸਿੰਘ ਗੰਗਰੌਲੀ, ਯੂਥ ਭਾਜਪਾ ਆਗੂ ਅਮਨਦੀਪ ਸਿੰਘ ਅਮਨ ਢੋਟ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਹਰਿੰਦਰਪਾਲ ਸਿੰਘ ਟੌਹੜਾ, ਕ੍ਰਿਸ਼ਨ ਸਿੰਘ ਸਨੌਰ, ਰਜਿੰਦਰ ਸਿੰਘ ਵਿਰਕ, ਸਾਬਕਾ ਚੇਅਰਮੈਨ ਨਿਰਮਲ ਸਿੰਘ ਭੱਟੀਆਂ, ਕ੍ਰਿਸ਼ਨ ਕੁਮਾਰ ਭਾਰਤੀ, ਮੱਖਣ ਸਿੰਘ ਲੁਬਾਣਾ, ਫੌਜਇੰਦਰ ਸਿੰਘ ਮੁਖਮੈਲਪੁਰ, ਰਾਕੇਸ਼ ਬੱਗਾ, ਦਿਨੇਸ਼ ਕੁਮਾਰ ਅੰਬਾਲਾ, ਰਣਜੀਤ ਸਿੰਘ ਦੇਵੀਨਗਰ, ਸਤਪਾਲ ਸਿੰਘ ਪੂਨੀਆ, ਹਰਜਸ਼ਨ ਸਿੰਘ ਪਠਾਣਮਾਜਰਾ, ਤੇਜਿੰਦਰਪਾਲ ਸਿੰਘ ਸੰਧੂ, ਲਖਮੀਰ ਸਿੰਘ ਸਲੋਟ, ਨਿਰਮਲ ਸਿੰਘ ਜ਼ੁਲਕਾਂ, ਦਰਸ਼ਨ ਸਿੰਘ ਦੂੰਦੀਮਾਜਰਾ, ਨਛੱਤਰ ਸਿੰਘ ਦੀਵਾਨਵਾਲਾ, ਗੁਰਮੇਲ ਸਿੰਘ, ਕਰਮ ਸਿੰਘ ਹਡਾਣਾ, ਪੰਚ ਜਗਦੇਵ ਸਿੰਘ ਅਤੇ ਪੰਚ ਗੁਰਦੀਪ ਸਿੰਘ ਹਡਾਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਵੜੈਚਾਂ ਵਿਖੇ ਲਗਾਇਆ ਨਸ਼ਿਆਂ ਵਿਰੋਧੀ ਕੈਂਪ ਅਗਲੀ ਖ਼ਬਰ ਬਦਲਾਅ ਦੇ ਦਾਅਵੇ ਫ਼ੇਲ੍ਹ, ਰਾਤਾਂ ਨੂੰ ਬਿਨ ਬਿਜਲੀ ਬੱਚੇ ਬਜ਼ੁਰਗ ਪ੍ਰੇਸ਼ਾਨ, ਕਾਂਗਰਸ ਵਲੋਂ ਰੋਸ ਧਰਨੇ ਦਾ ਐਲਾਨ ਕੋਲੇ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।