14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਿਸਾਨਾਂ ਨੂੰ 8 ਘੰਟੇ ਬਿਜਲੀ ਦੀ ਸਪਲਾਈ ਨਾ ਸ਼ੁਰੂ ਹੋਈ ਤਾਂ ਵਿੱਢਿਆ ਜਾਵੇਗਾ ਸੰਘਰਸ਼-ਜਥੇਦਾਰ ਗੜੀ

ਰਾਜਪੁਰਾ, 13 ਸਤੰਬਰ (ਰਣਜੀਤ ਸਿੰਘ)-ਹਲਕੇ ਵਿਚ ਬਿਜਲੀ ਸਪਲਾਈ ਦੀ ਬਹੁਤ ਹੀ ਮਾੜੀ ਹਾਲਤ ਹੈ ਅਤੇ ਸਰਕਾਰ ਅੱਖਾਂ ’ਤੇ ਪੱਟੀ ਬੰਨ੍ਹੀ ਬੈਠੀ ਹੈ ਬਿਜਲੀ ਤੋਂ ਬਿਨਾਂ ਕਿਸਾਨਾਂ ਦੀਆਂ ਫ਼ਸਲਾਂ ਸੁੱਕਣ ਕਿਨਾਰੇ ਪੁੱਜ ਗਈਆਂ ਹਨ ਜੇਕਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਐੱਸ.

ਅਜੀਤ ਡੈਸਕ 14-09-2026
ਰਾਜਪੁਰਾ, 13 ਸਤੰਬਰ (ਰਣਜੀਤ ਸਿੰਘ)-ਹਲਕੇ ਵਿਚ ਬਿਜਲੀ ਸਪਲਾਈ ਦੀ ਬਹੁਤ ਹੀ ਮਾੜੀ ਹਾਲਤ ਹੈ ਅਤੇ ਸਰਕਾਰ ਅੱਖਾਂ ’ਤੇ ਪੱਟੀ ਬੰਨ੍ਹੀ ਬੈਠੀ ਹੈ ਬਿਜਲੀ ਤੋਂ ਬਿਨਾਂ ਕਿਸਾਨਾਂ ਦੀਆਂ ਫ਼ਸਲਾਂ ਸੁੱਕਣ ਕਿਨਾਰੇ ਪੁੱਜ ਗਈਆਂ ਹਨ ਜੇਕਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬਾਦਲ ਜਥੇਦਾਰ ਸੁਰਜੀਤ ਸਿੰਘ ਗੜੀ ਨੇ ਐੱਸ.ਡੀ.ਐਮ. ਰਾਜਪੁਰਾ ਨੂੰ ਮੰਗ ਪੱਤਰ ਦੇਣ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਜਥੇਦਾਰ ਗੜੀ ਨੇ ਕਿਹਾ ਕਿ ਬਿਜਲੀ ਦੇ ਅਣ ਐਲਾਨੇ ਕੱਟ ਲਾਏ ਜਾ ਰਹੇ ਹਨ ਜਿਸ ਨਾਲ ਜਿੱਥੇ ਸਾਰਾ ਜਨਜੀਵਨ ਤਹਿਸ਼ ਨਹਿਸ਼ ਹੋ ਰਿਹਾ ਹੈ, ਲੋਕਾਂ ਦੇ ਕਾਰੋਬਾਰ ’ਤੇ ਬਹੁਤ ਬੁਰਾ ਅਸਰ ਪੈ ਰਿਹਾ, ਉਸ ਦੇ ਨਾਲ ਹੀ ਕਿਸਾਨਾਂ ਦੀਆਂ ਫ਼ਸਲਾਂ ਸੁੱਕਣ ਕਿਨਾਰੇ ਪੁੱਜ ਗਈਆਂ ਹਨ। ਜਥੇਦਾਰ ਗੜੀ ਨੇ ਕਿਹਾ ਕਿ ਜਿਹੜੀ ਸਰਕਾਰ ਇਹ ਕਹਿ ਕੇ ਸੱਤਾ ਵਿਚ ਆਈ ਸੀ ਬਿਜਲੀ ਸਪਲਾਈ ਵਿਚ ਕੋਈ ਵੀ ਅੜਚਣ ਨਹੀਂ ਆਵੇਗੀ। ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਕਿ ਉਹ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਕਰਨਗੇ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਕਹਿੰਦੀ ਸੀ ਕਿ ਉਨ੍ਹਾਂ ਨੇ ਕੋਲਾ ਖਾਣ ਲੈ ਲਈ ਹੈ ਹੁਣ ਥਰਮਲਾਂ ਕੋਲ ਕੋਲੇ ਦੀ ਕੋਈ ਵੀ ਘਾਟ ਨਹੀਂ ਆਵੇਗੀ ਪਰ ਹਾਲਤ ਬਹੁਤ ਬੁਰੀ ਤਰ੍ਹਾਂ ਵਿਗੜ ਗਏ ਹਨ, ਜਥੇਦਾਰ ਗੜੀ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ਠੀਕ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਡੇ ਪੱਧਰ ’ਤੇ ਸੰਘਰਸ਼ ਕਰੇਗਾ ਅਤੇ ਇਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ। ਇਸ ਮੌਕੇ ’ਤੇ ਹੋਰਨਾਂ ਸਮੇਤ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਹਰਮੀਤ ਸਿੰਘ ਟਿਵਾਣਾ, ਗੁਰਦੇਵ ਸਿੰਘ, ਅੰਮ੍ਰਿਤਪਾਲ ਸਿੰਘ ਖ਼ਾਲਸਾ, ਰਘਬੀਰ ਸਿੰਘ ਮੋਹੀ, ਕੁਲਵਿੰਦਰ ਸਿੰਘ ਤਸੋਲੀ, ਬਾਬਾ ਕੁਲਦੀਪ ਸਿੰਘ ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕ ਤੇ ਕਿਸਾਨ ਪ੍ਰੇਸ਼ਾਨ-ਧਰਮਸੋਤ ਅਗਲੀ ਖ਼ਬਰ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵਲੋਂ ਪਰਮਜੋਤ ਸਿੰਘ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।