14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਲੰਬੇ ਬਿਜਲੀ ਕੱਟਾਂ ਕਾਰਨ ਆਮ ਲੋਕ ਤੇ ਕਿਸਾਨ ਪ੍ਰੇਸ਼ਾਨ-ਧਰਮਸੋਤ

ਭਾਦਸੋਂ, 13 ਸਤੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਹਨ੍ਹੇਰੇ ਵਿਚ ਡੋਬਣ ਦਾ ਇਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਸੂਬੇ ’ਚ ਵੱਡੇ-ਵੱਡੇ ਬਿਜਲੀ ਕੱਟ ਲੱਗ ਰਹੇ ਹਨ, ਜਿਸ ਕਾਰਨ ਆਮ ਲੋਕ ਤੇ ਕਿਸਾਨ ਬੇਹੱਦ ਪ੍ਰੇਸ਼ਾਨ ਹਨ।

ਅਜੀਤ ਡੈਸਕ 14-09-2026
ਭਾਦਸੋਂ, 13 ਸਤੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਗੱਲਬਾਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਹਨ੍ਹੇਰੇ ਵਿਚ ਡੋਬਣ ਦਾ ਇਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਸੂਬੇ ’ਚ ਵੱਡੇ-ਵੱਡੇ ਬਿਜਲੀ ਕੱਟ ਲੱਗ ਰਹੇ ਹਨ, ਜਿਸ ਕਾਰਨ ਆਮ ਲੋਕ ਤੇ ਕਿਸਾਨ ਬੇਹੱਦ ਪ੍ਰੇਸ਼ਾਨ ਹਨ। ਲੋਕਾਂ ਨੂੰ ਆਪਣੇ ਘਰਾਂ ਵਿਚ ਰੌਸ਼ਨੀ ਲਈ ਮੋਮਬੱਤੀਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਬਿਜਲੀ ਸੰਕਟ ਹੋਰ ਡੂੰਘਾ ਹੋ ਗਿਆ ਹੈ। ਕਿਸਾਨ ਝੋਨੇ ਦੀ ਫਸਲ ਬਚਾਉਣ ਲਈ ਜੱਦੋ-ਜਹਿਦ ਕਰ ਰਹੇ ਹਨ, ਉਦਯੋਗਾਂ ’ਤੇ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ ਤੇ ਪਿੰਡਾਂ ਵਿਚ ਲੰਬੇ ਸਮੇਂ ਤੱਕ ਬਿਜਲੀ ਕੱਟ ਲੱਗ ਰਹੇ ਹਨ। ਇਸ ਤੋਂ ਇਲਾਵਾ ਸਾ. ਮੰਤਰੀ ਧਰਮਸੋਤ ਨੇ ਕਿਹਾ ਕਿ ਸੂਬੇ ਦੇ ਉਦਯੋਗਿਕ ਖੇਤਰ ’ਤੇ ਪੈ ਰਹੇ ਬਿਜਲੀ ਸੰਕਟ ਦੇ ਪ੍ਰਭਾਵ ਨੂੰ ਵਗਦਿਆਂ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਰਾਤ 8 ਵਜੇ ਤੋਂ ਬੰਦ ਕਰਨ ਲਈ ਕਿਹਾ ਜਾ ਰਿਹਾ ਹੈ, ਜਦੋਂ ਕਿ ਰਿਹਾਇਸ਼ੀ ਇਲਾਕਿਆਂ ਵਿਚ ਵੀ ਲਗਾਤਾਰ ਬਿਜਲੀ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਬਿਜਲੀ ਦੀ ਮੌਸਮੀ ਵਧਦੀ ਮੰਗ ਲਈ ਢੁਕਵੀਂ ਤਿਆਰੀ ਕਰਨ ਵਿਚ ਅਸਫ਼ਲ ਸਾਬਤ ਹੋ ਰਹੀ ਹੈ।
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਡਾ. ਵਿਦਵਾਨ ਸਿੰਘ ਸੋਨੀ ਨਮਿਤ ਅੰਤਿਮ ਅਰਦਾਸ ਡਾ. ਵਿਦਵਾਨ ਸਿੰਘ ਸੋਨੀ ਦੇ... ਅਗਲੀ ਖ਼ਬਰ ਕਿਸਾਨਾਂ ਨੂੰ 8 ਘੰਟੇ ਬਿਜਲੀ ਦੀ ਸਪਲਾਈ ਨਾ ਸ਼ੁਰੂ ਹੋਈ ਤਾਂ ਵਿੱਢਿਆ ਜਾਵੇਗਾ ਸੰਘਰਸ਼-ਜਥੇਦਾਰ ਗੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।