ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
ਰਾਜਪੁਰਾ, 13 ਸਤੰਬਰ (ਰਣਜੀਤ ਸਿੰਘ)-ਰਾਜਪੁਰਾ-ਅੰਬਾਲਾ ਰੋਡ ’ਤੇ ਪੈਂਦੇ ਪਿੰਡ ਮਦਨਪੁਰ ਚਲਹੇੜੀ ਵਿਖੇ ਉਦਾਸੀਨ ਸੰਪਰਦਾਇ ਦੇ ਬਾਣੀ ਬਾਬਾ ਸ੍ਰੀਚੰਦ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਗਿਆ।
ਅਜੀਤ ਡੈਸਕ
14-09-2026