16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਨਸ਼ੇ ਦੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਸਮਾਣਾ, 15 ਸਤੰਬਰ (ਸਾਹਿਬ ਸਿੰਘ)- ਬਾਦਸ਼ਾਹਪੁਰ ਪੁਲਿਸ ਚੌਂਕੀ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ 80 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਸੈਲੀ ਪੁੱਤਰ ਸਰਵਨ ਸਿੰਘ ਵਾਸੀ ਨਨਹੇੜਾ ਵਜੋਂ ਹੋਈ ਹੈ।

ਅਜੀਤ ਡੈਸਕ 16-09-2026
ਸਮਾਣਾ, 15 ਸਤੰਬਰ (ਸਾਹਿਬ ਸਿੰਘ)- ਬਾਦਸ਼ਾਹਪੁਰ ਪੁਲਿਸ ਚੌਂਕੀ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਕਾਰਵਾਈ ਕਰਦਿਆਂ 80 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਸੈਲੀ ਪੁੱਤਰ ਸਰਵਨ ਸਿੰਘ ਵਾਸੀ ਨਨਹੇੜਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਨਨਹੇੜਾ ਤੋਂ ਨਾਗਰੀ ਵਲ ਜਾ ਰਹੀ ਸੀ ਤਾਂ ਪੁਲ ਸੂਆ ਨਨਹੇੜਾ ਵਿਖੇ ਇਕ ਵਿਅਕਤੀ ਪੁਲ ’ਤੇ ਖੜ੍ਹਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜੁਡੀਸ਼ਲ ਮੈਜਿਸਟਰੇਟ ਪਹਿਲੀ ਸ਼੍ਰੇਣੀ ਸਮਾਣਾ ਡਾ. ਰਾਜਵਿੰਦਰ ਕੌਰ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਪਿਛਲੀ ਖ਼ਬਰ ਹਰੇਕ ਉਪਲਬਧੀ ਨਵੀਂ ਸਫਲਤਾ ਲਈ ਪ੍ਰੇਰਣਾ ਹੈ- ਚੇਅ. ਸੰਦੀਪ ਬਾਂਸਲ ਅਗਲੀ ਖ਼ਬਰ ਡੇਰਾ ਬਾਬਾ ਟਿੱਲਾ ਤੋਂ ਧੱਕੇ ਨਾਲ ਕੱਢੇ ਜਾਣ ਦੇ ਮਹੰਤ ਰਾਜ ਮੁਨੀ ਵਲੋਂ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।