16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

‘ ਆਪ’ ਸਰਕਾਰ ਦੇ ਝਾਂਸੇ ‘ਚ ਨਹੀਂ ਆਉਣਗੀਆਂ ਪੰਜਾਬ ਦੀਆਂ ਮਹਿਲਾਵਾਂ- ਬਿੱਟੂ ਢਿੰਗੀ, ਸਿੰਗਲਾ

ਨਾਭਾ, 15 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੀਆਂ ਮਹਿਲਾਵਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗੱਲਾਂ ‘ਚ ਨਹੀਂ ਆਉਣਗੀਆਂ। ਇਹ ਦਾਅਵਾ ਰਿਜ਼ਰਵ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੇ ਦਿਹਾਤੀ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢਿੰਗੀ ਤੇ ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ ਨੇ ਗੱਲਬਾਤ ਕਰਦਿਆਂ ਕੀਤਾ।

ਬਲਵਿੰਦਰ ਸਿੰਘ ਬਿੱਟੂ ਢਿੰਗੀ, ਵਿਵੇਕ ਸਿੰਗਲਾ 16-09-2026
ਨਾਭਾ, 15 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੀਆਂ ਮਹਿਲਾਵਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗੱਲਾਂ ‘ਚ ਨਹੀਂ ਆਉਣਗੀਆਂ। ਇਹ ਦਾਅਵਾ ਰਿਜ਼ਰਵ ਹਲਕਾ ਨਾਭਾ ਤੋਂ ਕਾਂਗਰਸ ਪਾਰਟੀ ਦੇ ਦਿਹਾਤੀ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਢਿੰਗੀ ਤੇ ਸ਼ਹਿਰੀ ਬਲਾਕ ਪ੍ਰਧਾਨ ਵਿਵੇਕ ਸਿੰਗਲਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਦੀ ‘ਤੇ ਸ਼ਬਦੀ ਹੱਲਾ ਬੋਲਦੇ ਹੋਏ ਕਿਹਾ ਕਿ ‘ਆਪ’ ਵਲੋਂ ਚੋਣਾਂ ਵੇਲੇ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਜੇ ਬਾਵਜੂਦ ਕਰੀਬ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ’ਤੇ ਥੋੜੇ ਜਿਹੇ ਪੈਸੇ ਔਰਤਾਂ ਦੇ ਖਾਤੇ ਵਿਚ ਪਾਏ ਗਏ ਹਨ, ਤਾਂ ਜੋ ਸੂਬੇ ਦੀਆਂ ਔਰਤਾਂ ਦੀ ਬੋਟ ਹਾਸਲ ਕੀਤੀ ਜਾ ਸਕੇ। ਉਨਾਂ ਕਿਹਾ ਕਿ ਔਰਤਾਂ ਇਸ ਝਾਂਸੇ ‘ਚ ਨਹੀਂ ਆਉਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਸੂਝਵਾਨ ਜਨਤਾ ਕਾਂਗਰਸ ਪਾਰਟੀ ਦੀ ਸਰਕਾਰ ਚਾਹੁੰਦੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਬਹੁਮਤ ਨਾਲ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਨਾਭਾ ਹਲਕੇ ਦਾ ਵਿਕਾਸ ਜੋ ਸਾਧੂ ਸਿੰਘ ਧਰਮਸੋਤ ਸਾਬਕਾ ਮੰਤਰੀ ਵੱਲੋਂ ਕਾਂਗਰਸ ਦੀ ਸਰਕਾਰ ਸਮੇਂ ਕਰਵਾਇਆ ਗਿਆ ਸੀ ਉਹ ਅੱਜ ਤੱਕ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਨਹੀਂ ਕਰਵਾਇਆ।
ਪਿਛਲੀ ਖ਼ਬਰ ਦਾਜ ਦੀ ਮੰਗ ਨੂੰ ਲੈ ਕੇ ਵਿਆਹੀ ਔਰਤ ਨਾਲ ਕੁੱਟਮਾਰ, ਚਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪਾਤੜਾਂ ਦੇ ਬਾਈਪਾਸ ’ਤੇ ਰਾਤ ਸਮੇਂ ਪ੍ਰੀਮਿਕਸ ਪਾਏ ਜਾਣ ਕਾਰਨ ਬਣਾਉਣ ਸਾਰ ਹੀ ਪਏ ਖੱਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।