ਰਾਜਪੁਰਾ, 16 ਸਤੰਬਰ (ਜੀ.ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਪੁਰਾਣੀ ਤਕਰਾਰਬਾਜੀ ਚਲਦਿਆਂ ਘਰ ’ਚ ਵੜ੍ਹ ਕੇ ਕੁੱਟਮਾਰ ਕਰਨ ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਦੋ ਔਰਤਾਂ ਸਮੇਤ 5 ਜਣਿਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਵਿਜੈ ਕੁਮਾਰ ਵਾਸੀ ਪਿੰਡ ਬਾਦਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਪਿੰਡ ’ਚ ਪੁਰਾਣੀ ਤਕਰਾਰਬਾਜੀ ਦੇ ਚਲਦਿਆਂ ਲੰਘੀ 11 ਸਤੰਬਰ ਨੂੰ ਪਵਨ, ਬਾਦਲ ਪੁੱਤਰਾਨ ਕੁਲਤਾਰ ਸਿੰਘ, ਪੂਨਮ ਪਤਨੀ ਬਾਦਲ, ਪਿੰਕੀ ਪਤਨੀ ਕੁਲਤਾਰ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਸਾਰੇ ਵਾਸੀ ਪਿੰਡ ਬਾਦਲ ਰਾਤ ਸਾਢੇ 10 ਵਜੇ ਦੇ ਕਰੀਬ ਉਸਦੇ ਘਰ ਵਿਚ ਦਾਖ਼ਲ ਹੋ ਗਏ ਤੇ ਉਸ ਦੀ ਬਹੁਤ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ’ਤੇ ਥਾਣਾ ਸ਼ੰਭੂ ਦੀ ਪੁਲਿਸ ਨੇ ਉਕਤ 5 ਜਣਿਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।