ਬਹਾਦਰਗੜ੍ਹ ਵਿਖੇ ਬਿਜਲੀ ਦੇ ਕੱਟਾਂ ਵਿਰੁੱਧ ਦਿੱਤਾ ਧਰਨਾ
ਬਹਾਦਰਗੜ੍ਹ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਬਹਾਦਰਗੜ੍ਹ ਵਿਖੇ ਬਿਜਲੀ ਗਰਿੱਡ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੱਦੇ ਤਹਿਤ ਰਜਿੰਦਰ ਸਿੰਘ ਵਿਰਕ ਹਲਕਾ ਸਨੌਰ ਦੀ ਅਗਵਾਈ ਵਿਚ ਬਿਜਲੀ ਦੇ ਕੱਟਾਂ ਸੰਬੰਧੀ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਧਰਨੇ ਦੌਰਾਨ ਬਿਜਲੀ ਦੇ ਵਾਰ-ਵਾਰ ਲੱਗ ਰਹੇ ਕੱਟਾਂ ਦਾ ਵਿਰੋਧ ਕੀਤਾ ਗਿਆ ਅਤੇ ਬਿਜਲੀ ਸਪਲਾਈ ਵਿਚ ਸੁਧਾਰ ਦੀ ਮੰਗ ਕੀਤੀ ਗਈ।
ਬਹਾਦਰਗੜ੍ਹ, 16 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਬਹਾਦਰਗੜ੍ਹ ਵਿਖੇ ਬਿਜਲੀ ਗਰਿੱਡ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੱਦੇ ਤਹਿਤ ਰਜਿੰਦਰ ਸਿੰਘ ਵਿਰਕ ਹਲਕਾ ਸਨੌਰ ਦੀ ਅਗਵਾਈ ਵਿਚ ਬਿਜਲੀ ਦੇ ਕੱਟਾਂ ਸੰਬੰਧੀ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਰਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਧਰਨੇ ਦੌਰਾਨ ਬਿਜਲੀ ਦੇ ਵਾਰ-ਵਾਰ ਲੱਗ ਰਹੇ ਕੱਟਾਂ ਦਾ ਵਿਰੋਧ ਕੀਤਾ ਗਿਆ ਅਤੇ ਬਿਜਲੀ ਸਪਲਾਈ ਵਿਚ ਸੁਧਾਰ ਦੀ ਮੰਗ ਕੀਤੀ ਗਈ। ਉਨ੍ਹਾਂ ਅਪੀਲ ਕੀਤੀ ਕਿ ਸਾਰਿਆਂ ਨੂੰ ਆਪਣੇ ਹੱਕ ਲੈਣ ਲਈ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਬਿਜਲੀ ਸਪਲਾਈ ਵਿਚ ਸੁਧਾਰ ਯਕੀਨੀ ਹੋ ਸਕੇ। ਇਸ ਮੌਕੇ ਗੁਰਵਿੰਦਰ ਸਿੰਘ ਮੱਲ, ਸੁਰਜੀਤ ਸਿੰਘ ਠੇਕੇਦਾਰ, ਗੁਰਮੁਖ ਸਿੰਘ ਮੁਰਾਦਪੁਰ, ਜਸਵੰਤ ਸਿੰਘ ਕੋਹਲੀ, ਲਖਵਿੰਦਰ ਸਿੰਘ ਪਟਵਾਰੀ, ਸ਼ੇਰ ਸਿੰਘ ਖੁੱਡਾ, ਅਜੀਤ ਸਿੰਘ ਖੁੱਡਾ, ਹਰਵਿੰਦਰ ਸਿੰਘ ਗੋਲਡੀ ਮੀਰਾਂਪੁਰ, ਸੰਦੀਪ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਦੇਵੀਗੜ੍ਹ, ਅਮਰਜੀਤ ਸਿੰਘ, ਹਰਦੇਵ ਸਿੰਘ ਬਲਬੇੜ੍ਹਾ ਤੇ ਦਵਿੰਦਰ ਸਿੰਘ ਬੁੱਧਮੌਰ ਆਦਿ ਮੌਜੂਦ ਸਨ ।