ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ- ਬਾਬਾ ਕਸ਼ਮੀਰਾ ਸਿੰਘ
ਨਾਭਾ, 16 ਸਤੰਬਰ (ਵਰਿੰਦਰ ਵਰਮਾ)- ਸਿੱਖ ਪ੍ਰਚਾਰਕ ਬਾਬਾ ਜਥੇਦਾਰ ਕਸ਼ਮੀਰਾ ਸਿੰਘ ਪ੍ਰੈਸ ਕਲੱਬ ਨਾਭਾ ਦੇ ਪ੍ਰਧਾਨ ਹਰਮੀਤ ਸਿੰਘ ਮਾਨ ਦੇ ਗ੍ਰਹਿ ਰੋਹਟੀ ਬਸਤਾ ਸਿੰਘ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਮਾਨ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਰਿਵਾਰਕ ਮੈਂਬਰਾਂ ਵਲੋਂ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
17-09-2026