18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਖ਼ਾਲਸਾ ਕਾਲਜ ਪਟਿਆਲਾ ਵਿਖੇ ਦੋ ਦਿਨਾ ਰਾਸ਼ਟਰੀ ਪੁਸਤਕ ਮੇਲਾ ਆਰੰਭ

ਪਟਿਆਲਾ, 17 ਸਤੰਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਪਟਿਆਲਾ ਵਿਖੇ ਦੋ ਦਿਨਾਂ ਰਾਸ਼ਟਰੀ ਪੁਸਤਕ ਮੇਲਾ ਉਤਸ਼ਾਹ ਨਾਲ ਸ਼ੁਰੂ ਹੋਇਆ। ਪੁਸਤਕ ਮੇਲੇ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸੁਖਮਿੰਦਰ ਸਿੰਘ ਵਲੋਂ ਕੀਤਾ ਗਿਆ।

ਖ਼ਾਲਸਾ ਕਾਲਜ ਪਟਿਆਲਾ ਵਿਖੇ ਰਾਸ਼ਟਰੀ ਪੁਸਤਕ ਮੇਲੇ ਦੇ ਆਰੰਭ ਮੌਕੇ ਡਾ. ਸਤੀਸ਼ ਕੁਮਾਰ ਵਰਮਾ ਤੇ ਪ੍ਰਬੰਧਕ। ਅਜੀਤ ਤਸਵੀਰ 18-09-2026
ਪਟਿਆਲਾ, 17 ਸਤੰਬਰ (ਗੁਰਵਿੰਦਰ ਸਿੰਘ ਔਲਖ)- ਖ਼ਾਲਸਾ ਕਾਲਜ ਪਟਿਆਲਾ ਵਿਖੇ ਦੋ ਦਿਨਾਂ ਰਾਸ਼ਟਰੀ ਪੁਸਤਕ ਮੇਲਾ ਉਤਸ਼ਾਹ ਨਾਲ ਸ਼ੁਰੂ ਹੋਇਆ। ਪੁਸਤਕ ਮੇਲੇ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸੁਖਮਿੰਦਰ ਸਿੰਘ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਸਤਕਾਂ ਮਨੁੱਖੀ ਜੀਵਨ ਦੀਆਂ ਉੱਤਮ ਮਾਰਗਦਰਸ਼ਕ ਹੁੰਦੀਆਂ ਹਨ, ਜੋ ਸੋਚ ਨੂੰ ਉੱਚਾ ਚੁੱਕਣ ਅਤੇ ਗਿਆਨ ਦੇ ਖੇਤਰ ਨੂੰ ਵਿਸ਼ਾਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਡਿਜੀਟਲ ਯੁੱਗ ਵਿਚ ਵੀ ਚੰਗੀਆਂ ਪੁਸਤਕਾਂ ਨਾਲ ਜੁੜਨਾ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਬੇਹੱਦ ਜ਼ਰੂਰੀ ਹੈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ, ਨਾਟਕਕਾਰ ਅਤੇ ਉੱਘੇ ਰੰਗਕਰਮੀ ਡਾ. ਸਤੀਸ਼ ਕੁਮਾਰ ਵਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਮਾਤ ਭਾਸ਼ਾ ਪੰਜਾਬੀ ਦੀ ਮਹੱਤਤਾ ਸੰਬੰਧੀ ਸਾਰਥਕ ਸੰਵਾਦ ਰਚਾਇਆ। ਡਾ. ਸਤੀਸ਼ ਕੁਮਾਰ ਵਰਮਾ ਨੇ ਕਿਹਾ ਕਿ ਮਾਤ ਭਾਸ਼ਾ ਪੰਜਾਬੀ ਸਾਡੀ ਪਛਾਣ, ਸੱਭਿਆਚਾਰ ਅਤੇ ਮੂਲ ਸੋਚ ਦਾ ਆਧਾਰ ਹੈ। ਆਪਣੀ ਮਾਤ ਭਾਸ਼ਾ ਨਾਲ ਜੁੜ ਕੇ ਹੀ ਅਸੀਂ ਆਪਣੇ ਸਾਹਿਤ, ਇਤਿਹਾਸ ਅਤੇ ਵਿਰਸੇ ਨੂੰ ਸਹੀ ਅਰਥਾਂ ਵਿਚ ਸਮਝ ਸਕਦੇ ਹਾਂ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਪੁਸਤਕਾਂ ਪੜ੍ਹਨ ਦੀ ਆਦਤ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਉਹ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੇ ਨਾਲ-ਨਾਲ ਮਾਤ ਭਾਸ਼ਾ ਦੇ ਪ੍ਰਸਾਰ ਵਿਚ ਵੀ ਅਹਿਮ ਯੋਗਦਾਨ ਪਾ ਸਕਦੇ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਊਭਾ ਨੇ ਆਏ ਹੋਏ ਸਮੂਹ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿਚ ਪੁਸਤਕਾਂ ਪੜ੍ਹਨ ਦੀ ਰੁਚੀ ਨੂੰ ਮੁੜ ਸੁਰਜੀਤ ਕਰਨਾ ਕਾਲਜ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਅਜਿਹੇ ਰਾਸ਼ਟਰੀ ਪੁਸਤਕ ਮੇਲੇ ਕਾਲਜ ਵਿਚ ਪੜ੍ਹਾਈ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਦੀਆਂ ਉੱਚ-ਮਿਆਰੀ ਪੁਸਤਕਾਂ ਇਕੋ ਛੱਤ ਹੇਠ ਉਪਲਬਧ ਕਰਵਾਉਣ ਵਿਚ ਸਹਾਈ ਹੁੰਦੇ ਹਨ। ਪੁਸਤਕ ਮੇਲੇ ਦੌਰਾਨ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ. ਕਮਲ ਕਿੰਗਰ ਤੋਂ ਇਲਾਵਾ ਕਾਲਜ ਦੇ ਡਿਪਟੀ ਪ੍ਰਿੰਸੀਪਲ ਡਾ. ਜਸਲੀਨ ਕੌਰ, ਵਾਈਸ ਪ੍ਰਿੰਸੀਪਲ ਡਾ. ਹਰਵਿੰਦਰ ਕੌਰ, ਵੱਖ-ਵੱਖ ਵਿਭਾਗਾਂ ਦੇ ਮੁਖੀ, ਡੀਨ, ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ। ਵਿਦਿਆਰਥੀਆਂ ਨੇ ਪੁਸਤਕ ਮੇਲੇ ਵਿਚ ਪੁੱਜ ਕੇ ਆਪਣੀ ਪਸੰਦ ਦੀਆਂ ਪੁਸਤਕਾਂ ਦੀ ਖਰੀਦਦਾਰੀ ਵੀ ਕੀਤੀ।
ਪਿਛਲੀ ਖ਼ਬਰ ਸੀਵਰੇਜ ਦੀ ਨਿਕਾਸੀ ’ਚ ਰੁਕਾਵਟ ਦੀ ਸ਼ਿਕਾਇਤ ’ਤੇ ਸਨੌਰ ਨਗਰ ਕੌਂਸਲ ਪਹੁੰਚੀ ਵਿਜੀਲੈਂਸ ਟੀਮ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਡਾ. ਬੀ. ਐੱਸ. ਸੰਧੂ ਸਕੂਲ ਦਾ ਕਬੱਡੀ ’ਚ ਪਹਿਲਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।