ਸੁਰਜੀਤ ਸਿੰਘ ਰੱਖੜਾ, ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ ਅਤੇ ਕੁਲਵੀਰ ਸਿੰਘ ਬੰਟੀ
ਸਮਾਣਾ, 17 ਸਤੰਬਰ (ਪ੍ਰੀਤਮ ਸਿੰਘ ਨਾਗੀ)- ਆਮ ਆਦਮੀ ਪਾਰਟੀ ਵਲੋਂ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਦਾ ਪਾਰਟੀ ਦੇ ਸੀਨੀਅਰ ਆਗੂਆਂ ਗੁਰਜਿੰਦਰ ਸਿੰਘ ਕਾਲਾ ਗੱਜੂਮਾਜਰਾ ਅਤੇ ਕੁਲਵੀਰ ਸਿੰਘ ਬੰਟੀ ਨੇ ਸਵਾਗਤ ਕੀਤਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਲਿਆ ਗਿਆ ਇਹ ਫ਼ੈਸਲਾ ਪਾਰਟੀ ਦੇ ਹਿਤ ਵਿਚ ਇਕ ਮਹੱਤਵਪੂਰਨ ਕਦਮ ਹੈ।
ਅਜੀਤ ਡੈਸਕ
18-09-2026