19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਐੱਸ. ਐੱਸ. ਪੀ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਣਾ ਪੁਲਿਸ ਨੇ ਬਾਰਡਰ ਖੇਤਰਾਂ ’ਚ ਚੌਕਸੀ ਵਧਾਈ

ਡਕਾਲਾ, 18 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਐੱਸ. ਐੱਸ.

ਡੀ.ਐਸ.ਪੀ. ਸਮਾਣਾ ਫ਼ਤਹਿ ਸਿੰਘ ਬਰਾੜ 19-09-2026
ਡਕਾਲਾ, 18 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਐੱਸ. ਐੱਸ. ਪੀ. ਪਟਿਆਲਾ ਹਰਮਨਜੀਤ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਮਾਣਾ ਪੁਲਿਸ ਵਲੋਂ ਨਸ਼ਿਆਂ ਦੀ ਤਸਕਰੀ ਤੇ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ। ਡੀ. ਐੱਸ. ਪੀ. ਸਮਾਣਾ ਫਤਹਿ ਸਿੰਘ ਬਰਾੜ ਦੀ ਅਗਵਾਈ ਹੇਠ ਥਾਣਾ ਅਧਿਕਾਰੀਆਂ ਅਤੇ ਵੱਖ-ਵੱਖ ਪੁਲਿਸ ਚੌਕੀਆਂ ਦੇ ਇੰਚਾਰਜਾਂ ਵਲੋਂ ਆਪਣੇ-ਆਪਣੇ ਖੇਤਰਾਂ ਵਿਚ ਵਿਸ਼ੇਸ਼ ਚੈਕਿੰਗ, ਨਾਕਾਬੰਦੀ ਅਤੇ ਗਸ਼ਤ ਕੀਤੀ ਜਾ ਰਹੀ ਹੈ। ਖ਼ਾਸ ਕਰਕੇ ਹਰਿਆਣਾ ਦੀ ਹੱਦ ਨਾਲ ਲੱਗਦੇ ਪਿੰਡਾਂ ਅਤੇ ਲਿੰਕ ਸੜਕਾਂ ’ਤੇ ਦੇਰ ਰਾਤ ਤੱਕ ਪੁਲਿਸ ਵਲੋਂ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ, ਗੱਲਬਾਤ ਦੌਰਾਨ ਡੀ. ਐਸ. ਪੀ. ਫਤਹਿ ਸਿੰਘ ਬਰਾੜ ਨੇ ਕਿਹਾ ਕਿ ਪੁਲਿਸ ਟੀਮਾਂ ਵਲੋਂ ਬਾਰਡਰ ਖੇਤਰਾਂ ਵਿਚ ਆਉਣ-ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲਿੰਕ ਸੜਕਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ, ਤਾਂ ਜੋ ਨਸ਼ਿਆਂ ਦੀ ਤਸਕਰੀ ਸਮੇਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਥਾਣਾ ਅਧਿਕਾਰੀਆਂ ਅਤੇ ਚੌਕੀ ਇੰਚਾਰਜਾਂ ਨੂੰ ਆਪੋ-ਆਪਣੇ ਖੇਤਰਾਂ ਵਿਚ ਲਗਾਤਾਰ ਗਸ਼ਤ ਕਰਨ ਤੇ ਸ਼ੱਕੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਡੀ.ਐੱਸ.ਪੀ. ਫਤਿਹ ਸਿੰਘ ਬਰਾੜ ਨੇ ਅਖ਼ੀਰ ਵਿਚ ਕਿਹਾ ਕਿ ਐੱਸ. ਐੱਸ. ਪੀ. ਹਰਮਨਜੀਤ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਰੋਕਥਾਮ, ਅਪਰਾਧਾਂ ’ਤੇ ਕਾਬੂ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਥਾਣਾ ਅਧਿਕਾਰੀਆਂ ਅਤੇ ਚੌਕੀ ਇੰਚਾਰਜਾਂ ਨੂੰ ਆਪਣੇ ਖੇਤਰਾਂ ਵਿਚ ਚੌਕਸੀ ਵਧਾਉਣ, ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣ ਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਤੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਕਾਰ ਖੋਹ ਕੇ ਹੋਏ ਫਰਾਰ ਅਗਲੀ ਖ਼ਬਰ ਜਮਾਲਪੁਰ ਅੰਡਰਪਾਸ 30 ਨੂੰ ਖੁੱਲ੍ਹਣ ਦੀ ਉਮੀਦ, ਸਵਾ ਦੋ ਸਾਲ ਤੋਂ ਬੰਦ ਰਸਤਾ ਖੁੱਲ੍ਹਣ ਨਾਲ ਦੋਪਹੀਆ ਤੇ ਛੋਟੇ ਵਾਹਨ ਚਾਲਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।