ਰਣਜੋਧ ਸਿੰਘ ਹਡਾਣਾ ਨੇ ਇਕ ਸਾਲ ਦੀ ਸੇਵਾ ਦਾ ਪੇਸ਼ ਕੀਤਾ ਰਿਪੋਰਟ ਕਾਰਡ
ਮਾਨ ਸਰਕਾਰ ਨੇ ਇਕ ਸਾਲ ਦੌਰਾਨ 200 ਕਰੋੜ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੀ ਦਿੱਤੀ ਸੌਗਾਤ- ਹਡਾਣਾ
ਸਨੌਰ, 21 ਸਤੰਬਰ (ਸੋਖਲ)- ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਬਤੌਰ ਹਲਕਾ ਇੰਚਾਰਜ ਇਕ ਸਾਲ ਦਾ ਕਾਰਜਕਾਲ ਸਫ਼ਲਤਾਪੂਰਵਕ ਪੂਰਾ ਹੋਣ ’ਤੇ ਆਪਣੀ ਰਿਪੋਰਟ ਕਾਰਡ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਹਡਾਣਾ ਨੇ ਦੱਸਿਆ ਕਿ ਇਕ ਸਾਲ ਦੌਰਾਨ ਮਾਨ ਸਰਕਾਰ ਵਲੋਂ ਹਲਕਾ ਸਨੌਰ ਨੂੰ 200 ਕਰੋੜ ਰੁਪਏ ਤੋਂ ਵੱਧ ਦੇ ਇਤਿਹਾਸਕ ਵਿਕਾਸ ਕਾਰਜਾਂ ਦੀ ਸੌਗਾਤ ਦਿੱਤੀ ਗਈ ਹੈ, ਜਿਸ ਨਾਲ ਹਲਕੇ ਅੰਦਰ ਦਹਾਕਿਆਂ ਤੋਂ ਲਟਕਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਹੋਇਆ ਹੈ।
ਸਨੌਰ, 21 ਸਤੰਬਰ (ਸੋਖਲ)- ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਬਤੌਰ ਹਲਕਾ ਇੰਚਾਰਜ ਇਕ ਸਾਲ ਦਾ ਕਾਰਜਕਾਲ ਸਫ਼ਲਤਾਪੂਰਵਕ ਪੂਰਾ ਹੋਣ ’ਤੇ ਆਪਣੀ ਰਿਪੋਰਟ ਕਾਰਡ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਹਡਾਣਾ ਨੇ ਦੱਸਿਆ ਕਿ ਇਕ ਸਾਲ ਦੌਰਾਨ ਮਾਨ ਸਰਕਾਰ ਵਲੋਂ ਹਲਕਾ ਸਨੌਰ ਨੂੰ 200 ਕਰੋੜ ਰੁਪਏ ਤੋਂ ਵੱਧ ਦੇ ਇਤਿਹਾਸਕ ਵਿਕਾਸ ਕਾਰਜਾਂ ਦੀ ਸੌਗਾਤ ਦਿੱਤੀ ਗਈ ਹੈ, ਜਿਸ ਨਾਲ ਹਲਕੇ ਅੰਦਰ ਦਹਾਕਿਆਂ ਤੋਂ ਲਟਕਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਅਰਸੇ ਦੌਰਾਨ ਹੜ੍ਹਾਂ ਦੀ ਰੋਕਥਾਮ ਲਈ ਟਾਂਗਰੀ ਨਦੀ ਦੇ ਬੰਨ੍ਹਾਂ ਨੂੰ ਪੱਕਾ ਕੀਤਾ ਗਿਆ, ਨਹਿਰਾਂ ਪੱਕੀਆਂ ਕਰਵਾਈਆਂ ਗਈਆਂ ਤੇ ਹਲਕੇ ਦੀਆਂ 14 ਮੁੱਖ ਸੜਕਾਂ ਨੂੰ 18 ਫੁੱਟ ਚੌੜਾ ਕਰਨ ਸਮੇਤ ਹਰਿਆਣਾ ਨਾਲ ਜੋੜਨ ਵਾਲੇ ਅਹਿਮ ਮਾਰਗਾਂ ਦਾ ਵੱਡੇ ਪੱਧਰ ’ਤੇ ਨਵੀਨੀਕਰਨ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਿੱਖਿਆ, ਰੁਜ਼ਗਾਰ ਅਤੇ ਸਮਾਜ ਭਲਾਈ ਦੇ ਖੇਤਰਾਂ ਵਿਚ ਵੀ ਵੱਡੇ ਸੁਧਾਰ ਕੀਤੇ ਗਏ ਹਨ। ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਨਾਲ-ਨਾਲ ਨੌਜਵਾਨਾਂ ਤੇ ਔਰਤਾਂ ਨੂੰ ਪਾਰਦਰਸ਼ੀ ਢੰਗ ਨਾਲ ਸਰਕਾਰੀ ਨਿਯੁਕਤੀ ਪੱਤਰ ਸੌਂਪੇ ਗਏ। ਇਸ ਤੋਂ ਇਲਾਵਾ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਸਦਕਾ ਹੀ ਅੱਜ ਸਮੁੱਚੀਆਂ ਪੰਚਾਇਤਾਂ ਅਤੇ ਸੈਂਕੜੇ ਪਰਿਵਾਰ ਰਵਾਇਤੀ ਧਿਰਾਂ ਨੂੰ ਛੱਡ ਕੇ ਵੱਡੇ ਪੱਧਰ ’ਤੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਹਡਾਣਾ ਨੇ ਦੁਹਰਾਇਆ ਕਿ ਹਲਕੇ ਸਨੌਰ ਨੂੰ ਸੂਬੇ ਦਾ ਨੰਬਰ ਇਕ ਹਲਕਾ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਮਕਸਦ ਹੈ।