ਖੇੜੀ ਫੱਤਾਂ ਸਕੂਲ ’ਚ ਬੈਗ ਲੈੱਸ ਡੇ ਮਨਾਇਆ
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਦੁਆਰਾ ਸ਼ੁਰੂ ਕੀਤੇ ਗਏ ਬੈਗ ਲੈੱਸ ਡੇ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਖੇੜੀ ਫੱਤਾਂ ਵਿਖੇ ਬੈਗ ਲੈੱਸ ਡੇ ਮਨਾਇਆ ਗਿਆ। ਜਿਸ ਵਿਚ ਬੱਚਿਆਂ ਨੇ ਰਵਾਇਤੀ ਖੇਡਾਂ ਜਿਵੇਂ ਕਬੱਡੀ, ਕੋਟਲਾ ਛਪਾਕੀ, ਰੱਸੀ ਟੱਪਣਾ, ਖੋ-ਖੋ, ਪਿੱਠੂ, ਸ਼ਤਰੰਜ ਆਦਿ ਖੇਡਾਂ ਵਿਚ ਭਾਗ ਲਿਆ।
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਦੁਆਰਾ ਸ਼ੁਰੂ ਕੀਤੇ ਗਏ ਬੈਗ ਲੈੱਸ ਡੇ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਖੇੜੀ ਫੱਤਾਂ ਵਿਖੇ ਬੈਗ ਲੈੱਸ ਡੇ ਮਨਾਇਆ ਗਿਆ। ਜਿਸ ਵਿਚ ਬੱਚਿਆਂ ਨੇ ਰਵਾਇਤੀ ਖੇਡਾਂ ਜਿਵੇਂ ਕਬੱਡੀ, ਕੋਟਲਾ ਛਪਾਕੀ, ਰੱਸੀ ਟੱਪਣਾ, ਖੋ-ਖੋ, ਪਿੱਠੂ, ਸ਼ਤਰੰਜ ਆਦਿ ਖੇਡਾਂ ਵਿਚ ਭਾਗ ਲਿਆ। ਇਸ ਦੇ ਨਾਲ ਹੀ ਬੱਚਿਆਂ ਨੇ ਨੁੱਕੜ ਨਾਟਕ ਦੀ ਪੇਸ਼ਕਾਰੀ ਵੀ ਕੀਤੀ। ਸਕੂਲ ਮੁਖੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਜਿੱਥੇ ਬੱਚਿਆਂ ਨੂੰ ਤਣਾਅ ਮੁਕਤ ਰੱਖਦਾ ਹੈ ਉੱਥੇ ਹੀ ਉਨ੍ਹਾਂ ਅੰਦਰ ਛੁਪੇ ਹੋਏ ਵੱਖ-ਵੱਖ ਤਰ੍ਹਾਂ ਦੇ ਕਲਾ ਕੌਸ਼ਲਾਂ ਦਾ ਨਿਰਮਾਣ ਵੀ ਕਰਦਾ ਹੈ। ਵੱਖ-ਵੱਖ ਗਤੀਵਿਧੀਆਂ ਵਿਚ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ।ਇਸ ਕਾਰਜ ਨੂੰ ਕਰਨ ਲਈ ਉਨ੍ਹਾਂ ਨੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ।