27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਭਾਰਤ ਵਿਕਾਸ ਪਰਿਸ਼ਦ ਦੇ ਰਾਸ਼ਟਰੀ ਸਮੂਹ ਗੀਤ ਮੁਕਾਬਲੇ ’ਚ ਮਾਤਾ ਗੁਜਰੀ ਸਕੂਲ ਦੀ ਹੋਈ ਸ਼ਾਨਦਾਰ ਜਿੱਤ

ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਗਾਇਕੀ ਅਤੇ ਬੇਮਿਸਾਲ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਭਾਰਤ ਵਿਕਾਸ ਪਰਿਸ਼ਦ ਵਲੋਂ ਕਰਵਾਏ ਗਏ ਰਾਸ਼ਟਰੀ ਸਮੂਹ ਗੀਤ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਸਕੂਲ ਦੀ ਟੀਮ ਦੀ ਰਾਜ ਪੱਧਰੀ ਮੁਕਾਬਲੇ ਲਈ ਚੋਣ ਹੋਈ ਹੈ।

ਅਜੀਤ ਡੈਸਕ 27-09-2026
ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਗੁਥਮੜਾ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਗਾਇਕੀ ਅਤੇ ਬੇਮਿਸਾਲ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਭਾਰਤ ਵਿਕਾਸ ਪਰਿਸ਼ਦ ਵਲੋਂ ਕਰਵਾਏ ਗਏ ਰਾਸ਼ਟਰੀ ਸਮੂਹ ਗੀਤ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਸਕੂਲ ਦੀ ਟੀਮ ਦੀ ਰਾਜ ਪੱਧਰੀ ਮੁਕਾਬਲੇ ਲਈ ਚੋਣ ਹੋਈ ਹੈ। ਵਿਦਿਆਰਥੀਆਂ ਨੇ ਆਪਣੀ ਸੁਰੀਲੀ ਅਵਾਜ਼, ਸ਼ਾਨਦਾਰ ਤਾਲਮੇਲ ਅਤੇ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਸਭ ਦਾ ਮਨ ਮੋਹ ਲਿਆ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਅਤੇ ਮਾਣ ਦਾ ਮਾਹੌਲ ਹੈ। ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਇਸ ਮੌਕੇ ਸੰਗੀਤ ਅਧਿਆਪਕ ਗੁਰਬਾਜ਼ ਸਿੰਘ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਉਨ੍ਹਾਂ ਦੀ ਮਿਹਨਤ ਅਤੇ ਯੋਗ ਸਿਖਲਾਈ ਸਦਕਾ ਵਿਦਿਆਰਥੀਆਂ ਨੇ ਮੁਕਾਬਲੇ ਵਿਚ ਸ਼ਾਨਦਾਰ ਪੇਸ਼ਕਾਰੀ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਉਹ ਰਾਜ ਪੱਧਰੀ ਮੁਕਾਬਲੇ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਾਤਾ ਗੁਜਰੀ ਸਕੂਲ ਦਾ ਨਾਮ ਹੋਰ ਉੱਚਾ ਕਰਨਗੇ।
ਪਿਛਲੀ ਖ਼ਬਰ ਦੀਪ ਇੰਗਲਿਸ਼ ਮਾਡਲ ਹਾਈ ਸਕੂਲ ਸਨੌਰ ਦੇ ਵਿਦਿਆਰਥੀ ਪਰਮਪ੍ਰੀਤ ਸਿੰਘ ਨੇ ਸੂਬਾ ਪੱਧਰੀ ਹੈਂਡਬਾਲ ’ਚ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਹਰਦਿਆਲ ਕੰਬੋਜ ਵਲੋਂ ਕਾਂਗਰਸੀ ਆਗੂਆਂ ਨਾਲ ਲਾਮਬੰਦੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।