27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਲੋਕ ਸੇਵਾ ਮੰਚ’ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਖ਼ੂਨਦਾਨੀਆਂ ਨੂੰ ਬੂਟੇ ਵੀ ਵੰਡੇ

ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ‘ਲੋਕ ਸੇਵਾ ਮੰਚ’ ਵਲੋਂ ਦੇਵੀਗੜ੍ਹ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਦੀ ਯੋਗ ਰਹਿਨੁਮਾਈ ਹੇਠ ਲਗਾਇਆ ਗਿਆ।

ਲੋਕ ਸੇਵਾ ਮੰਚ ਵਲੋਂ ਲਗਾਏ ਖ਼ੂਨਦਾਨ ਕੈਂਪ ਦੌਰਾਨ ਮੁੱਖ ਮਹਿਮਾਨ ਭੁਪਿੰਦਰ ਸਿੰਘ ਮਸੀਂਗਣ ਖੂਨਦਾਨੀ ਨੂੰ ਬੈਚ ਲਗਾਉਂਦੇ ਹੋਏ, ਨਾਲ ਹਨ ਮੰਚ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ। ਤਸਵੀਰ : ਮੌਜੀ ਦੇਵੀਗੜ੍ਹ 27-09-2026
ਦੇਵੀਗੜ੍ਹ, 26 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ‘ਲੋਕ ਸੇਵਾ ਮੰਚ’ ਵਲੋਂ ਦੇਵੀਗੜ੍ਹ ਵਿਖੇ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਦੀ ਯੋਗ ਰਹਿਨੁਮਾਈ ਹੇਠ ਲਗਾਇਆ ਗਿਆ। ਜਿਸ ਵਿਚ ਇਲਾਕੇ ਦੇ ਨੌਜਵਾਨਾਂ ਅਤੇ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੇ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਸਨੌਰ ਤੋਂ ਸੀਨੀਅਰ ਆਗੂ ਭੁਪਿੰਦਰ ਸਿੰਘ ਮਸੀਂਗਣ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਕੈਂਪ ਦੌਰਾਨ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਦੀ ਮਾਹਰ ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੇਵਾਭਾਵਨਾ ਨਾਲ ਪਹੁੰਚੇ ਦਾਨੀਆਂ ਦਾ ਖ਼ੂਨ ਇਕੱਤਰ ਕੀਤਾ। ਇਸ ਮੌਕੇ ਕੁੱਲ 36 ਵਿਅਕਤੀਆਂ ਵਲੋਂ ਸਫ਼ਲਤਾਪੂਰਵਕ ਖ਼ੂਨਦਾਨ ਕੀਤਾ ਗਿਆ। ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਸੰਸਥਾ ਦੇ ਮੈਂਬਰ ਬਿਕਰਮਜੀਤ ਸਿੰਘ ਵਲੋਂ ਹਰੇਕ ਖ਼ੂਨਦਾਨੀ ਨੂੰ ਉਤਸ਼ਾਹਿਤ ਕਰਨ ਲਈ ਫ਼ਲਦਾਰ ਬੂਟੇ ਵੀ ਭੇਟ ਕੀਤੇ ਗਏ ਇਸ ਮੌਕੇ ਭੁਪਿੰਦਰ ਸਿੰਘ ਮਸੀਂਗਣ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਸੋਚ ਸਾਨੂੰ ਮਨੁੱਖਤਾ ਦੀ ਸੇਵਾ ਅਤੇ ਦੇਸ਼ ਪ੍ਰਤੀ ਸਮਰਪਣ ਦਾ ਪਾਠ ਪੜ੍ਹਾਉਂਦੀ ਹੈ। ਖ਼ੂਨਦਾਨ ਮਹਾਂਦਾਨ ਹੈ, ਕਿਉਂਕਿ ਕਿਸੇ ਲੋੜਵੰਦ ਮਰੀਜ਼ ਨੂੰ ਸਮੇਂ ਸਿਰ ਖ਼ੂਨ ਮਿਲਣ ਨਾਲ ਉਸਦੀ ਜਾਨ ਬਚਾਈ ਜਾ ਸਕਦੀ ਹੈ। ‘ਲੋਕ ਸੇਵਾ ਮੰਚ’ ਅਤੇ ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਦੀ ਅਗਵਾਈ ਹੇਠ ਲਗਾਇਆ ਗਿਆ ਇਹ ਕੈਂਪ ਨੌਜਵਾਨਾਂ ਲਈ ਇੱਕ ਪ੍ਰੇਰਨਾਦਾਇਕ ਕਦਮ ਹੈ। ਇਸ ਮੌਕੇ ਸੰਸਥਾ ਦੇ ਪ੍ਰਧਾਨ ਕਰਮਜੀਤ ਸਿੰਘ ਇਸਰਹੇੜੀ ਨੇ ਕਿਹਾ ਕਿ ਸਾਡੀ ਸੰਸਥਾ ਲੋਕ ਸੇਵਾ ਮੰਚ ਹਮੇਸ਼ਾ ਸਮਾਜਿਕ ਅਤੇ ਮਾਨਵਤਾ ਭਲਾਈ ਦੇ ਕਾਰਜਾਂ ਲਈ ਯਤਨਸ਼ੀਲ ਰਹੀ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਯਾਦਗਾਰ ਬਣਾਉਣ ਲਈ ਅਸੀਂ ਇਹ ਖ਼ੂਨਦਾਨ ਕੈਂਪ ਲਗਾਇਆ ਹੈ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਮੈਂ ਹਲਕੇ ਦੇ ਸਮੂਹ ਸਹਿਯੋਗੀਆਂ, ਭੁਪਿੰਦਰ ਸਿੰਘ ਮਸੀਂਗਣ ਅਤੇ ਰਾਜਿੰਦਰਾ ਹਸਪਤਾਲ ਦੀ ਟੀਮ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਕੈਂਪ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ ਹੈ। ਸੰਸਥਾ ਵਲੋਂ ਭਵਿੱਖ ਵਿਚ ਵੀ ਅਜਿਹੇ ਸਮਾਜ ਸੇਵੀ ਉਪਰਾਲੇ ਜਾਰੀ ਰੱਖੇ ਜਾਣਗੇ। ਇਸ ਮੌਕੇ ਸੁਖਚੈਨ ਸਿੰਘ ਅਤਲਾ, ਕਰਮਜੀਤ ਸਿੰਘ ਸੰਧੂ, ਜਨਰਲ ਸਕੱਤਰ ਹਰਜੀਤ ਸਿੰਘ ਬਿੱਟੂ, ਚੇਅਰਮੈਨ ਹਰਦੇਵ ਸਿੰਘ ਘੜਾਮ, ਹਰਵਿੰਦਰ ਸਿੰਘ ਬੱਬੂ, ਹਰੀ ਚੰਦ ਭੋਲੀ, ਕਪਿਲ ਚੋਪੜਾ, ਗੁਰਮੀਤ ਸਿੰਘ ਕਾਹਲੋਂ, ਕੇਹਰ ਸਿੰਘ, ਹਰਮੀਕ ਸਿੰਘ ਵਿੱਕੀ ਅਤੇ ਮਨੋਜ ਕੁਮਾਰ ਵਰਮਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਚੂਹੜਪੁਰ ਵਿਖੇ ਪਿੰਡ ਦੀ ਸੁੱਖ-ਸ਼ਾਂਤੀ ਲਈ ਕੁਸ਼ਤੀ ਦੰਗਲ ਕਰਵਾਇਆ ਅਗਲੀ ਖ਼ਬਰ ਨੌਜਵਾਨ ਜਸ਼ਨ ਦੇ ਕਤਲ ਮਾਮਲੇ ’ਚ ਨਵਾਂ ਮੋੜ- ਸਨੌਰ ’ਚ ਜਸ਼ਨ ਵਿਰਕ ਕਤਲ ਕੇਸ ਮੁੜ ਚਰਚਾ ’ਚ, ਪੁਲਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।