ਜ਼ੋਨ ਪਟਿਆਲਾ-2 ਦੇ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦਾ ਜ਼ਿਲ੍ਹਾ ਸਪੋਰਟਸ ਅਫ਼ਸਰ ਨੇ ਕਰਵਾਇਆ ਆਗਾਜ਼
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ੋਨ ਪਟਿਆਲਾ-2 ਦੇ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦੀ ਸ਼ੁਰੂਆਤ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸਤਵਿੰਦਰ ਸਿੰਘ (ਸਹਾਇਕ ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿਚ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਈ।
ਜ਼
ਜ਼ੋਨ ਪਟਿਆਲਾ-2 ਦੇ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦਾ ਆਗਾਜ਼ ਕਰਦੇ ਹੋਏ ਜ਼ਿਲ੍ਹਾ ਸਪੋਰਟਸ ਅਫ਼ਸਰ ਤੇ ਹੋਰ। ਅਜੀਤ ਤਸਵੀਰ
27-09-2026
ਪਟਿਆਲਾ, 26 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ੋਨ ਪਟਿਆਲਾ-2 ਦੇ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦੀ ਸ਼ੁਰੂਆਤ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸਤਵਿੰਦਰ ਸਿੰਘ (ਸਹਾਇਕ ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿਚ ਪੋਲੋ ਗਰਾਊਂਡ ਪਟਿਆਲਾ ਵਿਖੇ ਹੋਈ। ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦੇ ਪਹਿਲੇ ਦਿਨ ਕਈ ਈਵੈਂਟਸ ਕਰਵਾਏ ਗਏ। ਅੰਡਰ 17 ਲੜਕਿਆਂ ਦੇ ਸ਼ਾਟਪੁੱਟ ਈਵੈਂਟ ਵਿਚ ਬ੍ਰਿਟਿਸ਼ ਕੋ ਐਡ ਸਕੂਲ ਦੇ ਉਦੈਵੀਰ ਸਿੰਘ ਨੇ ਗੋਲਡ, ਸਕੂਲ ਆਫ਼ ਐਮੀਂਨੈਸ ਫੀਲਖਾਨਾ ਦੇ ਗੁਰਕੀਰਤ ਸਿੰਘ ਨੇ ਸਿਲਵਰ ਅਤੇ ਬ੍ਰਿਟਿਸ਼ ਕੋ ਐਡ ਸਕੂਲ ਵਿਰਾਜ ਸਿੰਘ ਚੀਮਾ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ।ਅੰਡਰ-17 ਲੜਕੀਆਂ ਦੇ ਲੰਬੀ ਛਾਲ ਈਵੈਂਟ ਵਿੱਚ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਦੀ ਖੁਸ਼ਪ੍ਰੀਤ ਕੌਰ ਨੇ ਸੋਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਦੀ ਹਰਪ੍ਰੀਤ ਕੌਰ ਨੇ ਸੋਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਦੀ ਅਨੁਰਾਧਾ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਅੰਡਰ-17 ਲੜਕਿਆਂ ਦੀ 100 ਮੀਟਰ ਦੌੜ ਵਿਚ ਸਕੂਲ ਆਫ਼ ਐਮੀਂਨੈਸ ਫੀਲਖਾਨਾ ਦੇ ਸੰਜੇ ਨੇ ਗੋਲਡ, ਬੁੱਢਾ ਦਲ ਪਬਲਿਕ ਸਕੂਲ ਦੇ ਦਮਨਪ੍ਰੀਤ ਸਿੰਘ ਨੇ ਸਿਲਵਰ ਅਤੇ ਸਰਕਾਰੀ ਹਾਈ ਸਕੂਲ ਧਬਲਾਨ ਦੇ ਕਰਨਬੀਰ ਸਿੰਘ ਨੇ ਸੋਨ ਮੈਡਲ ਹਾਸਲ ਕੀਤਾ।ਅੰਡਰ-17 ਲੜਕੀਆਂ ਦੀ 3000 ਮੀ. ਦੋੜ ਵਿਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਦੀ ਤਾਨੀਆਂ ਨੇ ਸੋਨ ਤਗਮਾ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਜੈਵਲਿਨ ਥ੍ਰੋ ਵਿੱਚ ਬੁੱਢਾ ਦਲ ਪਬਲਿਕ ਸਕੂਲ ਦੇ ਉਜਵਲਦੀਪ ਸਿੰਘ ਖੁਰਾਣਾ ਨੇ ਗੋਲਡ, ਬੁੱਢਾ ਦਲ ਪਬਲਿਕ ਸਕੂਲ ਦੇ ਗੋਰਵ ਗਰਗ ਨੇ ਸਿਲਵਰ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੇ ਮਨਵੀਰ ਸਿੰਘ ਨੇ ਕਾਂਸੀ ਤਗਮਾ ਹਾਸਲ ਕੀਤਾ। ਇਸ ਟੂਰਨਾਮੈਂਟ ਦੌਰਾਨ ਨਵਜੋਤ ਸਿੰਘ ਧਾਲੀਵਾਲ (ਜ਼ਿਲ੍ਹਾ ਸਪੋਰਟਸ ਅਫ਼ਸਰ, ਪਟਿਆਲਾ) ਵਿਸ਼ੇਸ਼ ਤੌਰ ’ਤੇ ਪਹੁੰਚੇ। ਨਵਜੋਤ ਸਿੰਘ ਧਾਲੀਵਾਲ ਨੇ ਜੇਤੂ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਨਵਜੋਤ ਸਿੰਘ ਧਾਲੀਵਾਲ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਦਾ ਜੀਵਨ ਵਿੱਚ ਬਹੁਤ ਮਹੱਤਵ ਹੈ, ਖੇਡਾਂ ਮਨੁੱਖ ਵਿਚ ਅਨੁਸ਼ਾਸ਼ਨ, ਮਿਲਵਰਤਨ, ਮਿਲ ਕੇ ਕੰਮ ਕਰਨਾ ਵਰਗੇ ਕਈ ਗੁਣਾਂ ਦਾ ਵਿਕਾਸ ਕਰਦੀਆਂ ਹਨ। ਇਸ ਮੌਕੇ ਰੁਪਿੰਦਰ ਕੌਰ, ਕਿਰਨਜੀਤ ਕੌਰ, ਸੰਦੀਪ ਕੌਰ, ਮਮਤਾ ਰਾਣੀ, ਵਰਿੰਦਰ ਕੌਰ, ਮਨਦੀਪ ਕੌਰ, ਰਾਜਵਿੰਦਰ ਕੌਰ, ਵਿਜੇ ਕੁਮਾਰ, ਐੱਸ.ਪੀ. ਸਿੰਘ, ਗੁਰਦੀਪ ਸਿੰਘ, ਜਸਦੇਵ ਸਿੰਘ ਅਤੇ ਮਨਪ੍ਰੀਤ ਸਿੰਘ ਸ਼ੇਰਮਾਜਰਾ ਤੇ ਹੋਰ ਅਧਿਆਪਕ ਮੌਜੂਦ ਸਨ।