27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮਹਿਲਾ ਸਖੀਆਂ ਦੀ ਸਰਗਰਮ ਭੂਮਿਕਾ ਨਾਲ ਹਲਕੇ ’ਚ ਲੋਕ-ਭਲਾਈ ਕਾਰਜਾਂ ਨੂੰ ਮਿਲੇਗੀ ਹੋਰ ਮਜ਼ਬੂਤੀ- ਹਰਚੰਦ ਸਿੰਘ ਬਰਸਟ

ਸਮਾਣਾ, 26 ਸਤੰਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮਾਣਾ ਦਫ਼ਤਰ ਵਿਖੇ ਸੁਖਵੀਰ ਕੌਰ ਬਲਾਕ ਪ੍ਰਧਾਨ ਤੇ ਕਰਮਜੀਤ ਸਿੰਘ ਕਤਰ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਮਹਿਲਾ ਸਖੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ-ਭਲਾਈ ਦੇ ਕਾਰਜਾਂ ਨੂੰ ਲੈ ਕੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 27-09-2026
ਸਮਾਣਾ, 26 ਸਤੰਬਰ (ਹਰਵਿੰਦਰ ਸਿੰਘ ਟੋਨੀ)- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮਾਣਾ ਦਫ਼ਤਰ ਵਿਖੇ ਸੁਖਵੀਰ ਕੌਰ ਬਲਾਕ ਪ੍ਰਧਾਨ ਤੇ ਕਰਮਜੀਤ ਸਿੰਘ ਕਤਰ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਮਹਿਲਾ ਸਖੀਆਂ ਵਲੋਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ-ਭਲਾਈ ਦੇ ਕਾਰਜਾਂ ਨੂੰ ਲੈ ਕੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸ. ਬਰਸਟ ਨੇ ਮਹਿਲਾ ਸਖੀਆਂ ਦੇ ਸੁਝਾਵਾਂ ਅਤੇ ਵਿਚਾਰਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣੀਆਂ ਅਤੇ ਲੋਕ-ਹਿੱਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਪੂਰੀ ਤਰ੍ਹਾਂ ਕਾਮਯਾਬ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਮਹਿਲਾਵਾਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਨੀਤੀਆਂ ਹਰ ਨਾਗਰਿਕ ਤੱਕ ਪਹੁੰਚ ਰਹੀਆਂ ਹਨ। ਇਸ ਮੌਕੇ ਮਹਿਲਾ ਸਖੀਆਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਵਿਚ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਉਣਗੀਆਂ।
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਨਾਭਾ ਦੇ ਵਾਰਡ ਨੰਬਰ-1 ਤੋਂ ‘ਮਾਨ ਦੇ ਮੁਨਾਫੇ’ ਤਹਿਤ ਡੋਰ-ਟੂ-ਡੋਰ ਪ੍ਰਚਾਰ ਕੀਤਾ ਸ਼ੁਰੂ ਅਗਲੀ ਖ਼ਬਰ ਜ਼ੋਨ ਪਟਿਆਲਾ-2 ਦੇ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦਾ ਜ਼ਿਲ੍ਹਾ ਸਪੋਰਟਸ ਅਫ਼ਸਰ ਨੇ ਕਰਵਾਇਆ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।