28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਮਨਪ੍ਰੀਤ ਕੌਰ ਦੇ ਤਗਮਾ ਜਿੱਤਣ ਨਾਲ ਇਲਾਕੇ ’ਚ ਖੁਸ਼ੀ ਦੀ ਲਹਿਰ

ਭਾਦਸੋਂ, 27 ਸਤੰਬਰ (ਪ੍ਰਦੀਪ ਦੰਦਰਾਲਾ)- ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਸਹੌਲੀ ਦੀ ਹੋਣਹਾਰ ਧੀ ਮਨਪ੍ਰੀਤ ਕੌਰ ਪੁੱਤਰੀ ਸਵ. ਸੁਰਿੰਦਰ ਸਿੰਘ ਨੇ ਏਸ਼ੀਆਈ ਖੇਡਾਂ ਵਿਚ ਸ਼ਾਟਪੁੱਟ ’ਚ 17.

ਸ਼ਾਟਪੁੱਟ ਖਿਡਾਰਨ ਮਨਪ੍ਰੀਤ ਕੌਰ 28-09-2026
ਭਾਦਸੋਂ, 27 ਸਤੰਬਰ (ਪ੍ਰਦੀਪ ਦੰਦਰਾਲਾ)- ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਸਹੌਲੀ ਦੀ ਹੋਣਹਾਰ ਧੀ ਮਨਪ੍ਰੀਤ ਕੌਰ ਪੁੱਤਰੀ ਸਵ. ਸੁਰਿੰਦਰ ਸਿੰਘ ਨੇ ਏਸ਼ੀਆਈ ਖੇਡਾਂ ਵਿਚ ਸ਼ਾਟਪੁੱਟ ’ਚ 17.17 ਮੀਟਰ ’ਤੇ ਗੋਲਾ ਸੁੱਟ ਕੇ ਕਾਂਸੀ ਤਮਗਾ ਹਾਸਲ ਕੀਤਾ ਜੋ ਇਲਾਕੇ ਦੇ ਨਾਲ-ਨਾਲ ਸਮੁੱਚੇ ਦੇਸ਼ ਲਈ ਵੀ ਮਾਣ ਦੀ ਗੱਲ ਹੈ। ਮਨਪ੍ਰੀਤ ਕੌਰ ਦੀ ਉਪਲਬਧੀ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਖਿਡਾਰਨ ਮਨਪ੍ਰੀਤ ਕੌਰ ਦੇ ਭਰਾ ਨਿਰਮਲ ਸਿੰਘ ਤੇ ਪਰਿਵਾਰ ਨੂੰ ਸਭ ਪਾਸਿਓਂ ਮੁਬਾਰਕਾਂ ਮਿਲ ਰਹੀਆਂ ਹਨ। ਇਸ ਮੌਕੇ ਸਰਪੰਚ ਬੇਅੰਤ ਕੌਰ, ਨੰਬਰਦਾਰ ਗੁਰਦੀਪ ਸਿੰਘ ਸਹੌਲੀ ਨੇ ਮਨਪ੍ਰੀਤ ਕੌਰ ਤੇ ਪਰਿਵਾਰਕ ਮੈਂਬਰਾਂ ਨੂੰ ਮੁਬਾਰਕਬਾਦ ਦਿੰਦਿਆਂ ਨਗਰ ਲਈ ਵੱਡੇ ਮਾਣ ਵਾਲੀ ਗੱਲ ਆਖੀ।
ਪਿਛਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਪਹੁੰਚੇਗੀ ਨਾਭਾ- ਪਰਮਜੀਤ ਸਿੰਘ ਕੈਂਥ ਅਗਲੀ ਖ਼ਬਰ ਸ੍ਰੀ ਰਾਮ ਹਨੂੰਮਾਨ ਸੇਵਾ ਦਲ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।