29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਭਗਤ ਸਿੰਘ ਦੇ ਜਨਮ ਦਿਵਸ ’ਤੇ ਖ਼ੂਨਦਾਨ ਕੈਂਪ ਲਗਾਇਆ

ਘਨੌਰ, 28 ਸਤੰਬਰ (ਸਰਦਾਰਾ ਸਿੰਘ ਲਾਛੜੂ)-ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਵਲੋਂ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਪੰਜਾਬ ਹੈਰੀਟੇਜ ਹਵੇਲੀ ਸ਼ੰਭੂ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ 35 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ।

ਅਜੀਤ ਡੈਸਕ 29-09-2026
ਘਨੌਰ, 28 ਸਤੰਬਰ (ਸਰਦਾਰਾ ਸਿੰਘ ਲਾਛੜੂ)-ਸ਼ਹੀਦ ਭਗਤ ਸਿੰਘ ਫਾਊਂਡੇਸ਼ਨ ਵਲੋਂ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਪੰਜਾਬ ਹੈਰੀਟੇਜ ਹਵੇਲੀ ਸ਼ੰਭੂ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰ ਡਾਕਟਰਾਂ ਵੱਲੋਂ 35 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਕੈਂਪ ’ਚ ‘ਮਿਸ਼ਨ ਲਾਲੀ ਤੇ ਹਰਿਆਲੀ’ ਦੇ ਮੋਢੀ ਹਰਦੀਪ ਸਿੰਘ ਸਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖ਼ੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖ਼ੂਨਦਾਨ ਸਭ ਤੋਂ ਉੱਤਮ ਸੇਵਾ ਹੈ, ਜਿਸ ਦਾ ਕੋਈ ਬਦਲ ਨਹੀਂ। ਫਾਊਂਡੇਸ਼ਨ ਦੇ ਚੇਅਰਮੈਨ ਜਸਵਿੰਦਰ ਸਿੰਘ ਜੱਸੀ ਥੂਹਾ ਅਤੇ ਪ੍ਰਧਾਨ ਹਰਵਿੰਦਰ ਸਿੰਘ ਸੰਧਾਰਸੀ ਨੇ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਬਾਬਾ ਗੁਰਮੋਹਣ ਸਿੰਘ ਮੰਡੌਲੀ, ਅਵਤਾਰ ਸਿੰਘ ਥੂਹਾ, ਨਿਸ਼ਾਨ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਸੰਧੂ ਨਰੜੂ, ਬਿਕਰਮਜੀਤ ਸਿੰਘ ਗਿੱਗੇਮਾਜਰਾ ਸਮੇਤ ਵੱਡੀ ਗਿਣਤੀ ’ਚ ਸਮਾਜ ਸੇਵੀ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁਢਲੀ ਜ਼ਿੰਮੇਵਾਰੀ- ਐਡਵੋਕੇਟ ਧੰਜੂ ਅਗਲੀ ਖ਼ਬਰ ਅੰਮ੍ਰਿਤ ਇਨਕਲੇਵ ਵਿਖੇ ਲੋਕ ਮਿਲਣੀ ਦੌਰਾਨ ਚੇਅਰਮੈਨ ਢਿੱਲੋਂ ਨੇ ਸੁਣੀਆਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।