29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਹੇਠ ਜੁਝਾਰ ਨਗਰ ’ਚ ‘ਆਪ’ ਵਰਕਰਾਂ ਨੇ ਫੜਿਆ ਕਾਂਗਰਸ ਦਾ ਹੱਥ

ਪਟਿਆਲਾ, 28 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਦੇ ਜੁਝਾਰ ਨਗਰ ਵਿਖੇ ਸੰਜੀਵ ਸ਼ਰਮਾ ਕਾਲੂ ਵਲੋਂ ਆਪਣੇ ਸਾਥੀਆਂ ਸਮੇਤ ਇਲਾਕਾ ਨਿਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਇਲਾਕਾ ਨਿਵਾਸੀਆਂ, ਕਾਂਗਰਸੀ ਵਰਕਰਾਂ ਅਤੇ ਖਾਸ ਕਰਕੇ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਸੰਜੀਵ ਸ਼ਰਮਾ ਕਾਲੂ ਅਤੇ ਕਾਂਗਰਸ ਪਾਰਟੀ ਨੂੰ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਜੀਤ ਡੈਸਕ 29-09-2026
ਪਟਿਆਲਾ, 28 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਹਲਕਾ ਪਟਿਆਲਾ ਦਿਹਾਤੀ ਦੇ ਜੁਝਾਰ ਨਗਰ ਵਿਖੇ ਸੰਜੀਵ ਸ਼ਰਮਾ ਕਾਲੂ ਵਲੋਂ ਆਪਣੇ ਸਾਥੀਆਂ ਸਮੇਤ ਇਲਾਕਾ ਨਿਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਇਲਾਕਾ ਨਿਵਾਸੀਆਂ, ਕਾਂਗਰਸੀ ਵਰਕਰਾਂ ਅਤੇ ਖਾਸ ਕਰਕੇ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਸੰਜੀਵ ਸ਼ਰਮਾ ਕਾਲੂ ਅਤੇ ਕਾਂਗਰਸ ਪਾਰਟੀ ਨੂੰ ਆਪਣਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ, ਲੋਕਾਂ ਦੀਆਂ ਉਮੀਦਾਂ ਅਤੇ ਵਿਕਾਸ ਕਾਰਜਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਜੀਵ ਸ਼ਰਮਾ ਕਾਲੂ ਵਲੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹਰਪ੍ਰੀਤ ਸਿੰਘ ਕਾਕਾ ਸਮੇਤ ਹੋਰ ਵਰਕਰਾਂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਉਨ੍ਹਾਂ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਰਾਮਗੜ੍ਹੀਆ ਭਾਈਚਾਰੇ ਵਲੋਂ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੀ ਤਰੱਕੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ। ਇਸ ਮੌਕੇ ਐਡਵੋਕੇਟ ਸੇਵਕ ਸਿੰਘ ਝਿੱਲ, ਅਮਰਪ੍ਰੀਤ ਸਿੰਘ ਬੋਬੀ ਸਾਬਕਾ ਕੌਂਸਲਰ, ਸੁਰਜੀਤ ਸਿੰਘ ਜੀਤੂ, ਹਰਪ੍ਰੀਤ ਸਿੰਘ ਕਾਕਾ, ਨਰਿੰਦਰਪਾਲ ਸਿੰਘ ਪ੍ਰਧਾਨ, ਕੁਲਦੀਪ ਸਿੰਘ ਕੈਸ਼ੀਅਰ, ਅਮਰੀਕ ਸਿੰਘ ਜਰਨਲ ਸਕੱਤਰ, ਸਾਹਿਬ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ ਬੋਬੀ, ਜੱਸ ਪਾਲ ਸਿੰਘ ਜੱਸੀ, ਮੰਗਤ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ, ਸੁਰਿੰਦਰ ਸਿੰਘ, ਸੁਭਾਸ਼ ਭੱਟੀਆਂ, ਮਦਨ, ਰਾਹੁਲ, ਸੁਖਵਿੰਦਰ ਸਿੰਘ ਬੱਗਾ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਜਸਵੰਤ ਸਿੰਘ ਬੰਤ, ਹੇਮੰਤ ਪਾਠਕ, ਮੰਨੂ ਧਾਲੀਵਾਲ ਤੇ ਹੋਰ ਹਾਜ਼ਰ ਰਹੇ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਖ਼ੂਨਦਾਨ ਤੇ ਸਿਹਤ ਨਿਰੀਖਣ ਕੈਂਪ ਲਗਾਇਆ ਅਗਲੀ ਖ਼ਬਰ ਖ਼ਰੀਦ ਤੋਂ ਪਹਿਲਾਂ ਕਿਸਾਨਾਂ ਦੀ ਫ਼ਸਲ ’ਤੇ ਕੁਦਰਤ ਦਾ ਕਹਿਰ, ਮੰਡੀਆਂ ’ਚ ਬਾਰਸ਼ ਕਾਰਨ ਭਿੱਜਿਆ ਝੋਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।