30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਇਲੈਕਟ੍ਰੋਨਿਕ ਸਿਗਰਟ ਵੇਚਣ ਵਾਲਾ ਪੁਲਿਸ ਅੜਿੱਕੇ

ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੌੜ)-ਭਾਰਤ ਸਰਕਾਰ ਵਲੋਂ ਪਾਬੰਦੀ ਲਗਾਈ ਹੋਈ ਈ-ਸਿਗਰਟ ਵੇਚਣ ਵਾਲੇ ਖ਼ਿਲਾਫ਼ ਥਾਣਾ ਕੋਤਵਾਲੀ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਐਸ.

ਅਜੀਤ ਡੈਸਕ 30-09-2026
ਪਟਿਆਲਾ, 29 ਸਤੰਬਰ (ਮਨਦੀਪ ਸਿੰਘ ਖਰੌੜ)-ਭਾਰਤ ਸਰਕਾਰ ਵਲੋਂ ਪਾਬੰਦੀ ਲਗਾਈ ਹੋਈ ਈ-ਸਿਗਰਟ ਵੇਚਣ ਵਾਲੇ ਖ਼ਿਲਾਫ਼ ਥਾਣਾ ਕੋਤਵਾਲੀ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਇਸ ਸੰਬੰਧੀ ਐਸ.ਆਈ. ਜਗਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਗਸ਼ਤ ਦੌਰਾਨ ਸੂਚਨਾ ਮਿਲੀ ਕਿ ਵਿਜੇ ਕੁਮਾਰ ਨਾਂਅ ਦਾ ਵਿਅਕਤੀ ਈ ਸਿਗਰਟ ਵੇਚਣ ਦਾ ਕੰਮ ਕਰਦਾ ਹੈ। ਜਿਸ ਨਾਲ ਭੋਲੇ ਭਾਲੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਹੋ ਰਿਹਾ ਹੈ। ਇਨ੍ਹਾਂ ਸਿਗਰਟਾਂ ਨੂੰ ਵੇਚਣ ਵਾਲਾ ਮੁਲਜ਼ਮ ਅਰਨਾ ਬਰਨਾ ਚੌਂਕ ਲਾਗੇ ਗਾਹਕਾਂ ਨੂੰ ਸਪਲਾਈ ਕਰ ਰਿਹਾ ਸੀ ਜਦੋਂ ਪੁਲਿਸ ਨੇ ਉਸ ’ਤੇ ਛਾਪੇਮਾਰੀ ਕੀਤੀ ਤਾਂ 18 ਡੱਬੀਆਂ ਈ ਸਿਗਰਟ ਦੀਆਂ ਬਰਾਮਦ ਹੋਈਆਂ, ਜਿਸ ਆਧਾਰ ’ਤੇ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸਨੌਰ ਦੇ ਬੱਸ ਸਟੈਂਡ ’ਚੋਂ ਬਜ਼ੁਰਗ ਦੀ ਲਾਸ਼ ਮਿਲੀ ਅਗਲੀ ਖ਼ਬਰ ਜੱਜ ਦੀ ਸਰਕਾਰੀ ਰਿਹਾਇਸ਼ ’ਚੋਂ ਰਸੋਈ ਤੇ ਬਾਥਰੂਮ ਦੀਆਂ ਟੂਟੀਆਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।