ਟੈਗੋਰ ਸਕੂਲ ਦੀ ਵਿਦਿਆਰਥਣ ਖੁਸ਼ਬੂ ਨੇ ਤੀਰਅੰਦਾਜ਼ੀ ਮੁਕਾਬਲੇ ’ਚ ਜਿੱਤਿਆ ਸੋਨੇ ਦਾ ਤਗਮਾ
ਦੇਵੀਗੜ੍ਹ, 30 ਸਤੰਬਰ (ਰਾਜਿੰਦਰ ਸਿੰਘ ਮੌਜੀ)- ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਦੀ ਹੋਣਹਾਰ ਵਿਦਿਆਰਥਣ ਖੁਸ਼ਬੂ ਅੰਡਰ-17 ਨੇ ਪੰਜਾਬ ਸਕੂਲ ਸਟੇਟ ਤੀਰ ਅੰਦਾਜ਼ੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮ ਜਿੱਤਿਆ ਹੈ। ਇਹ ਸੂਬਾ ਪੱਧਰੀ ਮੁਕਾਬਲਾ ਪੰਜਾਬੀ ਯੂਨੀਵਰਸਿਟੀ ਸਕੂਲ ਗਰਾਊਂਡ, ਪਟਿਆਲਾ ਵਿਖੇ ਕਰਵਾਇਆ ਗਿਆ।
ਦੇਵੀਗੜ੍ਹ, 30 ਸਤੰਬਰ (ਰਾਜਿੰਦਰ ਸਿੰਘ ਮੌਜੀ)- ਟੈਗੋਰ ਇੰਟਰਨੈਸ਼ਨਲ ਸਕੂਲ, ਅਕਬਰਪੁਰ ਅਫਗਾਨਾ ਦੀ ਹੋਣਹਾਰ ਵਿਦਿਆਰਥਣ ਖੁਸ਼ਬੂ ਅੰਡਰ-17 ਨੇ ਪੰਜਾਬ ਸਕੂਲ ਸਟੇਟ ਤੀਰ ਅੰਦਾਜ਼ੀ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮ ਜਿੱਤਿਆ ਹੈ। ਇਹ ਸੂਬਾ ਪੱਧਰੀ ਮੁਕਾਬਲਾ ਪੰਜਾਬੀ ਯੂਨੀਵਰਸਿਟੀ ਸਕੂਲ ਗਰਾਊਂਡ, ਪਟਿਆਲਾ ਵਿਖੇ ਕਰਵਾਇਆ ਗਿਆ। ਖੁਸ਼ਬੂ ਨੇ ਆਪਣੀ ਸਖ਼ਤ ਮਿਹਨਤ, ਇਕਾਗਰਤਾ ਅਤੇ ਸ਼ਾਨਦਾਰ ਨਿਸ਼ਾਨੇਬਾਜ਼ੀ ਦੇ ਦਮ ’ਤੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ। ਵਿਦਿਆਰਥਣ ਦੀ ਇਸ ਸ਼ਾਨਦਾਰ ਕਾਮਯਾਬੀ ’ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੌਰਵ ਗੁਲ੍ਹਾਟੀ, ਪ੍ਰਧਾਨ ਸ੍ਰੀਮਤੀ ਸਲੋਨੀ ਗੁਲ੍ਹਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਖੁਸ਼ੀ ਪ੍ਰਗਟ ਕੀਤੀ। ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ ਅਤੇ ਖੁਸ਼ਬੂ ਦੀ ਇਹ ਸਫਲਤਾ ਦੂਜੇ ਬੱਚਿਆਂ ਲਈ ਵੀ ਪ੍ਰੇਰਣਾ ਸਰੋਤ ਬਣੇਗੀ। ਸਕੂਲ ਪਰਿਵਾਰ ਨੇ ਖੁਸ਼ਬੂ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।