01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜਨਗਣਨਾ ਦਾ ਦੂਜਾ ਮੁੱਖ ਫੇਸ 01 ਦਸੰਬਰ ਤੋਂ 04 ਜਨਵਰੀ 2027 ਤੱਕ ਚੱਲੇਗਾ ਆਬਾਦੀ ਗਣਨਾ ਲਈ ਫੀਲਡ ਟ੍ਰੇਨਰਾਂ ਦੇ ਦੂਜੇ ਬੈਚ ਦੀ ਟ੍ਰੇਨਿੰਗ ਸਫ਼ਲਤਾਪੂਰਵਕ ਮੁਕੰਮਲ

ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਵਰਕਸ਼ਾਪ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ.

ਅਜੀਤ ਡੈਸਕ 01-10-2026
ਪਟਿਆਲਾ, 30 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਫੀਲਡ ਟ੍ਰੇਨਰਾਂ ਦੇ ਪਹਿਲੇ ਬੈਚ ਦੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਅੱਜ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ। ਇਹ ਵਰਕਸ਼ਾਪ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਤੇ ਕਮਿਸ਼ਨਰ ਨਗਰ ਨਿਗਮ ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਦਫ਼ਤਰ ਨਗਰ ਨਿਗਮ ਵਿਖੇ ਕਰਵਾਈ ਗਈ। ਸੈਂਸਜ ਨੋਡਲ ਅਫਸਰ ਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਜਿਲ੍ਹਾ ਸੈਂਸਜ ਅਫਸਰ ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਸੈਂਸਜ ਵਿਭਾਗ ਦੇ ਦਿਸ਼ - ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਵਿੱਚ ਕੁੱਲ 72 ਫੀਲਡ ਟ੍ਰੇਨਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 58 ਫੀਲਡ ਟ੍ਰੇਨਰ ਡਿਪਟੀ ਕਮਿਸਨਰ ਵਲੋਂ ਤੇ 14 ਫੀਲਡ ਟ੍ਰੇਨਰ ਕਮਿਸ਼ਨਰ ਨਗਰ ਨਿਗਮ ਵੱਲੋਂ ਤਾਇਨਾਤ ਕੀਤੇ ਗਏ ਹਨ। ਟ੍ਰੇਨਿੰਗ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਫੀਲਡ ਟ੍ਰੇਨਰਾਂ ਨੂੰ 36-36 ਦੇ ਦੋ ਬੈਚਾਂ ਵਿਚ ਵੰਡਿਆ ਗਿਆ ਹੈ। ਜਿਸ ਵਿੱਚੋਂ ਦੂਜੇ ਬੈਚ ਦੀ 3-ਦਿਨਾਂ ਟ੍ਰੇਨਿੰਗ ਅੱਜ (28 ਸਤੰਬਰ ਤੋਂ 30 ਸਤੰਬਰ) ਸਫਲਤਾਪੂਰਵਕ ਸਮਾਪਤ ਹੋ ਗਈ ਹੈ। ਇਸ ਵਰਕਸ਼ਾਪ ਦੌਰਾਨ ਜਨਗਣਨਾ ਵਿਭਾਗ ਦੇ ਮਾਸਟਰ ਟ੍ਰੇਨਰਾਂ—ਨਿਸ਼ੂ ਸ਼ਰਮਾ (ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ), ਦੌਲਤ ਰਾਮ (ਲੈਕਚਰਾਰ, ਪੀ . ਐਮ. ਸ਼੍ਰੀ ਸਰਕਾਰੀ ਸੀਨੀ. ਸੈਕੰ. ਸਕੂਲ, ਘਨੌਰ) ਅਤੇ ਅਮਨ ਕੁਮਾਰ (ਜਿਲ੍ਹਾ ਕੁਆਡੀਨੇਟਰ, ਸੈਂਸਜ ਓਪਰੇਸ਼ਨ ਵਿਭਾਗ ਪੰਜਾਬ, ਚੰਡੀਗੜ੍ਹ) ਵੱਲੋਂ ਫੀਲਡ ਟ੍ਰੇਨਰਾਂ ਨੂੰ ਆਬਾਦੀ ਗਣਨਾ ਨਾਲ ਸਬੰਧਤ ਮਹੱਤਵਪੂਰਨ ਵਿਸ਼ਿਆਂ, ਪ੍ਰੈਕਟੀਕਲ ਡੈਮੋ ਤੇ ਫੀਲਡ ਵਿਚ ਟੀਮਾਂ ਬਣਾ ਕੇ ਵਿਸਥਾਰਪੂਰਵਕ ਅਭਿਆਸ ਕਰਵਾਇਆ ਗਿਆ। ਇਹ ਫੀਲਡ ਟ੍ਰੇਨਰ ਹੁਣ ਅੱਗੇ ਤਹਿਸੀਲ ਅਤੇ ਚਾਰਜ ਪੱਧਰ ‘ਤੇ ਸੁਪਰਵਾਈਜ਼ਰਾਂ ਅਤੇ ਗਿਣਤੀਕਾਰਾਂ (ਇਨੁਮੀਰੇਟਰਾਂ) ਨੂੰ ਸਿਖਲਾਈ ਦੇਣਗੇ। ਇਸ ਤੋਂ ਬਾਅਦ, ਜਨਗਣਨਾ ਦਾ ਦੂਜਾ ਮੁੱਖ ਫੇਸ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਚੱਲੇਗਾ, ਜਿਸ ਵਿਚ ਸਰਕਾਰੀ ਗਿਣਤੀਕਾਰ (ਇਨੁਮੀਰੇਟਰ) ਲੋਕਾਂ ਦੇ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਦਾ ਕੰਮ ਮੁਕੰਮਲ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਮੂਹ ਨਾਗਰਿਕਾਂ ਨੂੰ ਇਸ ਰਾਸ਼ਟਰੀ ਕਾਰਜ ਵਿਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਸ ਵਰਕਸ਼ਾਪ ਵਿਚ ਉਪ ਅਰਥ ਅਤੇ ਅੰਕੜਾ ਸਲਾਹਕਾਰ ਜਸਵਿੰਦਰ ਕੌਰ, ਸੁਪਰਡੰਟ ਵਿਸ਼ਾਲ ਸਿਆਲ, ਨਰਿੰਦਰ ਕੁਮਾਰ, ਇੰਵੈਸਟੀਗੇਟਰ ਬਿਕਰਮਜੀਤ ਸਿੰਘ, ਕੁਲਇੰਦਰਜੀਤ ਸਿੰਘ ਤੇ ਹੇਮੰਤ ਕੁਮਾਰ ਸਮੇਤ ਸਮੂਹ ਫੀਲਡ ਟ੍ਰੇਰਨਾਂ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਦੀ ਅਗਵਾਈ ’ਚ ਨਸ਼ਾ ਮੁਕਤ ਪੰਜਾਬ ਰੈਲੀ ਲਈ ਬੱਸ ਰਵਾਨਾ ਅਗਲੀ ਖ਼ਬਰ ਪੰਜਾਬ ਦੇ ਨੰਬਰਦਾਰਾਂ ਵਲੋਂ ਮੰਗਾਂ ਨੂੰ ਲੈ ਕੇ 5 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦਿੱਤਾ ਜਾਵੇਗਾ ਧਰਨਾ- ਯਾਦਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।