02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਕਣਕ ਦੇ ਭਾਅ ’ਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਬੂਰੜ

ਪਾਤੜਾਂ, 1 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਕੇਂਦਰ ਸਰਕਾਰ ਨੇ ਕਣਕ ਦੇ ਸਮਰਥਨ ਮੁੱਲ ਵਿਚ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਯਾਦਵਿੰਦਰ ਸਿੰਘ ਬੂਰੜ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਕੀਤਾ ਹੈ।

ਅਜੀਤ ਡੈਸਕ 02-10-2026
ਪਾਤੜਾਂ, 1 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਕੇਂਦਰ ਸਰਕਾਰ ਨੇ ਕਣਕ ਦੇ ਸਮਰਥਨ ਮੁੱਲ ਵਿਚ ਮਹਿਜ਼ 25 ਰੁਪਏ ਪ੍ਰਤੀ ਕੁਇੰਟਲ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਯਾਦਵਿੰਦਰ ਸਿੰਘ ਬੂਰੜ ਨੇ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਉਤਪਾਦਨ ਲਾਗਤ ਮੁਤਾਬਿਕ ਖਾਂਦਾ, ਬੀਜਾਂ, ਮਜ਼ਦੂਰੀ, ਕੀਟਨਾਸ਼ਕ ਦਵਾਈਆਂ, ਡੀਜ਼ਲ, ਜ਼ਮੀਨ ਦਾ ਠੇਕਾ, ਮਸ਼ੀਨਰੀ ਆਦਿ ਦੀਆਂ ਕੀਮਤਾਂ ਵਿਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਭਾਰੀ ਵਾਧਾ ਹੋਇਆ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਨੇ ਅਜੇ ਤੱਕ ਫ਼ਸਲਾਂ ਦੇ ਭਾਅ ਸਿਆਸੀ ਤੌਰ ’ਤੇ ਹੀ ਦਿੱਤੇ ਹਨ। ਜਦੋਂ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਭਾਅ ਲਾਗਤ ਖ਼ਰਚਿਆਂ ਮੁਤਾਬਿਕ ਅਜੇ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਦੇ ਭਾਅ ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਤੈਅ ਕਰੇ।
ਪਿਛਲੀ ਖ਼ਬਰ ਕਿਸਾਨਾਂ ਦੀਆਂ ਹੱਕੀ ਮੰਗਾਂ ਸੰਬੰਧੀ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਰਾਜਪੁਰਾ ਅਨਾਜ ਮੰਡੀ ’ਚ ਵਿਧਾਇਕਾ ਨੀਨਾ ਮਿੱਤਲ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।