02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਮਿਸ਼ਨ ਕਲੀਨ ਪਟਿਆਲਾ ’ਚ ਡੀ. ਏ. ਵੀ. ਸਕੂਲ ਨੇ ਕੀਤਾ ਵਧੀਆ ਪ੍ਰਦਰਸ਼ਨ

ਪਟਿਆਲਾ, 1 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਆਯੋਜਿਤ ‘ਮਿਸ਼ਨ ਕਲੀਨ ਪਟਿਆਲਾ’ ਗਤੀਵਿਧੀ ਵਿਚ ਡੀ. ਏ.

ਅਜੀਤ ਡੈਸਕ 02-10-2026
ਪਟਿਆਲਾ, 1 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਆਯੋਜਿਤ ‘ਮਿਸ਼ਨ ਕਲੀਨ ਪਟਿਆਲਾ’ ਗਤੀਵਿਧੀ ਵਿਚ ਡੀ. ਏ. ਵੀ. ਪਬਲਿਕ ਸਕੂਲ, ਪਟਿਆਲਾ ਨੂੰ ‘ਬੈਸਟ ਪਰਫਾਰਮਰ’ (ਸਰਵੋਤਮ ਪ੍ਰਦਰਸ਼ਨ) ਵਜੋਂ ਸਨਮਾਨਿਤ ਕੀਤਾ ਗਿਆ। ਇਸ ਮਾਣਮੱਤੀ ਉਪਲਬਧੀ ਲਈ ਸਕੂਲ ਨੂੰ ਥਾਪਰ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਿਸ਼ਨ ਕਲੀਨ ਪਟਿਆਲਾ ਤਹਿਤ ਸਫ਼ਾਈ, ਵਾਤਾਵਰਣ ਸੰਭਾਲ ਤੇ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਸਕੂਲ ਦੀ ਸਰਗਰਮ ਭਾਗੀਦਾਰੀ ਤੇ ਮਹੱਤਵਪੂਰਨ ਯੋਗਦਾਨ ਲਈ ਪ੍ਰਦਾਨ ਕੀਤਾ ਗਿਆ। ‘ਮਿਸ਼ਨ ਕਲੀਨ ਪਟਿਆਲਾ’ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਸਮਾਜ ਵਿੱਚ ਸਫ਼ਾਈ, ਵਾਤਾਵਰਣ ਸੰਭਾਲ, ਕੂੜਾ ਪ੍ਰਬੰਧਨ ਅਤੇ ਹਰਿਆਵਲੀ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਡੀ. ਏ. ਵੀ. ਪਬਲਿਕ ਸਕੂਲ, ਪਟਿਆਲਾ ਦੇ ਈਕੋ ਕਲੱਬ ਵਲੋਂ ਇਸ ਮੁਹਿੰਮ ਵਿਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ ਤੇ ਵੱਖ-ਵੱਖ ਜਾਗਰੂਕਤਾ ਅਤੇ ਵਾਤਾਵਰਣ ਸੰਭਾਲ ਗਤੀਵਿਧੀਆਂ ਰਾਹੀਂ ਮਹੱਤਵਪੂਰਨ ਯੋਗਦਾਨ ਪਾਇਆ ਗਿਆ। ਈਕੋ ਕਲੱਬ ਦੇ ਵਿਦਿਆਰਥੀਆਂ ਨੇ ਸਫ਼ਾਈ ਅਤੇ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪੂਰੇ ਉਤਸ਼ਾਹ, ਸਮਰਪਣ ਅਤੇ ਟੀਮ ਭਾਵਨਾ ਨਾਲ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਸਕੂਲ ਦੇ ਪ੍ਰਿੰਸੀਪਲ ਵਿਵੇਕ ਤਿਵਾਰੀ ਨੇ ਇਸ ਸ਼ਾਨਦਾਰ ਉਪਲਬਧੀ ਲਈ ਈਕੋ ਕਲੱਬ ਦੇ ਸਾਰੇ ਵਿਦਿਆਰਥੀਆਂ ਅਤੇ ਸ਼੍ਰੀਮਤੀ ਮਧੁ ਖੰਨਾ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਫ਼ਾਈ ਅਤੇ ਵਾਤਾਵਰਣ ਦੀ ਸੰਭਾਲ ਸਿਰਫ਼ ਕਿਸੇ ਇੱਕ ਮੁਹਿੰਮ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਸਾਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ।
ਪਿਛਲੀ ਖ਼ਬਰ ਪਟਿਆਲਾ ਜ਼ਿਲ੍ਹਾ ਬਣਿਆ ਬਾਕਸਿੰਗ ਅੰਡਰ-14 ਲੜਕਿਆਂ ’ਚ ਓਵਰਆਲ ਚੈਂਪੀਅਨ ਅਗਲੀ ਖ਼ਬਰ ਬ੍ਰਿਜਸਟੋਨ ਇੰਡੀਆ ਨੇ ਪਟਿਆਲਾ ’ਚ ਨਵਾਂ ਸਿਲੈਕਟ ਸਟੋਰ ਖੋਲ੍ਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।