02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਪੁਲਿਸ ਵਲੋਂ 3 ਕਿੱਲੋ ਗਾਂਜੇ ਸਮੇਤ ਇਕ ਗ੍ਰਿਫ਼ਤਾਰ

ਰਾਜਪੁਰਾ, 1 ਅਕਤੂਬਰ (ਜੀ. ਪੀ.

ਅਜੀਤ ਡੈਸਕ 02-10-2026
ਰਾਜਪੁਰਾ, 1 ਅਕਤੂਬਰ (ਜੀ. ਪੀ. ਸਿੰਘ)- ਥਾਣਾ ਸ਼ੰਭੂ ਦੀ ਪੁਲਿਸ ਨੇ ਨਾਕਾਬੰਦੀ ਦੋਰਾਨ ਇਕ ਵਿਅਕਤੀ ਨੂੰ 3 ਕਿੱਲੋ ਗਾਂਜੇ ਸਮੇਤ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਇੰਸਪੈਕਟਰ ਸਵਰਨ ਸਿੰਘ ਨੇ ਦੱਸਿਆ ਕਿ ਥਾਣੇਦਾਰ ਬਹਾਦਰ ਰਾਮ ਨੇ ਪੁਲਿਸ ਪਾਰਟੀ ਸਮੇਤ ਪਿੰਡ ਮਹਿਮਦਪੁਰ (ਸ਼ੰਭੂ ਬੈਰੀਅਰ) ’ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੋਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਕਤ ਵਿਅਕਤੀ ਦੇ ਕਬਜੇ ਵਿੱਚੋਂ 3 ਕਿੱਲੋ ਗਾਂਜਾ ਬਰਾਮਦ ਹੋਇਆ। ਪੁਲਿਸ ਪਾਰਟੀ ਨੇ ਜਦੋਂ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਉਸ ਤੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਸਨੇ ਆਪਣੀ ਪਹਿਚਾਣ ਰਾਮਬਰੋਸ ਯਾਦਵ ਵਾਸੀ ਪਿੰਡ ਸਿਰਸਿਆ ਥਾਣਾ ਪਿਪਰਾਕੋਠੀ ਜ਼ਿਲ੍ਹਾ ਪੂਰਨ ਚੰਪਾਰਨ ਬਿਹਾਰ ਵਜੋਂ ਦੱਸੀ। ਥਾਣਾ ਸ਼ੰਭੂ ਦੀ ਪੁਲਿਸ ਨੇ ਰਾਮਬਰੋਸ ਯਾਦਵ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਹਿਰ ’ਚ ਬਿਲਡਿੰਗ ਸ਼ਾਖਾ ਦੇ ਮੁਲਾਜ਼ਮਾਂ ਤੇ ਜਨਤਕ ਨੁਮਾਇੰਦਿਆਂ ਦੀ ਮਿਲੀਭੁਗਤ ਨੇ ਨਾਜਾਇਜ਼ ਉਸਾਰੀਆਂ ਦਾ ਲਿਆਂਦਾ ਹੜ੍ਹ ਅਗਲੀ ਖ਼ਬਰ ਸਾਬਕਾ ਮੰਤਰੀ ਧਰਮਸੋਤ ਨੇ ਪੰਜਾਬ ਇੰਚਾਰਜ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।