03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ( ਸੈ . ਸਿੱ .) ਨੇ ਵਾਲੀਬਾਲ ਦੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ

ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਦੱਸਿਆ ਕਿ ਅੰਡਰ/14 ਲੜਕਿਆਂ ਦੇ ਵਾਲੀਬਾਲ ਦੇ ਮੁਕਾਬਲਿਆਂ ਵਿਚ ਮਾਨਸਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ,ਕਪੂਰਥਲਾ ਨੇ ਚਾਂਦੀ ਤਗਮਾ, ਗੁਰਦਾਸਪੁਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੀ ਤਗਮਾ ਜਿੱਤਿਆ।

ਅਜੀਤ ਡੈਸਕ 03-10-2026
ਪਟਿਆਲਾ, 2 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਦੱਸਿਆ ਕਿ ਅੰਡਰ/14 ਲੜਕਿਆਂ ਦੇ ਵਾਲੀਬਾਲ ਦੇ ਮੁਕਾਬਲਿਆਂ ਵਿਚ ਮਾਨਸਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨ ਤਗਮਾ ,ਕਪੂਰਥਲਾ ਨੇ ਚਾਂਦੀ ਤਗਮਾ, ਗੁਰਦਾਸਪੁਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਂਸੀ ਤਗਮਾ ਜਿੱਤਿਆ। ਅੱਜ ਮੁੱਖ ਮਹਿਮਾਨ ਦੇ ਤੌਰ ’ਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਨੇ ਉਚੇਚੇ ਤੌਰ ’ਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਿਲ ਲਾਈਨਜ਼ ਪਟਿਆਲਾ ਵਿਖੇ ਪਹੁੰਚ ਕੇ ਵਾਲੀਬਾਲ ਦੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਟੂਰਨਾਮੈਂਟ ਇੰਚਾਰਜ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ,ਅਮਨਿੰਦਰ ਸਿੰਘ ਬਾਬਾ,ਰਾਜਿੰਦਰ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿਵਾਣਾ, ਲਖਵਿੰਦਰ ਸਿੰਘ ਲੱਖਾ, ਬਲਵਿੰਦਰ ਸਿੰਘ ਬੱਲੀ, ਮੱਖਣ ਸਿੰਘ, ਰੁਪਿੰਦਰ ਕੌਰ, ਕੁਲਦੀਪ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ, ਜਸਵਿੰਦਰ ਖਾਨ, ਬਹਾਦਰ ਸਿੰਘ, ਰਾਜਨਪ੍ਰੀਤ ਕੌਰ, ਸ਼ਿਵ ਭੰਡੀਰ, ਰਾਕੇਸ਼ ਕੁਮਾਰ, ਹਰਜੀਤ ਸਿੰਘ, ਜੈਤਸ਼ਾਹੂਦੀਪ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਬਾਜਵਾ ਤੇ ਜਸਵਿੰਦਰ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਮੇਜਰ ਖਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਸਲਿਮ ਵਿੰਗ ਦਾ ਸ਼ਹਿਰੀ ਪ੍ਰਧਾਨ ਬਣਾਇਆ ਅਗਲੀ ਖ਼ਬਰ ਬਲਤੇਜ ਪੰਨੂ ਨੇ ਵਲਟੋਹਾ ਅਤੇ ਬਹਿਰੀਨ ਵਾਲੀ ਬੀਬੀ ਦੀ ਆਡੀਓ ਕਲਿੱਪ ਕੀਤੀ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।