03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸਨੌਰ ਵਿਚ ‘ ਆਪ ’ ਨਾਲ ਜੁੜੇ ਵੱਡੀ ਗਿਣਤੀ ’ ਚ ਨੌਜਵਾਨ , ਚੇਅਰਮੈਨ ਢਿੱਲੋਂ ਨੇ ਕੀਤਾ ਸਵਾਗਤ

ਸਨੌਰ, 2 ਅਕਤੂਬਰ (ਸੋਖਲ)- ਜੋੜੀਆਂ ਸੜਕਾਂ ਵਿਖੇ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਨੌਜਵਾਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਲੋਕ ਸਭਾ ਪਟਿਆਲਾ ਦੇ ਇੰਚਾਰਜ ਤੇ ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਵਲੋਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 03-10-2026
ਸਨੌਰ, 2 ਅਕਤੂਬਰ (ਸੋਖਲ)- ਜੋੜੀਆਂ ਸੜਕਾਂ ਵਿਖੇ ਕਰਵਾਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਨੌਜਵਾਨਾਂ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਲੋਕ ਸਭਾ ਪਟਿਆਲਾ ਦੇ ਇੰਚਾਰਜ ਤੇ ਪੰਜਾਬ ਐਗਰੋ ਫੂਡਗ੍ਰੇਨ ਕਾਰਪੋਰੇਸ਼ਨ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਵਲੋਂ ਸਵਾਗਤ ਕੀਤਾ ਗਿਆ। ਯੂਥ ਆਗੂ ਨਵਜੋਤ ਵਿਰਕ ਦੀ ਅਗਵਾਈ ਵਿਚ ਹਰਮਨ ਸਿੰਘ, ਮਨਜੋਤ ਸਿੰਘ, ਅਰਸ਼, ਬਲਦੇਵ, ਸੰਜੂ, ਅਨਮੋਲ ਨਿਰਮਾਣ, ਮਨੀ ਗਿੱਲ ਅਤੇ ਖੁਸ਼ ਸਮੇਤ ਸਮੂਹ ਸਾਥੀਆਂ ਵਲੋਂ ਕੀਤੀ ਗਈ ਮਿਹਨਤ ਅਤੇ ਯਤਨਾਂ ਸਦਕਾ ਹਲਕਾ ਸਨੌਰ ਦੇ ਪਿੰਡ ਅਸਰਪੁਰ, ਖੁੱਡਾ, ਲਾਲੀਨਾ ਸਮੇਤ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ਨੌਜਵਾਨਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜ ਕੇ ਸਰਗਰਮੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਤੇ ਨੌਜਵਾਨਾ ਨੇ ਵਿਸ਼ਵਾਸ ਦਿਵਾਇਆ ਕਿ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਪੜ੍ਹੇ ਲਿਖੇ, ਸਮਝਦਾਰ ਅਤੇ ਇਮਾਨਦਾਰ ਵਿਅਕਤੀ ਹਨ ਅਸੀਂ ਹਮੇਸ਼ਾ ਢਿੱਲੋਂ ਨਾਲ ਖੜ੍ਹੇ ਹਾਂ। ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਪੰਜਾਬ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ ਆਫ਼ਿਸ ਇੰਚਾਰਜ ਲੋਕ ਸਭਾ ਪਟਿਆਲਾ, ਗੱਜਣ ਸਿੰਘ ਜ਼ਿਲ੍ਹਾ ਮੀਡੀਆ ਇੰਚਾਰਜ ਪਟਿਆਲਾ, ਅਵਤਾਰ ਸਿੰਘ ਹਲਕਾ ਕੋਆਰਡੀਨੇਟਰ ਐਸ. ਸੀ. ਵਿੰਗ ਸਨੌਰ, ਮਨਦੀਪ ਜੋਲਾ ਚੇਅਰਮੇਨ ਦਲਿਤ ਵਿਕਾਸ ਬੋਰਡ, ਜਸਪਾਲ ਸਿੰਘ ਬਲਾਕ ਪ੍ਰਧਾਨ ਸਨੌਰ, ਸੁਰਜੀਤ ਸਿੰਘ ਪਹਾੜੀਪੁਰ, ਨਰਿੰਦਰ ਸੈਣੀ, ਹਰਜੀਤ ਸਿੰਘ, ਗੁਰਪਿੰਦਰ ਸਿੰਘ ਛੀਨਾ ਤੇ ਰਾਜ ਕੁਮਾਰ ਮਿਠਾਰੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਲੰਟੀਅਰਜ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਮਨਦੀਪ ਬੱਤੀ ਨੇ ਤੀਰਥ ਯਾਤਰਾ ਬੱਸ ਨੂੰ ਦਿੱਤੀ ਹਰੀ ਝੰਡੀ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾ ਰਹੇ ਮਾਰਚ ਦਾ ਹਲਕਾ ਨਾਭਾ ਪਹੁੰਚਣ ’ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।