03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜ਼ਿਲ੍ਹਾ ਹਸਪਤਾਲ ’ ਚ ‘ ਅੰਤਰਰਾਸ਼ਟਰੀ ਬਜ਼ੁਰਗ ਦਿਵਸ ’ ਮਨਾਇਆ

ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ.

ਅਜੀਤ ਡੈਸਕ 03-10-2026
ਫ਼ਤਹਿਗੜ੍ਹ ਸਾਹਿਬ, 2 ਅਕਤੂਬਰ (ਮਨਪ੍ਰੀਤ ਸਿੰਘ)- ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ‘ਅੰਤਰਰਾਸ਼ਟਰੀ ਬਜ਼ੁਰਗ ਦਿਵਸ’ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਜਸਪ੍ਰੀਤ ਸਿੰਘ ਬੇਦੀ ਨੇ ਦੱਸਿਆ ਕਿ ‘ਸਾਡੇ ਬਜ਼ੁਰਗ, ਸਾਡਾ ਮਾਣ’ ਹਨ। ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਤੇ ਘਰੇਲੂ ਰੁਝੇਵਿਆਂ ਨੂੰ ਛੱਡ ਕੇ ਸਾਨੂੰ ਕੁਝ ਸਮਾਂ ਬਜ਼ੁਰਗਾਂ ਨਾਲ ਬਿਤਾਉਣਾ ਚਾਹੀਦਾ ਹੈ ਤੇ ਚੰਗੀ ਸਿਹਤ ਦੇ ਨਾਲ-ਨਾਲ ਚੰਗਾ ਜੀਵਨ ਜਿਊਣ ਲਈ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰਨੀ ਚਾਹੀਦੀ ਹੈ। ਇਸ ਮੌਕੇ ਬਜ਼ੁਰਗਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਸਿਹਤ, ਖਾਣ ਪੀਣ, ਕਸਰਤ ਅਤੇ ਤੰਦਰੁਸਤੀ ਵਾਲਾ ਜੀਵਨ ਜਿਊਣ ਲਈ ਲੋੜੀਂਦੀਆਂ ਸਾਵਧਾਨੀਆਂ ਸਬੰਧੀ ਜਾਗਰੂਕ ਕੀਤਾ ਗਿਆ। ਚਮੜੀ ਰੋਗਾਂ ਦੇ ਮਾਹਿਰ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਬਜ਼ੁਰਗਾਂ ਨੂੰ ਮੁਫ਼ਤ ਚੈੱਕ ਅੱਪ, ਓ . ਪੀ. ਡੀ ਵਿਚ ਤਰਜੀਹ, ਮੁਫ਼ਤ ਲੈਬ ਟੈੱਸਟ, ਇੰਡੋਰ ਵਿਚ ਰਿਜ਼ਰਵ ਬੈੱਡ ਅਤੇ ਲੋੜ ਪੈਣ ਤੇ ਵੀਲ੍ਹਚੇਅਰ ਦੀ ਸੁਵਿਧਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਘਰ ਦੀ ਨੀਂਹ ਹੁੰਦੇ ਹਨ, ਸਾਨੂੰ ਬਜ਼ੁਰਗਾਂ ਦਾ ਆਸ਼ੀਰਵਾਦ ਬਹੁਤ ਕਿਸਮਤ ਨਾਲ ਮਿਲਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ.ਸੰਪਨ ਅਤੇ ਡਾ . ਸ਼ੁਭਮ ਸੂਰੀ ਨੇ ਕਿਹਾ ਕਿ ਹਰ ਕਿਸੇ ਨੂੰ ਆਪਣੇ ਵੱਡੇ ਤੇ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਉਨ੍ਹਾਂ ਬਜ਼ੁਰਗਾਂ ਦੀ ਤੰਦਰੁਸਤੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਆਪਣੀ ਸਿਹਤ ਦੀ ਨਿਯਮਤ ਜਾਂਚ ਕਰਵਾਉਂਦੇ ਰਹਿਣ ਅਤੇ ਡਾਕਟਰ ਵਲੋਂ ਦਿੱਤੀ ਸਲਾਹ ਦੀ ਪਾਲਨਾ ਕਰਨੀ ਯਕੀਨ ਬਣਾਉਣ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਆਰਯੂਵੈਦਿਕ ਫਾਰਮਾਸਿਸਟ ਚਮਕੌਰ ਸਿੰਘ, ਫੈਸੀਲਟੀ ਮੈਨੇਜਰ ਕੁਲਵਿੰਦਰ ਕੌਰ ਤੋਂ ਇਲਾਵਾ ਆਮ ਲੋਕ ਤੇ ਬਜ਼ੁਰਗ ਹਾਜ਼ਰ ਸਨ।
ਪਿਛਲੀ ਖ਼ਬਰ ਜਨਰਲ ਚੈੱਕਅਪ ਤੇ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਸੁਰਜੀਤ ਸਿੰਘ ਮੋਹਾਲੀ ਦੇ ਸੈਨੇਟ ਮੈਂਬਰ ਚੁਣੇ ਜਾਣ ’ਤੇ ਜੀ. ਟੀ. ਯੂ. ਨੇ ਵੋਟਰਾਂ ਤੇ ਸਮਰਥਕਾਂ ਦਾ ਕੀਤਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।