04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

70ਵੀਆਂ ਸਕੂਲ ਖੇਡਾਂ ਵਿੱਚ ਡਾ. ਬੀ.ਐੱਸ. ਸੰਧੂ ਸਕੂਲ ਨੇ ਅਥਲੈਟਿਕਸ ਵਿੱਚ ਜਿੱਤੇ 15 ਤਗਮੇ

ਦੇਵੀਗੜ੍ਹ, 3 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.

ਡਾ. ਬੀ.ਐੱਸ. ਸੰਧੂ ਸਕੂਲ ਜੁਲਾਹਖੇੜੀ ਦੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ। ਅਜੀਤ ਤਸਵੀਰ 04-10-2026
ਦੇਵੀਗੜ੍ਹ, 3 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੇ ਖਿਡਾਰੀਆਂ ਨੇ 70ਵੀਆਂ ਸਕੂਲ ਖੇਡਾਂ ਦੇ ਐਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਲਈ ਕੁੱਲ 15 ਤਗਮੇ ਹਾਸਲ ਕੀਤੇ। ਐਥਲੈਟਿਕਸ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਦੌੜਾਂ ਅਤੇ ਫੀਲਡ ਇਵੈਂਟਸ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਜਿਸ ਵਿਚ ਵਿਸ਼ਾਲ ਨੇ 100 ਮੀਟਰ ਦੌੜ ਵਿਚ ਸੋਨੇ ਦਾ ਤਗਮਾ ਅਤੇ 200 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਇਸੇ ਤਰ੍ਹਾਂ ਗੈਰੀ ਨੇ 800 ਮੀਟਰ ਦੌੜ ਵਿੱਚ ਸੋਨੇ ਦਾ ਤਗਮਾ ਅਤੇ 100 ਮੀਟਰ ਦੌੜ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸੇ ਤਰ੍ਹਾਂ ਜਸ਼ਨਦੀਪ ਸਿੰਘ ਨੇ ਸ਼ਾਟ ਪੁੱਟ ਵਿੱਚ ਚਾਂਦੀ ਦਾ ਤਗਮਾ, ਸ਼ਾਹੀਨ ਨੇ 100 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ, ਸੋਨਾਕਸ਼ੀ ਨੇ 1500 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ, ਨਿਧੀ ਨੇ ਲੰਬੀ ਛਾਲ ਵਿਚ ਕਾਂਸੇ ਦਾ ਤਗਮਾ, ਖੁਸ਼ਦੀਪ ਕੌਰ ਨੇ 3000 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ, ਮਨਪ੍ਰੀਤ ਕੌਰ ਨੇ 3000 ਮੀਟਰ ਦੌੜ ਵਿੱਚ ਕਾਂਸੇ ਦਾ ਤਮਗਾ, ਐਸ਼ਪ੍ਰੀਤ ਕੌਰ ਜੈਵਲਿਨ ਥ੍ਰੋ ਵਿੱਚ ਕਾਂਸੇ ਦਾ ਤਮਗਾ, ਯਸ਼ਮੀਤ ਕੌਰ ਟ੍ਰਿਪਲ ਜੰਪ ਵਿੱਚ ਚਾਂਦੀ ਦਾ ਤਮਗਾ, ਤਨਵੀਰ ਕੌਰ ਟ੍ਰਿਪਲ ਜੰਪ ਵਿੱਚ ਕਾਂਸੇ ਦਾ ਤਮਗਾ, ਹਰਨੂਰਪ੍ਰੀਤ ਕੌਰ ਨੇ 400 ਮੀਟਰ ਦੌੜ ਵਿੱਚ ਚਾਂਦੀ ਦਾ ਤਮਗਾ, ਜੀਆ ਨੇ 400 ਮੀਟਰ ਦੌੜ ਵਿੱਚ ਕਾਂਸੇ ਦਾ ਤਮਗਾ ਹਾਸਿਲ ਕੀਤਾ ਹੈ।ਇਸ ਤਰ੍ਹਾਂ ਸਕੂਲ ਦੇ ਖਿਡਾਰੀਆਂ ਨੇ ਐਥਲੈਟਿਕਸ ਦੇ ਵੱਖ-ਵੱਖ ਮੁਕਾਬਲਿਆਂ ਵਿੱਚ 2 ਸੋਨੇ ਦੇ, 6 ਸਿਲਵਰ ਅਤੇ 7 ਬ੍ਰੌਂਜ਼, ਕੁੱਲ 15 ਤਗਮੇ ਜਿੱਤ ਕੇ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ। ਇਸ ਮੌਕੇ ‘ਤੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਿੰਗ ਟੀਮ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਮੌਕਾ ਅਤੇ ਸਹਿਯੋਗ ਦਿੱਤਾ ਜਾਂਦਾ ਹੈ।
ਪਿਛਲੀ ਖ਼ਬਰ ਦੁਕਾਨ ’ਚੋਂ ਟਾਇਰ ਚੋਰੀ ਅਗਲੀ ਖ਼ਬਰ ਸਨੌਰ ਦੇ ਹਰਕੀਰਤ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।