05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ

ਪਟਿਆਲਾ, 4 ਅਕਤੂਬਰ (ਅ. ਸ.

ਅਜੀਤ ਡੈਸਕ 05-10-2026
ਪਟਿਆਲਾ, 4 ਅਕਤੂਬਰ (ਅ. ਸ. ਅਹਲੂਵਾਲੀਆ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਗੁਰੂ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ ਗਿਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਗਮਨ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਤੇਗ ਬਹਾਦਰ ਸੇਵਾ ਜਥਾ ਵਲੋਂ ਸਾਂਝੇ ਉਪਰਾਲੇ ਨਾਲ ਗੁਰੂ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਕਥਾਵਿਚਾਰ ਸੰਤ ਹਰਜਿੰਦਰ ਸਿੰਘ, ਗਿਆਨੀ ਪ੍ਰਿਤਪਾਲ ਸਿੰਘ, ਕਥਾਵਾਚਕ ਭਾਈ ਭੁਪਿੰਦਰ ਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਭਾਈ ਸੁਰਿੰਦਰ ਸਿੰਘ, ਨਛੱਤਰ ਸਿੰਘ ਅਤੇ ਭਾਈ ਸ਼ੁਭਦੀਪ ਸਿੰਘ ਨੇ ਦੇਰ ਰਾਤ ਤੱਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਗੁਰਮਤਿ ਸਮਾਗਮ ਵੀ ਕਰਵਾਇਆ ਗਿਆ। ਗੁਰਮਤਿ ਸਮਾਗਮ ਦੇਰ ਰਾਤ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ ਜਸਵਿੰਦਰ ਸਿੰਘ ਅਤੇ ਗੁਰੂ ਤੇਗ ਬਹਾਦਰ ਸੇਵਕ ਜਥਾ ਦੇ ਪ੍ਰਧਾਨ ਪ੍ਰੇਮ ਸਿੰਘ, ਸੁਰਿੰਦਰਪਾਲ ਸਿੰਘ ਚੱਢਾ, ਸਕੱਤਰ ਜਨ. ਤਰਲੋਕ ਸਿੰਘ ਤੋਰਾ ਤੇ ਅਹੁਦੇਦਾਰਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਗੁਰਮਿਤ ਸੰਗੀਤ ਵਿਭਾਗ ਦੇ ਜਸਵੀਰ ਸਿੰਘ, ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਸੇਵਾਦਾਰ ਕੰਵਲਜੀਤ ਸਿੰਘ ਗੋਨਾ, ਕੇ. ਕੇ. ਸਹਿਗਲ, ਸਿਮਰਨਜੀਤ ਸਿੰਘ ਗਰੇਵਾਲ, ਰਣਜੀਤ ਸਿੰਘ ਚੰਢੋਕ, ਅੰਮ੍ਰਿਤਪਾਲ ਸਿੰਘ ਪਾਲੀ, ਭਵਨਪ੍ਰੀਤ ਸਿੰਘ ਆਦਿ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਦੇਰ ਰਾਤ ਤੱਕ ਸਮਾਗਮ ਸਮੇਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਆਗਮਨ ਪੁਰਬ ਦੀ ਖੁਸ਼ੀ ਵਿਚ ਆਤਿਸ਼ਬਾਜ਼ੀ ਕਰਕੇ ਸਾਰਿਆਂ ਦਾ ਧਿਆਨ ਕੇਂਦਰਿਤ ਕੀਤਾ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਵੀ ਕੀਤਾ ਗਿਆ।
ਪਿਛਲੀ ਖ਼ਬਰ ਪੰਜਾਬ ਵਾਸੀ ਫਿਰ ਤੋਂ ਬਣਾਉਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ ֹ ’ਦੀ ਸਰਕਾਰ- ਤੇਜਿੰਦਰ ਸਿੰਘ ਖਹਿਰ... ਅਗਲੀ ਖ਼ਬਰ ਬਲਿਹਾਰ ਸਿੰਘ ਮੱਲ ਬਲਿਹਾਰ ਸਿੰਘ ਮੱਲ ਵਲੋਂ ਨਵ-ਨਿਯੁਕਤ ਪ੍ਰਦੇਸ਼ ਪ੍ਰਧਾਨ ਨਾਲ ਮੁਲਾਕਾਤ, ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।