ਮਹਿੰਗਾਈ ਦੇ ਦੌਰ ’ਚ ਕੇਂਦਰ ਸਰਕਾਰ ਦਾ ਫੈਸਲਾ ਕਿਸਾਨਾਂ ਲਈ ਮਰਹਮ ਦੀ ਨਹੀਂ, ਜ਼ਖ਼ਮਾਂ ਉੱਤੇ ਲੂਣ ਛਿੜਕਣ ਵਾਂਗ-ਬੀਬੀ ਜਸਮੀਤ ਕੌਰ ਛੀਨਾ
ਦੇਵੀਗੜ੍ਹ, 4 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਨਿਗੁਣੇ ਵਾਧੇ ਨੂੰ ਲੈ ਕੇ ਕਿਸਾਨ ਵਰਗ ਵਿਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸੇ ਸੰਦਰਭ ਵਿੱਚ ਮਿਸਲ ਸਤਲੁਜ ਪਾਰਟੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਮੁੱਢੋਂ ਰੱਦ ਕਰਦਿਆਂ ਇਸ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ।
ਮਿਸਲ ਸਤਲੁਜ ਪਾਰਟੀ ਦੀ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ
05-10-2026