06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ

ਪਟਿਆਲਾ, 5 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਦੇ ਪੰਜਾਬ ਵਿਚ ਸਾਰੇ ਜ਼ਿਲ੍ਹਾ ਕੇਂਦਰਾਂ ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ। ਇਸੇ ਲੜੀ ਵਿਚ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਵੀ ਘਿਰਾਓ ਕੀਤਾ ਗਿਆ।

ਭਾਕਿਯੂ ਏਕਤਾ ਉਗਰਾਹਾਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਕੀਤੇ ਘਿਰਾਓ ਦਾ ਦ੍ਰਿਸ਼। ਅਜੀਤ ਤਸਵੀਰ 06-10-2026
ਪਟਿਆਲਾ, 5 ਅਕਤੂਬਰ (ਗੁਰਵਿੰਦਰ ਸਿੰਘ ਔਲਖ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ਦੇ ਪੰਜਾਬ ਵਿਚ ਸਾਰੇ ਜ਼ਿਲ੍ਹਾ ਕੇਂਦਰਾਂ ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ। ਇਸੇ ਲੜੀ ਵਿਚ ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਵੀ ਘਿਰਾਓ ਕੀਤਾ ਗਿਆ। ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਦੀਪ ਸਿੰਘ ਛੰਨਾ ਨੇ ਦੱਸਿਆ ਕਿ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ, ਵਾਰ-ਵਾਰ ਮੀਟਿੰਗਾਂ ਵਿਚ ਸਹਿਮਤੀਆਂ ਬਣਨ ਦੇ ਬਾਵਜੂਦ ਵੀ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਤੋਂ ਪੈਰ ਪਿਛਾਂਹ ਖਿੱਚ ਰਹੀ ਹੈ। ਜ਼ਿਲ੍ਹਾ ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ ਨੇ ਦੱਸਿਆ ਕਿ ਇਸ ਲਾਰੇ ਲੱਪੇ ਦੀ ਨੀਤੀ ਦੇ ਰੋਸ ਵਜੋਂ ਸਾਨੂੰ ਇਹ ਸਖ਼ਤ ਸੰਘਰਸ਼ ਕਰਨਾ ਪੈ ਰਿਹਾ ਹੈ। ਇਸ ਸਮੇਂ ਜ਼ਿਲ੍ਹਾ ਆਗੂ ਜਗਮੇਲ ਸਿੰਘ ਗਜੇਵਾਸ, ਹਰਦੇਵ ਸਿੰਘ ਘੱਗਾ ਬਲਾਕ ਆਗੂ ਪ੍ਰੇਮਚੰਦ ਲਲੋਛੀ, ਹਰਦੀਪ ਸਿੰਘ ਡਰੌਲੀ, ਜਸਵਿੰਦਰ ਸਿੰਘ ਸਾਲੂਵਾਲ਼, ਬਲਜੀਤ ਸਿੰਘ ਕਲੇਮਜਰਾ, ਅਵਤਾਰ ਸਿੰਘ ਫੱਗਣਮਾਜਰਾ, ਹਰਮਨ ਨੰਦਪੁਰ ਕੇਸ਼ੋ, ਅਮਰੀਕ ਸਿੰਘ ਘੱਗਾ, ਅਵਤਾਰ ਸਿੰਘ ਬੁਰਡ, ਭਰਭੂਰ ਸਿੰਘ ਗਾਜੇਵਾਸ, ਵਰਿੰਦਰ ਸਿੰਘ ਕਕਰਾਲਾ, ਹਰਿੰਦਰ ਸਿੰਘ ਬੰਟੀ, ਪਰਮਿੰਦਰ ਸਿੰਘ ਕਲਿਆਣ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਨੇ ਮੰਚ ਤੋਂ ਸੰਬੋਧਨ ਕੀਤਾ। ਡੀ. ਸੀ. ਦੀ ਰਿਹਾਇਸ਼ ਦਾ ਘਿਰਾਓ ਕਰਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਕਿਸਾਨ ਜਥੇਬੰਦੀਆਂ ਵਲੋਂ ਦੇਰ ਸ਼ਾਮ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਕਿਸਾਨਾਂ ਵਲੋਂ ਸਰਕਾਰ ਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵੇਰ ਤੋਂ ਹੀ ਮਿੰਨੀ ਸਕੱਤਰੇਤ ਦਾ ਘਿਰਾਓ ਕੀਤਾ ਹੋਇਆ ਸੀ ਪਰ ਉਨ੍ਹਾਂ ਅਨੁਸਾਰ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨਾਲ ਕੋਈ ਰਾਬਤਾ ਨਹੀਂ ਕੀਤਾ ਗਿਆ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਦੇਰ ਸ਼ਾਮ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਵੱਲ ਰੁਖ਼ ਕਰਦਿਆਂ ਉੱਥੇ ਘਿਰਾਓ ਕਰ ਦਿੱਤਾ। ਇਸ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਐਸ.ਡੀ.ਐਮ. ਵਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤੇ ਜਾਣ ਉਪਰੰਤ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਚੁੱਕ ਲਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਮੰਗਾਂ ਸੰਬੰਧੀ ਢੁਕਵੀਂ ਕਾਰਵਾਈ ਨਾ ਕੀਤੀ ਗਈ ਤਾਂ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
ਪਿਛਲੀ ਖ਼ਬਰ ਸਵਿਟਜ਼ਰਲੈਂਡ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਮੌਕੇ ਪਦਮਸ੍ਰੀ ਜਗਜੀਤ ਸਿੰਘ ਦਰਦੀ ਵੀ ਹੋਏ ਸ਼ਾਮਿਲ ਅਗਲੀ ਖ਼ਬਰ ਭਾਕਿਯੂ ਏਕਤਾ ਆਜ਼ਾਦ ਤੇ ਰੋਡ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।