07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡਾ. ਹਰਦੀਪ ਸਿੰਘ ਤੇਜਾ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ ਭਾਜਪਾ ’ਚ ਸ਼ਾਮਿਲ

ਸਨੌਰ, 6 ਅਕਤੂਬਰ (ਮੋਹਣ ਸਿੰਘ ਭੱਟੀ)- ਹਲਕਾ ਸਨੌਰ ਅਧੀਨ ਪੈਂਦੇ ਪਿੰਡ ਕਾਨਾਹੇੜੀ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ, ਜਦੋਂ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਦੀ ਅਗਵਾਈ ਹੇਠ ਇਲਾਕੇ ਦੇ ਦਰਜਨਾਂ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ ’ਚ ਸ਼ਾਮਲ ਹੋ ਗਏ।

ਅਜੀਤ ਡੈਸਕ 07-10-2026
ਸਨੌਰ, 6 ਅਕਤੂਬਰ (ਮੋਹਣ ਸਿੰਘ ਭੱਟੀ)- ਹਲਕਾ ਸਨੌਰ ਅਧੀਨ ਪੈਂਦੇ ਪਿੰਡ ਕਾਨਾਹੇੜੀ ਵਿਖੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਬਲ ਮਿਲਿਆ, ਜਦੋਂ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪਿ੍ੰਸੀਪਲ ਡਾ. ਹਰਦੀਪ ਸਿੰਘ ਤੇਜਾ ਦੀ ਅਗਵਾਈ ਹੇਠ ਇਲਾਕੇ ਦੇ ਦਰਜਨਾਂ ਪਰਿਵਾਰ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਭਾਜਪਾ ’ਚ ਸ਼ਾਮਲ ਹੋ ਗਏ। ਆਪਣੀ ਜਨ ਸੰਪਰਕ ਮੁਹਿੰਮ ਤਹਿਤ ਪਿੰਡ ਵਿਚ ਰੱਖੀ ਗਈ ਇਕੱਤਰਤਾ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਤੇਜਾ ਨੇ ਪੰਜਾਬ ਦੀ ਮੌਜੂਦਾ ਵਿੱਤੀ ਹਾਲਤ ’ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ। ਡਾ. ਤੇਜਾ ਨੇ ਕਿਹਾ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਆਉਣ ਵਾਲੇ ਦਿਨਾਂ ਵਿਚ ਸੂਬੇ ਅੰਦਰ ਵਿੱਤੀ ਐਮਰਜੈਂਸੀ ਲੱਗਣ ਵਰਗੀ ਨੌਬਤ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ, ਮਜ਼ਦੂਰ, ਨੌਜਵਾਨ ਅਤੇ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਪਰ ਸਰਕਾਰ ਵਲੋਂ ਕੋਈ ਠੋਸ ਹੱਲ ਨਹੀਂ ਕੱਢਿਆ ਜਾ ਰਿਹਾ। ਆਮਦਨ ਵਧਾਉਣ ਲਈ ਕਿਸੇ ਸਪਸ਼ਟ ਰੋਡਮੈਪ ਦੀ ਅਣਹੋਂਦ ਕਾਰਨ ਚੱਲ ਰਹੀਆਂ ਭਲਾਈ ਸਕੀਮਾਂ ਵੀ ਬੰਦ ਹੋਣ ਦੇ ਕੰਢੇ ਪਹੁੰਚ ਸਕਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਅਤੇ ਵਿਕਾਸ ਦੀ ਰਫ਼ਤਾਰ ਬਹਾਲ ਕਰਨ ਲਈ ਸੂਬੇ ਵਿਚ ‘ਡਬਲ ਇੰਜਨ’ ਸਰਕਾਰ ਦਾ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸਾਬਕਾ ਸਰਪੰਚ ਨਿਰਮੈਲ ਸਿੰਘ ਕਾਨਾਹੇੜੀ, ਅਵਤਾਰ ਸਿੰਘ, ਜਸਬੀਰ ਸਿੰਘ, ਦਰਬਾਰਾ ਸਿੰਘ ਬੱਤੀ, ਨਾਇਬ ਸਿੰਘ ਬੱਤਾ ਸਮੇਤ ਇਲਾਕੇ ਦੀਆਂ ਬੀਬੀਆਂ ਤੇ ਪਤਵੰਤੇ ਸੱਜਣ ਵੱਡੀ ਗਿਣਤੀ ਵਿਚ ਮੌਜੂਦ ਸਨ।
ਪਿਛਲੀ ਖ਼ਬਰ ਮਨੀਸ਼ ਸਿਸੋਦੀਆ ਵਲੋਂ ਹਲਕਾ ਸਨੌਰ ਦੇ ਬਲਾਕ ਪ੍ਰਧਾਨਾਂ ਤੇ ਇੰਚਾਰਜ ਨਾਲ ਮੀਟਿੰਗ ਅਗਲੀ ਖ਼ਬਰ ਨਿਗਮ ਦੀ ਲੈਂਡ ਸ਼ਾਖਾ ਨੇ ਹਟਾਏ ਨਾਜਾਇਜ਼ ਕਬਜ਼ੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।