07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਜਨ ਜਨਵਾਦੀ ਪਾਰਟੀ ਨੇ ਧਾਰਮਿਕ ਤੇ ਸਰਕਾਰੀ ਥਾਵਾਂ ’ਤੇ ਲੱਗੇ ਸਿਆਸੀ ਫਲੈਕਸਾਂ ਦਾ ਮਾਮਲਾ ਉਠਾਇਆ

ਭੁੱਨਰਹੇੜੀ, 6 ਅਕਤੂਬਰ (ਧਨਵੰਤ ਸਿੰਘ)- ਜਨ ਜਨਵਾਦੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ‘ਜਾਗਦੇ ਰਹੋ’ ਨੇ ਹਲਕਾ ਸਨੌਰ ਅੰਦਰ ਵੱਖ-ਵੱਖ ਥਾਵਾਂ ’ਤੇ ਲਗਾਏ ਗਏ ਸਿਆਸੀ ਹੌਰਡਿੰਗਾਂ, ਫਲੈਕਸਾਂ ਤੇ ਪੋਸਟਰਾਂ ਦਾ ਮਾਮਲਾ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦਿਆਂ ਇਨ੍ਹਾਂ ਦੀ ਜਾਂਚ ਤੇ ਨਿਯਮਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਪੰਜਾਬ ਨੂੰ ਭੇਜੇ ਪੱਤਰ ਵਿਚ ਜਨ ਜਨਵਾਦੀ ਪਾਰਟੀ ਵਲੋਂ ਅਮਰਜੀਤ ਸਿੰਘ ਨੇ ਕਿਹਾ ਕਿ ਸਨੌਰ ਹਲਕੇ ਸਮੇਤ ਪੰਜਾਬ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਸੜਕਾਂ, ਬਿਜਲੀ ਦੇ ਖੰਭਿਆਂ, ਧਾਰਮਿਕ ਸਥਾਨਾਂ ਅਤੇ ਸਰਕਾਰੀ ਥਾਵਾਂ ’ਤੇ ਸਿਆਸੀ ਪ੍ਰਚਾਰ ਸਮੱਗਰੀ ਲਗਾਈ ਜਾ ਰਹੀ ਹੈ।

ਅਜੀਤ ਡੈਸਕ 07-10-2026
ਭੁੱਨਰਹੇੜੀ, 6 ਅਕਤੂਬਰ (ਧਨਵੰਤ ਸਿੰਘ)- ਜਨ ਜਨਵਾਦੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਰਜੀਤ ਸਿੰਘ ‘ਜਾਗਦੇ ਰਹੋ’ ਨੇ ਹਲਕਾ ਸਨੌਰ ਅੰਦਰ ਵੱਖ-ਵੱਖ ਥਾਵਾਂ ’ਤੇ ਲਗਾਏ ਗਏ ਸਿਆਸੀ ਹੌਰਡਿੰਗਾਂ, ਫਲੈਕਸਾਂ ਤੇ ਪੋਸਟਰਾਂ ਦਾ ਮਾਮਲਾ ਪੰਜਾਬ ਦੇ ਮੁੱਖ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦਿਆਂ ਇਨ੍ਹਾਂ ਦੀ ਜਾਂਚ ਤੇ ਨਿਯਮਾਂ ਅਨੁਸਾਰ ਕਾਰਵਾਈ ਦੀ ਮੰਗ ਕੀਤੀ ਹੈ। ਮੁੱਖ ਚੋਣ ਕਮਿਸ਼ਨਰ ਪੰਜਾਬ ਨੂੰ ਭੇਜੇ ਪੱਤਰ ਵਿਚ ਜਨ ਜਨਵਾਦੀ ਪਾਰਟੀ ਵਲੋਂ ਅਮਰਜੀਤ ਸਿੰਘ ਨੇ ਕਿਹਾ ਕਿ ਸਨੌਰ ਹਲਕੇ ਸਮੇਤ ਪੰਜਾਬ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਸੜਕਾਂ, ਬਿਜਲੀ ਦੇ ਖੰਭਿਆਂ, ਧਾਰਮਿਕ ਸਥਾਨਾਂ ਅਤੇ ਸਰਕਾਰੀ ਥਾਵਾਂ ’ਤੇ ਸਿਆਸੀ ਪ੍ਰਚਾਰ ਸਮੱਗਰੀ ਲਗਾਈ ਜਾ ਰਹੀ ਹੈ। ਉਨ੍ਹਾਂ ਸਨੌਰ ਹਲਕੇ ਅੰਦਰ ਅਜਿਹੀਆਂ ਥਾਵਾਂ ’ਤੇ ਲਗਾਈ ਗਈ ਪ੍ਰਚਾਰ ਸਮੱਗਰੀ ਦੀਆਂ ਉਦਾਹਰਣਾਂ ਦਾ ਵੇਰਵਾ ਵੀ ਚੋਣ ਕਮਿਸ਼ਨ ਦੇ ਸਾਹਮਣੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ, ਮੰਦਰਾਂ ਅਤੇ ਮਸਜਿਦਾਂ ਤੋਂ ਇਲਾਵਾ ਸਰਕਾਰੀ ਸਕੂਲਾਂ, ਹਸਪਤਾਲਾਂ, ਬੱਸ ਅੱਡਿਆਂ, ਬਿਜਲੀ ਦੇ ਖੰਭਿਆਂ ਤੇ ਹੋਰ ਜਨਤਕ ਥਾਵਾਂ ਨੂੰ ਸਿਆਸੀ ਪ੍ਰਚਾਰ ਲਈ ਵਰਤਣ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਅਮਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦੇ ਸਨੌਰ ਹਲਕੇ ਦੇ ਮਾਮਲਿਆਂ ਦੀ ਸੰਬੰਧਿਤ ਅਧਿਕਾਰੀਆਂ ਤੋਂ ਮੌਕੇ ’ਤੇ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਿੱਥੇ ਵੀ ਨਿਯਮਾਂ ਦੀ ਉਲੰਘਣਾ ਪਾਈ ਜਾਂਦੀ ਹੈ, ਉੱਥੋਂ ਫਲੈਕਸ, ਪੋਸਟਰ, ਹੌਰਡਿੰਗ ਅਤੇ ਹੋਰ ਪ੍ਰਚਾਰ ਸਮੱਗਰੀ ਤੁਰੰਤ ਹਟਵਾਈ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਜਾਂ ਧਿਰਾਂ ਖ਼ਿਲਾਫ਼ ਲਾਗੂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਸਨੌਰ ’ਚ ਰਾਕੇਸ਼ ਬੱਗਾ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ’ਚ ਉਤਰਨ ਲਈ ਤਿਆਰ ਅਗਲੀ ਖ਼ਬਰ ਪਟਿਆਲਾ ਸਕੂਲ ਫਾਰ ਡੈਫ ਐਂਡ ਬਲਾਈਂਡ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।