08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਵਿਧਾਇਕ ਕੋਹਲੀ ਨੇ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਪਟਿਆਲਾ, 7 ਅਕਤੂਬਰ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਤੋਂ ਸ਼ਰਧਾਲੂਆਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਰਸ਼ੂਰਾਮ ਚੌਂਕ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਵਾਰਡ ਨੰਬਰ 48 ਦੇ ਐੱਮ.

ਅਜੀਤ ਡੈਸਕ 08-10-2026
ਪਟਿਆਲਾ, 7 ਅਕਤੂਬਰ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਤੋਂ ਸ਼ਰਧਾਲੂਆਂ ਨੂੰ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਅੱਜ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਰਸ਼ੂਰਾਮ ਚੌਂਕ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਵਾਰਡ ਨੰਬਰ 48 ਦੇ ਐੱਮ. ਸੀ. ਰਾਜੇਸ਼ ਕੁਮਾਰ (ਰਾਜੂ ਸਾਹਨੀ) ਵੀ ਮੌਜੂਦ ਰਹੇ। ਵਿਧਾਇਕ ਕੋਹਲੀ ਨੇ ਕਿਹਾ ਕਿ ਤੀਰਥ ਯਾਤਰਾ ਲਈ ਰਵਾਨਾ ਹੋਈ ਇਹ ਬੱਸ ਖਾਟੂ ਸ਼ਿਆਮ ਤੇ ਸਾਲਾਸਰ ਬਾਲਾ ਜੀ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏਗੀ। ਉਨ੍ਹਾਂ ਦੱਸਿਆ ਕਿ ਯਾਤਰਾ ਨਾਲ ਸੰਬੰਧਿਤ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ ਅਤੇ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਕੋਈ ਰਕਮ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਵੱਡੀ ਗਿਣਤੀ ਵਿਚ ਸ਼ਰਧਾਲੂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ ਅਤੇ ਲਗਾਤਾਰ ਲੋਕ ਇਸ ਯਾਤਰਾ ਦਾ ਲਾਭ ਲੈਣ ਲਈ ਆਪਣੇ ਇਲਾਕੇ ਦੇ ਆਗੂਆਂ ਨਾਲ ਸੰਪਰਕ ਕਰ ਰਹੇ ਹਨ। ਬੱਸ ਰਵਾਨਾ ਹੋਣ ਮੌਕੇ ਸ਼ਰਧਾਲੂਆਂ ਵਿਚ ਬਹੁਤ ਉਤਸ਼ਾਹ ਨਜ਼ਰ ਆਇਆ। ਯਾਤਰਾ ’ਤੇ ਜਾ ਰਹੀਆਂ ਸੰਗਤਾਂ ਨੇ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਖਦ ਮੌਕਾ ਮਿਲ ਰਿਹਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਨਿਰੰਤਰ ਕਾਰਜ ਕਰ ਰਹੀ ਹੈ।
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਵਿਰਾਸਤੀ ਵਿੱਦਿਅਕ ਪ੍ਰਣਾਲੀ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੰਜਾਬ ਦੀ ਖ਼ੁਸ਼ਹਾਲੀ ਤੇ ਅਮਨ-ਸ਼ਾਂਤੀ ਲਈ ਅਕਾਲੀ ਦਲ ਨੂੰ ਮੌਕਾ ਦੇਣ ਲਈ ਸੂਬੇ ਦੇ ਲੋਕ ਕਾਹਲੇ- ਜਥੇਦਾਰ ਗੜ੍ਹੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।