09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਿੱਕ ਬਾਕਸਿੰਗ ਵਿਚ ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 9 ਤਗਮੇ

ਦੇਵੀਗੜ੍ਹ, 8 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਡਾ. ਬੀ.

ਅਜੀਤ ਡੈਸਕ 09-10-2026
ਦੇਵੀਗੜ੍ਹ, 8 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਡਾ. ਬੀ. ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹਖੇੜੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ 2 ਸੋਨੇ, 2 ਚਾਂਦੀ ਅਤੇ 5 ਕਾਂਸੀ ਦੇ ਤਗਮੇ ਆਪਣੇ ਨਾਮ ਕੀਤੇ ਹਨ। ਜ਼ਿਕਰਯੋਗ ਹੈ ਕਿ ਗੁਰਨੂਰ ਨੇ ਸੋਨੇ ਦਾ ਤਗਮਾ, ਨਵਨਦੀਪ ਸਿੰਘ ਨੇ ਸੋਨੇ ਦਾ ਤਗਮਾ, ਦਮਨਪ੍ਰੀਤ ਕੌਰ ਨੇ ਚਾਂਦੀ ਦਾ ਤਗਮਾ, ਗੈਰੀ ਨੇ ਚਾਂਦੀ ਦਾ ਤਗਮਾ, ਮਨਪ੍ਰੀਤ ਕੌਰ ਨੇ ਕਾਂਸੀ ਦਾ ਤਗਮਾ, ਯਸ਼ਮੀਤ ਕੌਰ ਨੇ ਕਾਂਸੀ ਦਾ ਤਗ਼ਮਾ, ਤਨਵੀਰ ਕੌਰ ਨੇ ਕਾਂਸੀ ਦਾ ਤਗਮਾ, ਚਹਿਤਪ੍ਰੀਤ ਕੌਰ ਨੇ ਕਾਂਸੀ ਦਾ ਤਗ਼ਮਾ, ਗੁਰਮਨਪ੍ਰੀਤ ਕੌਰ ਨੇ ਵੀ ਕਾਂਸੀ ਦਾ ਤਗ਼ਮਾ ਹਾਸਿਲ ਕੀਤਾ ਹੈ| ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ, ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਮਿਹਨਤ, ਅਨੁਸ਼ਾਸਨ ਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਪਟਿਆਲਾ ਦਿਹਾਤੀ ਹਲਕੇ ’ਚ ‘ਪੰਥਕ ਇਕੱਤਰਤਾ’ ਦੇ ਨਾਂਅ ’ਤੇ ਰੈਲੀ ਅਗਲੀ ਖ਼ਬਰ ‘ ਕੱਟੜ ਇਮਾਨਦਾਰੀ’ ਦੇ ਦਾਅਵੇ ’ਤੇ ਹਾਈ ਕੋਰਟ ਦਾ ਸਵਾਲੀਆ ਨਿਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।