09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਿੰਡ ਕਲਿਹਾਣਾ ਵਿਖੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਾਭਾ, 8 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਹਰ ਪੱਖੋਂ ਵਧੀਆ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਹਲਕੇ ਦੇ ਪਿੰਡ ਕਲਿਹਾਣਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੇ।

ਅਜੀਤ ਡੈਸਕ 09-10-2026
ਨਾਭਾ, 8 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਹਰ ਪੱਖੋਂ ਵਧੀਆ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਬਿਨਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਹਲਕੇ ਦੇ ਪਿੰਡ ਕਲਿਹਾਣਾ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਂਵਾਂ ਸੁਣਨ ਸਮੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਸਾਢੇ ਚਾਰ ਸਾਲਾਂ ਵਿੱਚ ਪੂਰੀਆਂ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤਿਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਭਗਵੰਤ ਸਿੰਘ ਮਾਨ ਨੂੰ ਦੂਜੀ ਵਾਰ ਸੂਬੇ ਦਾ ਮੁੱਖ ਮੰਤਰੀ ਬਣਾਉਣਗੇ। ਇਸ ਮੌਕੇ ਪ੍ਰਸ਼ੋਤਮ ਸਿੰਘ, ਯੂਥ ਆਗੂ ਦਵਿੰਦਰ ਸਿੰਘ ਥੂਹੀ, ਖੁਸ਼ਵਿੰਦਰ ਸ਼ਰਮਾ, ਜਸਕਰਨਵੀਰ ਸਿੰਘ ਤੇਜੇ, ਜਤਿੰਦਰ ਸਿੰਘ ਕਕਰਾਲਾ ਤੇ ਪਰਮਿੰਦਰ ਸਿੰਘ ਭੰਗੂ ਆਦਿ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਰਾਜਿੰਦਰ ਸਿੰਘ ਵਿਰਕ ਨੇ ਘਰ-ਘਰ ਪੰਜਾਬ ਬਚਾਓ ਮੁਹਿੰਮ ਤਹਿਤ ਵਿੱਢੀ ਪ੍ਰਚਾਰ ਮੁਹਿੰਮ ਅਗਲੀ ਖ਼ਬਰ ਪਵਿੱਤਰ ਧਰਤੀ ਸ੍ਰੀ ਹਰਿਮੰਦਰ ਸਾਹਿਬ ਤੋਂ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਕਾਂਗਰਸ ਦੇ ਮਿਸ਼ਨ 2027 ਦਾ ਆਗਾਜ਼- ਗੌਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।